26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕਤਾ ਮੀਟਿੰਗ ਕਰਵਾਈ

ਟੋਹਾਣਾ, 25 ਸਤੰਬਰ (ਮਨਜੀਤ ਸਿੰਘ) - ਐੱਸ. ਪੀ.

ਅਜੀਤ ਡੈਸਕ 26-09-2026
ਟੋਹਾਣਾ, 25 ਸਤੰਬਰ (ਮਨਜੀਤ ਸਿੰਘ) - ਐੱਸ.ਪੀ. ਨਿਕਿਤਾ ਖੱਟੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਏ.ਵੀ. ਪਬਲਿਕ ਸਕੂਲ ਜਾਖਲ ਮੰਡੀ ਵਿਖੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਥਾਣਾ ਜਾਖਲ ਤੋਂ ਜਗਤਾਰ ਸਿੰਘ, ਅਮਿਤ ਸਿੰਘ ਅਤੇ ਸੁਨੀਲ ਕੁਮਾਰ ਨੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਪੁਲਿਸ ਮੁਲਾਜ਼ਮਾਂ ਨੇ ਮਾਪਿਆਂ ਨੂੰ ਖ਼ਾਸ ਤੌਰ ’ਤੇ ਅਪੀਲ ਕੀਤੀ ਕਿ ਉਹ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮੋਟਰਸਾਈਕਲ ਜਾਂ ਕੋਈ ਹੋਰ ਮੋਟਰ ਵਾਹਨ ਚਲਾਉਣ ਦੀ ਇਜਾਜ਼ਤ ਨਾ ਦੇਣ। ਪ੍ਰਿੰਸੀਪਲ ਕਵਿਤਾ ਸ਼ਰਮਾ ਨੇ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਟੋਹਾਣਾ ਦੇ ਸ਼ਹੀਦ ਚੌਕ ਨਜ਼ਦੀਕ ਸੈਨੇਟਰੀ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।