ਹਰ ਵਰਗ ਨੂੰ ਨਾਲ ਲੈ ਕੇ ਚੱਲੇਗੀ ਕਾਂਗਰਸ ਪਾਰਟੀ- ਕੈਰੋਂ
ਕੁਰਾਲੀ, 28 ਸਤੰਬਰ (ਬਿੱਲਾ ਅਕਾਲਗੜ੍ਹੀਆ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਖਰੜ ਤੋਂ ਗੁਰਿੰਦਰ ਸਿੰਘ ਕੈਰੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇਕੋ-ਇੱਕ ਅਜਿਹੀ ਪਾਰਟੀ ਹੈ ਜੋ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ, ਉਨ੍ਹਾਂ ਦਾ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਚੁੱਕਦੀ ਹੈ।
ਅਜੀਤ ਡੈਸਕ
29-09-2026