ਨੈਸ਼ਨਲ ਅਕਾਲੀ ਦਲ ਨੇ ਬੈਠਕ ਵਿਚ ਕਈ ਮੁੱਦਿਆਂ ’ ਤੇ ਕੀਤਾ ਵਿਚਾਰ
ਨਵੀਂ ਦਿੱਲੀ, 2 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ, ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਰਾਸ਼ਟਰੀ ਸਕੱਤਰ ਵਿਕਰਾਂਤ ਮੋਹਨ, ਮਹਿਲਾ ਵਿੰਗ ਦੀ ਰਾਸ਼ਟਰੀ ਪ੍ਰਧਾਨ ਭਾਵਨਾ ਧਵਨ, ਸੋਸ਼ਲ ਵੰਗ ਦੀ ਰਾਸ਼ਟਰੀ ਪ੍ਰਧਾਨ ਰਸ਼ਮੀਤ ਕੌਰ ਬਿੰਦਰਾ, ਦਿੱਲੀ ਪ੍ਰਦੇਸ਼ ਪ੍ਰਧਾਨ ਕੁਲਦੀਪ ਸਿੰਘ ਮਰਵਾਹ, ਉਪ ਪ੍ਰਧਾਨ ਵਰਿੰਦਰ ਆਰੀਆ ਸਮੇਤ ਕਾਰਜਕਾਰਨੀ ਦੇ ਹੋਰ ਮੈਂਬਰ ਸ਼ਾਮਿਲ ਸਨ।
ਨਵੀਂ ਦਿੱਲੀ, 2 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ, ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਰਾਸ਼ਟਰੀ ਸਕੱਤਰ ਵਿਕਰਾਂਤ ਮੋਹਨ, ਮਹਿਲਾ ਵਿੰਗ ਦੀ ਰਾਸ਼ਟਰੀ ਪ੍ਰਧਾਨ ਭਾਵਨਾ ਧਵਨ, ਸੋਸ਼ਲ ਵੰਗ ਦੀ ਰਾਸ਼ਟਰੀ ਪ੍ਰਧਾਨ ਰਸ਼ਮੀਤ ਕੌਰ ਬਿੰਦਰਾ, ਦਿੱਲੀ ਪ੍ਰਦੇਸ਼ ਪ੍ਰਧਾਨ ਕੁਲਦੀਪ ਸਿੰਘ ਮਰਵਾਹ, ਉਪ ਪ੍ਰਧਾਨ ਵਰਿੰਦਰ ਆਰੀਆ ਸਮੇਤ ਕਾਰਜਕਾਰਨੀ ਦੇ ਹੋਰ ਮੈਂਬਰ ਸ਼ਾਮਿਲ ਸਨ। ਬੈਠਕ ਵਿਚ ਅਗਾਮੀ ਗਤੀਵਿਧੀਆਂ ਅਤੇ ਵੱਖ-ਵੱਖ ਸਮਾਜਿਕ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ’ਤੇ ਸ. ਪੰਮਾ ਨੇ ਕਿਹਾ ਕਿ ਜਿਨ੍ਹਾਂ ਮੁੱਦਿਆਂ ’ਤੇ ਵਿਚਾਰ ਹੋਵੇਗਾ ਉਨ੍ਹਾਂ ਨੂੰ ਲੈ ਕੇ ਪੂਰੀ ਟੀਮ ਲਗਾਤਾਰ ਆਪਣੀ ਮੁਹਿੰਮ ਚਲਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਆਨਲਾਈਨ ਗੇਮਾਂ, ਨਸ਼ੇ ਵਿਰੁੱਧ, ਮਹਿਲਾ ਸੁਰੱਖਿਆ, ਸਾਈਬਰ ਅਪਰਾਧ ਦੇ ਪ੍ਰਤੀ ਜਾਗਰੂਕਤਤਾ ਅਤੇ ਮੈਡੀਕਲ ਕੈਂਪ ਲ ਗਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਬਿਰਧ ਆਸ਼ਰਮ ਅਤੇ ਅਨਾਥ ਆਸ਼ਰਮਾਂ ਦੇ ਵਿਚ ਜਾ ਕੇ ਉਨ੍ਹਾਂ ਨੂੰ ਆਰਥਿਕ ਸਹਾਇਤਾ ਕੀਤੀ ਜਾਵੇਗੀ।