07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜਾਖਲ ਮੰਡੀ ’ਚ ਅੱਜ ਲੱਗੇਗਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਟੋਹਾਣਾ, 6 ਅਕਤੂਬਰ (ਮਨਜੀਤ ਸਿੰਘ)- ਹਰਿਆਣਾ ਦੇ ਸਾਬਕਾ ਕੈਬਨਿਟ ਮੰਤਰੀ ਦੇਵੇਂਦਰ ਸਿੰਘ ਬਬਲੀ ਤੇ ਉਨ੍ਹਾਂ ਦੀ ਟੀਮ ਵਲੋਂ ‘ਜਨ ਸੇਵਾ ਹੀ ਸਾਡਾ ਸੰਕਲਪ’ ਤਹਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਬੁੱਧਵਾਰ, 7 ਅਕਤੂਬਰ 2026 ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜਾਖਲ ਮੰਡੀ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਲਗਾਇਆ ਜਾਵੇਗਾ।

ਅਜੀਤ ਡੈਸਕ 07-10-2026
ਟੋਹਾਣਾ, 6 ਅਕਤੂਬਰ (ਮਨਜੀਤ ਸਿੰਘ)- ਹਰਿਆਣਾ ਦੇ ਸਾਬਕਾ ਕੈਬਨਿਟ ਮੰਤਰੀ ਦੇਵੇਂਦਰ ਸਿੰਘ ਬਬਲੀ ਤੇ ਉਨ੍ਹਾਂ ਦੀ ਟੀਮ ਵਲੋਂ ‘ਜਨ ਸੇਵਾ ਹੀ ਸਾਡਾ ਸੰਕਲਪ’ ਤਹਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਬੁੱਧਵਾਰ, 7 ਅਕਤੂਬਰ 2026 ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜਾਖਲ ਮੰਡੀ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਲਗਾਇਆ ਜਾਵੇਗਾ। ਕੈਂਪ ਦੌਰਾਨ ਮਾਹਿਰਾਂ ਵੱਲੋਂ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਜਿਨ੍ਹਾਂ ਮਰੀਜ਼ਾਂ ਨੂੰ ਅੱਖਾਂ ਦੇ ਅਪਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਲਈ ਅਪਰੇਸ਼ਨ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾਵੇਗੀ। ਕੈਂਪ ਦੇ ਪ੍ਰਬੰਧਕਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਲੋਕ-ਭਲਾਈ ਦੇ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਪਰਿਵਾਰਕ ਮੈਂਬਰਾਂ, ਖ਼ਾਸ ਕਰਕੇ ਅੱਖਾਂ ਨਾਲ ਸਬੰਧਤ ਸਮੱਸਿਆਵਾਂ ਵਾਲੇ ਵਿਅਕਤੀਆਂ ਨੂੰ ਵੀ ਕੈਂਪ ਵਿੱਚ ਲੈ ਕੇ ਆਉਣ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 24 ਨਵੰਬਰ ਨੂੰ 22 ਨਵੰਬਰ ਨੂੰ ਨਗਰ ਕੀਰਤਨ ਤੇ 24 ਨੂੰ ਗੁਰਮਤਿ ਸਮਾਗਮ ਅਗਲੀ ਖ਼ਬਰ ਮੈਡੀਕਲ ਸਟੋਰ ’ਤੇ ਛਾਪੇਮਾਰੀ ਦੌਰਾਨ ਕਰੀਬ 87,000 ਦੇ ਨਸ਼ੀਲੇ ਪਦਾਰਥ ਜ਼ਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।