11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਫ਼ਿਰੋਜ਼ਪੁਰ ਮੰਡਲ ਵਿਚ ਟਰੈਕ ਤੇ ਨੇੜਲੀਆਂ ਥਾਵਾਂ ਦੀ ਵਿਸ਼ੇਸ਼ ਸਫ਼ਾਈ ਕਰਵਾਈ

ਫ਼ਿਰੋਜ਼ਪੁਰ, 9 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਿਚ 1 ਅਕਤੂਬਰ ਤੋਂ 31 ਅਕਤੂਬਰ 2026 ਤੱਕ ‘ਸਫਾਈ ਪਖਵਾੜਾ’ (ਸਵੱਛਤਾ ਪਖਵਾੜਾ) ਦੇ ਤਹਿਤ ਹਰ ਰੋਜ਼ ਵੱਖ-ਵੱਖ ਸਫ਼ਾਈ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਵਿਚ 6 ਤੋਂ 8 ਅਕਤੂਬਰ ਤੱਕ ਤਿੰਨ ਦਿਨਾਂ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ।

ਅਜੀਤ ਡੈਸਕ 10-10-2026
ਫ਼ਿਰੋਜ਼ਪੁਰ, 9 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਿਚ 1 ਅਕਤੂਬਰ ਤੋਂ 31 ਅਕਤੂਬਰ 2026 ਤੱਕ ‘ਸਫਾਈ ਪਖਵਾੜਾ’ (ਸਵੱਛਤਾ ਪਖਵਾੜਾ) ਦੇ ਤਹਿਤ ਹਰ ਰੋਜ਼ ਵੱਖ-ਵੱਖ ਸਫ਼ਾਈ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਵਿਚ 6 ਤੋਂ 8 ਅਕਤੂਬਰ ਤੱਕ ਤਿੰਨ ਦਿਨਾਂ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਰੇਲਵੇ ਟਰੈਕ ਦੇ ਕਿਨਾਰੇ ਜਮ੍ਹਾ ਕੂੜਾ, ਪਲਾਸਟਿਕ ਤੇ ਝਾੜੀਆਂ ਦੀ ਸਫ਼ਾਈ ਕੀਤੀ ਗਈ। ਅਭਿਆਨ ਦੌਰਾਨ ਨਿਸ਼ਾਨਦੇਹੀ ਕੀਤੀਆਂ ਕੂੜੇ ਵਾਲੀਆਂ ਥਾਵਾਂ ਦੀ ਸਫ਼ਾਈ ਕਰਕੇ ਕੂੜੇ ਨੂੰ ਵੱਖ-ਵੱਖ ਕੀਤਾ ਗਿਆ ਤੇ ਇਸ ਦੇ ਨਿਪਟਾਰੇ ਲਈ ਸਥਾਨਕ ਨਗਰ ਨਿਗਮਾਂ/ਸੰਸਥਾਵਾਂ ਤੇ ਅਧਿਕਾਰਤ ਏਜੰਸੀਆਂ ਨਾਲ ਤਾਲਮੇਲ ਕੀਤਾ ਗਿਆ। ਲੋੜੀਂਦੀਆਂ ਥਾਵਾਂ ’ਤੇ ਜੇ.ਸੀ.ਬੀ. ਤੇ ਟਿੱਪਰਾਂ ਦੀ ਵੀ ਵਰਤੋਂ ਕੀਤੀ ਗਈ। ਫ਼ਿਰੋਜ਼ਪੁਰ ਮੰਡਲ ਵਲੋਂ ਸਫ਼ਾਈ ਪਖਵਾੜੇ ਦੇ ਅਧੀਨ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਤੇ ਕੂੜਾ-ਮੁਕਤ ਰੱਖਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਹੈਰੋਇਨ ਤੇ ਇਲੈੱਕਟ੍ਰੋਨਿਕ ਕੰਡੇ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਦੀ ਆਮਦ ਨੂੰ ਲੈ ਕੇ ਪਾਰਟੀ ਵਰਕਰਾਂ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।