10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਗੁਰੂ ਨਾਨਕ ਖ਼ਾਲਸਾ ਕਾਲਜ ਮਹਿਲਾ ਫੁੱਟਬਾਲ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ

ਯਮੁਨਾਗਰ, 9 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕਾਲਜ ਦੀ ਮਹਿਲਾ ਫੁੱਟਬਾਲ ਟੀਮ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਵਿਖੇ 6 ਤੋਂ 7 ਅਕਤੂਬਰ ਤੱਕ ਕਰਵਾਏ ‘ਕੁਰੂਕਸ਼ੇਤਰ ਯੂਨੀਵਰਸਿਟੀ ਅੰਤਰ-ਕਾਲਜ ਫੁੱਟਬਾਲ ਚੈਂਪੀਅਨਸ਼ਿਪ’ ਵਿਚ ਚਾਂਦੀ ਦਾ ਤਗਮਾ ਜਿੱਤਿਆ। ਇਸ ਸ਼ਲਾਘਾਯੋਗ ਪ੍ਰਦਰਸ਼ਨ ਨੇ ਸੰਸਥਾ ਦਾ ਮਾਣ ਵਧਾਇਆ ਤੇ ਇਸ ਦੀਆਂ ਖੇਡ ਪ੍ਰਾਪਤੀਆਂ ਦੀ ਵਧਦੀ ਸੂਚੀ ਵਿਚ ਇਕ ਹੋਰ ਪ੍ਰਾਪਤੀ ਸ਼ਾਮਿਲ ਕੀਤੀ।

ਅਜੀਤ ਡੈਸਕ 10-10-2026
ਯਮੁਨਾਗਰ, 9 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕਾਲਜ ਦੀ ਮਹਿਲਾ ਫੁੱਟਬਾਲ ਟੀਮ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਵਿਖੇ 6 ਤੋਂ 7 ਅਕਤੂਬਰ ਤੱਕ ਕਰਵਾਏ ‘ਕੁਰੂਕਸ਼ੇਤਰ ਯੂਨੀਵਰਸਿਟੀ ਅੰਤਰ-ਕਾਲਜ ਫੁੱਟਬਾਲ ਚੈਂਪੀਅਨਸ਼ਿਪ’ ਵਿਚ ਚਾਂਦੀ ਦਾ ਤਗਮਾ ਜਿੱਤਿਆ। ਇਸ ਸ਼ਲਾਘਾਯੋਗ ਪ੍ਰਦਰਸ਼ਨ ਨੇ ਸੰਸਥਾ ਦਾ ਮਾਣ ਵਧਾਇਆ ਤੇ ਇਸ ਦੀਆਂ ਖੇਡ ਪ੍ਰਾਪਤੀਆਂ ਦੀ ਵਧਦੀ ਸੂਚੀ ਵਿਚ ਇਕ ਹੋਰ ਪ੍ਰਾਪਤੀ ਸ਼ਾਮਿਲ ਕੀਤੀ। ਇਸ ਮੌਕੇ ਗਵਰਨਿੰਗ ਬਾਡੀ ਦੇ ਪ੍ਰਧਾਨ ਰਣਦੀਪ ਸਿੰਘ ਜੌਹਰ ਨੇ ਦੋਵਾਂ ਟੀਮਾਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਿੰ. ਡਾ. ਅਰਵਿੰਦਰ ਸਿੰਘ ਭੱਲਾ ਤੇ ਵਾਈਸ ਪ੍ਰਿੰ. ਡਾ. ਜਸਵਿੰਦਰ ਕੌਰ ਨੇ ਖਿਡਾਰਨਾਂ ਨੂੰ ਵਧਾਈ ਦਿੱਤੀ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਸੰਜੇ ਵਿਜ ਨੇ ਕਿਹਾ ਕਿ ਖੇਡਾਂ ਵਿਚ ਪ੍ਰਾਪਤੀਆਂ ਵਿਦਿਆਰਥੀਆਂ ਦੇ ਲਗਾਤਾਰ ਯਤਨਾਂ ਦਾ ਨਤੀਜਾ ਹੁੰਦੀਆਂ ਹਨ।
ਪਿਛਲੀ ਖ਼ਬਰ ਰਾਮਪ੍ਰਤਾਪ ਗੁਪਤਾ ਨੇ ਮਹਾਰਾਜਾ ਅਗਰਸੈਨ ਜੈਅੰਤੀ ਕੈਥਲ ’ਚ ਮਨਾਉਣ ਦਾ ਸੱਦਾ ਦਿੱਤਾ ਅਗਲੀ ਖ਼ਬਰ ਸੇਵਾ ਸੰਕਲਪ ਅਭਿਆਨ ਤਹਿਤ ਟੋਹਾਣਾ ਹਲਕੇ ਦੇ ਪਿੰਡ ਢੇਰ ਵਿੱਚ ਲਗਾਇਆ ਸੇਵਾ ਸੇਤੂ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।