ਉਪ ਚੇਅਰਮੈਨ ਗਿੱਲ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਸਫ਼ਾਈ ਲਈ ਅਧਿਕਾਰੀਆਂ ਨੂੰ ਵਿਸ਼ੇਸ਼ ਟੀਮ ਬਣਾਉਣ ਦੇ ਨਿਰਦੇਸ਼
ਨਵੀਂ ਦਿੱਲੀ, 9 ਅਕਤੂਬਰ (ਜਗਤਾਰ ਸਿੰਘ)- ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਨਾਂਦੇੜ ਨਗਰ ਨਿਗਮ ਦੇ ਕਮਿਸ਼ਨਰ ਡਾ. ਮਹੇਸ਼ ਕੁਮਾਰ ਡੋਈਫੋਡੇ ਤੇ ਸਬੰਧਿਤ ਅਧਿਕਾਰੀਆਂ ਨੂੰ ਵਿਸ਼ੇਸ਼ ਸਫ਼ਾਈ ਟੀਮ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਨਵੀਂ ਦਿੱਲੀ, 9 ਅਕਤੂਬਰ (ਜਗਤਾਰ ਸਿੰਘ)- ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਨਾਂਦੇੜ ਨਗਰ ਨਿਗਮ ਦੇ ਕਮਿਸ਼ਨਰ ਡਾ. ਮਹੇਸ਼ ਕੁਮਾਰ ਡੋਈਫੋਡੇ ਤੇ ਸਬੰਧਿਤ ਅਧਿਕਾਰੀਆਂ ਨੂੰ ਵਿਸ਼ੇਸ਼ ਸਫ਼ਾਈ ਟੀਮ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਨਗਰ ਨਿਗਮ ਵਿਚ ਸਫ਼ਾਈ ਕਰਮਚਾਰੀਆਂ ਦੀਆਂ ਖ਼ਾਲੀ ਪਈਆਂ 250 ਅਸਾਮੀਆਂ ਨੂੰ ਭਰਨ ਲਈ ਵੀ ਲੋੜੀਂਦੀ ਕਾਰਵਾਈ ਕਰਨ ਵਾਸਤੇ ਕਿਹਾ ਹੈ। ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹਰ ਰੋਜ਼ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ। ਇਸ ਲਈ ਗੁਰਦੁਆਰਾ ਸਾਹਿਬ ਦੇ ਆਲ਼ੇ-ਦੁਆਲੇ ਤੇ ਸ਼ਰਧਾਲੂਆਂ ਦੀ ਆਵਾਜਾਈ ਵਾਲੇ ਖੇਤਰਾਂ ’ਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਹੋਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਖ਼ਾਲੀ ਅਸਾਮੀਆਂ ਭਰਨ ਨਾਲ ਨਗਰ ਨਿਗਮ ਦੇ ਸਫ਼ਾਈ ਪ੍ਰਬੰਧਾਂ ਨੂੰ ਮਜ਼ਬੂਤੀ ਮਿਲੇਗੀ ਤੇ ਕਰਮਚਾਰੀਆਂ ’ਤੇ ਕੰਮ ਦਾ ਬੋਝ ਘਟਾਉਣ ਵਿਚ ਵੀ ਮਦਦ ਮਿਲ ਸਕਦੀ ਹੈ। ਵਿਸ਼ੇਸ਼ ਸਫ਼ਾਈ ਟੀਮ ਦੇ ਗਠਨ ਨਾਲ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਆਲ਼ੇ-ਦੁਆਲੇ ਨਿਯਮਤ ਸਫ਼ਾਈ ਯਕੀਨੀ ਬਣਾਉਣ ਲਈ ਬਿਹਤਰ ਪ੍ਰਬੰਧ ਕੀਤੇ ਜਾ ਸਕਣਗੇ।