13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

27 ਨੂੰ ਗੋਵਿੰਦਪੁਰਾ (ਸੀਵਨ) ਵਿਖੇ ਰਾਜਪਾਲ ਦੇ ਆਉਣ ਦੇ ਪ੍ਰੋਗਰਾਮ ਨੂੰ ਲੈ ਕੇ ਸੱਦਾ ਪ੍ਰਕਿਰਿਆ ਸ਼ੁਰੂ-ਗੱਜਣ ਸਿੰਘ ਗੋਵਿੰਦਪੁਰਾ

ਗੂਹਲਾ ਚੀਕਾ, 12 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸ਼ਹੀਦ ਊਧਮ ਸਿੰਘ ਇੰਟਰਨੈਸ਼ਨਲ ਫਾਊਂਡੇਸ਼ਨ ਨੇ 27 ਅਕਤੂਬਰ, 2026 ਨੂੰ ਡੇਰਾ ਕਿਸ਼ਨੇ ਵਾਲੀ ਖੂਈ ਗੋਵਿੰਦਪੁਰਾ (ਸੀਵਨ) ਵਿਖੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਦੇ ਆਉਣ ਨੂੰ ਲੈ ਕੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸ਼ਹੀਦ ਊਧਮ ਸਿੰਘ ਇੰਟਰਨੈਸ਼ਨਲ ਫਾਊਂਡੇਸ਼ਨ ਵਲੋਂ ਜਨਤਾ ਨੂੰ ਹਾਰਦਿਕ ਸੱਦਾ ਦੇਣਾ ਸ਼ੁਰੂ ਕਰ ਦਿੱਤਾ ਹੈ। ਫਾਊਂਡੇਸ਼ਨ ਦੇ ਚੇਅਰਮੈਨ ਗੱਜਣ ਸਿੰਘ ਗੋਵਿੰਦਪੁਰਾ ਨੇ ਕਿਹਾ ਕਿ ਇਸ ਮੌਕੇ ਮੁੱਖ ਮਹਿਮਾਨ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਸ਼ਹੀਦ ਊਧਮ ਸਿੰਘ ਚੌਕ ਦਾ ਨੀਂਹ ਪੱਥਰ ਰੱਖਣਗੇ।

ਅਜੀਤ ਡੈਸਕ 13-10-2026
ਗੂਹਲਾ ਚੀਕਾ, 12 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸ਼ਹੀਦ ਊਧਮ ਸਿੰਘ ਇੰਟਰਨੈਸ਼ਨਲ ਫਾਊਂਡੇਸ਼ਨ ਨੇ 27 ਅਕਤੂਬਰ, 2026 ਨੂੰ ਡੇਰਾ ਕਿਸ਼ਨੇ ਵਾਲੀ ਖੂਈ ਗੋਵਿੰਦਪੁਰਾ (ਸੀਵਨ) ਵਿਖੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਦੇ ਆਉਣ ਨੂੰ ਲੈ ਕੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸ਼ਹੀਦ ਊਧਮ ਸਿੰਘ ਇੰਟਰਨੈਸ਼ਨਲ ਫਾਊਂਡੇਸ਼ਨ ਵਲੋਂ ਜਨਤਾ ਨੂੰ ਹਾਰਦਿਕ ਸੱਦਾ ਦੇਣਾ ਸ਼ੁਰੂ ਕਰ ਦਿੱਤਾ ਹੈ। ਫਾਊਂਡੇਸ਼ਨ ਦੇ ਚੇਅਰਮੈਨ ਗੱਜਣ ਸਿੰਘ ਗੋਵਿੰਦਪੁਰਾ ਨੇ ਕਿਹਾ ਕਿ ਇਸ ਮੌਕੇ ਮੁੱਖ ਮਹਿਮਾਨ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਸ਼ਹੀਦ ਊਧਮ ਸਿੰਘ ਚੌਕ ਦਾ ਨੀਂਹ ਪੱਥਰ ਰੱਖਣਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਉਨ੍ਹਾਂ ਨੇ ਸੱਦਾ ਪੱਤਰ ਵੰਡਣੇ ਸ਼ੁਰੂ ਕਰ ਦਿੱਤੇ ਹਨ। ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਕੰਬੋਜ, ਮਾਸਟਰ ਸੁਰੇਂਦਰ ਸਿੰਘ ਥਿੰਦ, ਹੁਸ਼ਿਆਰ ਸਿੰਘ ਕੰਬੋਜ ਪ੍ਰਧਾਨ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਮੀਟਿੰਗ ਕੀਤੀ ਅਗਲੀ ਖ਼ਬਰ ਚੇਅਰਮੈਨ ਅਨਿਲ ਚੋਪੜਾ ਦੀ ਯਾਦ ’ਚ ਬਣਨ ਵਾਲੇ ਆਡੀਟੋਰੀਅਮ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।