15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਿਸ਼ਾਨ-ਏ-ਸਿੱਖੀ, ਐੱਨ.ਡੀ.ਏ. ਵਿੰਗ ਦੇ 37 ਵਿਦਿਆਰਥੀਆਂ ਨੇ ਲਿਖਤੀ ਇਮਤਿਹਾਨ ਪਾਸ ਕੀਤਾ

ਇੰਦੌਰ, 14 ਅਕਤੂਬਰ (ਰਤਨਜੀਤ ਸਿੰਘ ਸ਼ੈਰੀ) - ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਨਿਸ਼ਾਨ-ਏ-ਸਿੱਖੀ ਐੱਨ. ਡੀ.

ਨਿਸ਼ਾਨ-ਏ-ਸਿੱਖੀ, ਐੱਨ.ਡੀ.ਏ. ਵਿੰਗ ਦੇ ਵਿਦਿਆਰਥੀ ਲਿਖਤੀ ਇਮਤਿਹਾਨ ਪਾਸ ਕਰਨ ਉਪਰੰਤ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ। 15-10-2026
ਇੰਦੌਰ, 14 ਅਕਤੂਬਰ (ਰਤਨਜੀਤ ਸਿੰਘ ਸ਼ੈਰੀ) - ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਨਿਸ਼ਾਨ-ਏ-ਸਿੱਖੀ ਐੱਨ.ਡੀ.ਏ. ਵਿੰਗ ਖਡੂਰ ਸਾਹਿਬ ਦੇ 37 ਵਿਦਿਆਰਥੀਆਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.) ਦੀ ਲਿਖਤੀ ਪ੍ਰੀਖਿਆ ਪਾਸ ਕੀਤੀ ਜੋ ਕਿ ਯੂ.ਪੀ.ਐੱਸ.ਸੀ. ਦੁਆਰਾ ਕਰਵਾਈ ਜਾਂਦੀ ਹੈ। ਇਹ ਪ੍ਰੀਖਿਆ 13 ਸਤੰਬਰ 2026 ਨੂੰ ਹੋਈ ਜਿਸ ਦਾ ਨਤੀਜਾ ਕੁੱਝ ਦਿਨ ਪਹਿਲਾ ਹੀ ਆਇਆ ਹੈ । ਇਨ੍ਹਾਂ ਵਿਦਿਆਰਥੀਆਂ ਵਿੱਚ 04 ਲੜਕੀਆਂ 27 ਲੜਕੇ 11ਵੇਂ ਕੋਰਸ ਦੇ, 05 ਲੜਕੇ 10ਵੇਂ ਕੋਰਸ ਦੇ, 01 ਲੜਕਾ 9ਵੇਂ ਕੋਰਸ ਦਾ ਸ਼ਾਮਿਲ ਹੈ। ਸਾਰੇ ਵਿਦਿਆਰਥੀ ਹੁਣ ਐੱਸ.ਐੱਸ.ਬੀ. ਦੀ ਇੰਟਰਵਿਊ ਲਈ ਜਾਣਗੇ ਜੋ ਕਿ ਚੋਣ ਲਈ ਅਗਲਾ ਕਦਮ ਹੈ। ਇਹ ਨਿਸ਼ਾਨ-ਏ-ਸਿੱਖੀ ਸੰਸਥਾ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਲਈ ਬਹੁਤ ਹੀ ਖੁਸ਼ੀ ਦਾ ਮੌਕਾ ਹੈ ਕਿਉਂਕਿ ਇਹ ਮੁਕਾਬਲਾ ਬਹੁਤ ਸਖ਼ਤ ਹੁੰਦਾ ਹੈ। ਇਨ੍ਹਾਂ ਵਿਦਿਆਰਥੀਆਂ ਨੇ ਮਾਪਿਆਂ ਤੇ ਅਧਿਆਪਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਸਫ਼ਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਸੰਸਥਾ ਦੇ 35 ਵਿਦਿਆਰਥੀ ਵੱਖ-ਵੱਖ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਮੇਜਰ ਜਨਰਲ ਬਲਵਿੰਦਰ ਸਿੰਘ (ਵੀ.ਐੱਸ.ਐੱਮ.) (ਸੇਵਾ-ਮੁਕਤ) ਡਾਇਰੈਕਟਰ, ਐੱਨ.ਡੀ.ਏ. ਵਿੰਗ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਪੂਰੇ ਭਾਰਤ ਵਿਚੋਂ ਲਗਭਗ ਪੰਜ ਤੋਂ ਛੇ ਲੱਖ ਵਿਦਿਆਰਥੀ ਪ੍ਰੀਖਿਆ ਕੇਂਦਰ ਵਿੱਚ ਬੈਠਦੇ ਹਨ ਜਿੰਨ੍ਹਾਂ ਵਿੱਚੋਂ ਅੱਠ ਹਜ਼ਾਰ ਵਿਦਿਆਰਥੀ ਸਫ਼ਲ ਹੁੰਦੇ ਹਨ, ਉਨ੍ਹਾਂ ਵਿਚੋਂ 37 ਵਿਦਿਆਰਥੀ ਨਿਸ਼ਾਨ-ਏ-ਸਿੱਖੀ ਸੰਸਥਾ ਦੇ ਪਾਸ ਹੋਏ। ਇਸ ਲਈ ਇਹ ਬਹੁਤ ਵੱਡੀ ਪ੍ਰਾਪਤੀ ਹੈ। ਉਨ੍ਹਾਂ ਨੇ ਐੱਨ.ਐੱਸ.ਆਈ. ਐੱਸ.ਟੀ. (ਐੱਨ.ਡੀ.ਏ. ਵਿੰਗ) ਵਿਖੇ ਚੋਣ ਤੇ ਸਿਖਲਾਈ ਦਾ ਜ਼ਿਕਰ ਕਰਦਿਆਂ ਇਸ ਸੰਬੰਧੀ ਪ੍ਰਕਿਰਿਆ ਬਾਰੇ ਦੱਸਿਆ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸੰਸਥਾ ਵਿੱਚ ਨਵੇਂ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ ਚੱਲ ਰਹੀ ਹੈ ਜਿਸਦੀ ਆਖਰੀ ਮਿਤੀ 19 ਦਸੰਬਰ 2026 ਹੈ ਤੇ 20 ਦਸੰਬਰ 2026 ਨੂੰ ਲਿਖਤੀ ਇਮਤਿਹਾਨ ਹੋਵੇਗਾ, ਚਾਹਵਾਨ ਲੜਕੇ ਤੇ ਲੜਕੀਆਂ ਰਜਿਸਟ੍ਰੇਸ਼ਨ ਕਰਵਾ ਸਕਦੇ/ਸਕਦੀਆਂ ਹਨ। ਬਾਬਾ ਸੇਵਾ ਸਿੰਘ ਨੇ ਇਹਨਾਂ ਵਿਦਿਆਰਥੀਆਂ ਨੂੰ ਐੱਸ.ਐੱਸ.ਬੀ. ਦੀ ਇੰਟਰਵਿਊ ਲਈ ਸਖ਼ਤ ਮਿਹਨਤ ਕਰਨ ਤੇ ਪਰਮਾਤਮਾ ਦਾ ਨਾਮ ਜਪਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਜਸਵਿੰਦਰ ਪਾਲ ਸਿੰਘ ਸਕੱਤਰ (ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ), ਬਾਬਾ ਬਲਦੇਵ ਸਿੰਘ, ਫਕੈਲਟੀ ਇੰਚਾਰਜ ਸ੍ਰੀ ਦਿਨੇਸ਼ ਗੁਪਤਾ, ਡਿਪਟੀ ਡਾਇਰੈਕਟਰ ਕਰਨਲ ਗੁਰਮੀਤ ਸਿੰਘ (ਸੇਵਾ-ਮੁਕਤ), ਚੀਫ਼ ਟ੍ਰੇਨਿੰਗ ਅਫ਼ਸਰ ਕਰਨਲ ਦਰਸ਼ਨ ਸਿੰਘ ਬਾਵਾ, ਭਾਈ ਵਰਿਆਮ ਸਿੰਘ, ਸੂਬੇਦਾਰ ਕੁਲਵੰਤ ਸਿੰਘ ਤੇ ਸੰਸਥਾ ਦਾ ਸਟਾਫ਼ ਮੈਂਬਰ ਹਾਜ਼ਰ ਸਨ। ਸਿੱਖ ਬੱਚਿਆਂ ਦੇ ਇਸ ਇਮਤਿਹਾਨ ਵਿੱਚ ਸਿਲੈਕਸ਼ਨ ਹੋਣ ’ਤੇ ਇੰਦੌਰ, ਗਵਾਲੀਅਰ, ਭੋਪਾਲ, ਜਬਲਪੁਰ ਵਿਖੇ ਸਿੱਖ ਸਫ਼ਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਮਹਾਰਾਜਾ ਗਰੁੱਪ ਆਫ ਇੰਸਟੀਟਿਊਸ਼ਨ ਦੇ ਮੁਖੀ ਡਾ. ਰਘਬੀਰ ਸਿੰਘ ਮਖੀਜਾ, ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਹਰਪਾਲ ਸਿੰਘ ਮੋਨੂੰ ਭਾਟੀਆ, ਗੁਰਦੁਆਰਾ ਦਾਤਾ ਬੰਦੀ ਛੋੜ ਕਿਲਾ ਗਵਾਲੀਅਰ ਦੇ ਪ੍ਰਬੰਧਕ ਬਾਬਾ ਲੱਖਾ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਭਾਈ ਸੁਖਬੀਰ ਸਿੰਘ, ਗੁਰਮਤਿ ਮਿਸ਼ਨ ਜਬਲਪੁਰ ਤੋਂ ਮਨਜੀਤ ਸਿੰਘ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਭੋਪਾਲ ਦੇ ਸੁਰਿੰਦਰ ਸਿੰਘ, ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਮੱਧ ਪ੍ਰਦੇਸ਼ ਦੇ ਪ੍ਰਧਾਨ ਬੀਬੀ ਦਲਜੀਤ ਕੌਰ ਬਿੰਦਰਾ ਸਮੇਤ ਮੱਧ ਪ੍ਰਦੇਸ਼ ਦੀਆਂ ਕਈ ਜਥੇਬੰਦੀਆਂ ਵੱਲੋਂ ਬੱਚਿਆਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਮਨਾਈ ਗਈ ਹੈ ਤੇ ਬਾਬਾ ਸੇਵਾ ਸਿੰਘ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਹੈ।
ਪਿਛਲੀ ਖ਼ਬਰ ਮੇਲੇ ਦੇ ਵਿਚ ਆਏ ਕਲਾਕਾਰ ਵਿਕਰੀ ਨਾ ਹੋਣ ’ਤੇ ਹੋਏ ਪ੍ਰੇਸ਼ਾਨ ਪ੍ਰਦਰਸ਼ਨ ਤੇ ਮੈਟਰੋ ਸਟੇਸ਼ਨ ਬੰਦ ਹੋਣ ਕਰਕੇ ਗਾਹਕ ਪੁੱਜਣ ਤੋ... ਅਗਲੀ ਖ਼ਬਰ ਸ਼ਾਹਬਾਦ ’ਚ ਆਧੁਨਿਕ ਸਹੂਲਤਾਂ ਨਾਲ ਲੈਸ ਸ਼ਾਨਦਾਰ ਜਾਟ ਭਵਨ ਬਣਾਇਆ ਜਾਵੇਗਾ : ਮਹੀਪਾਲ ਢਾਂਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।