16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ’ਤੇ ਮੁਕਾਬਲਾ 27 ਨੂੰ

ਫ਼ਤਿਹਾਬਾਦ, 15 ਅਕਤੂਬਰ (ਹਰਬੰਸ ਸਿੰਘ ਮੰਡੇਰ)- ਬਾਬਾ ਬੰਦਾ ਸਿੰਘ ਬਹਾਦਰ ਸਟੱਡੀ ਸਰਕਲ ਸੁਸਾਇਟੀ ਨਵੀਂ ਦਿੱਲੀ ਦੇ ਬੈਨਰ ਹੇਠ ਸਕੂਲੀ ਬੱਚਿਆਂ ਲਈ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਸੁਸਾਇਟੀ ਦੇ ਮੈਂਬਰ ਤੇ ਅਧਿਆਪਕ ਗੌਰਵ ਭੂਟਾਨੀ, ਸਮਾਜ ਸੇਵਕ ਹੈਪੀ ਸਿੰਘ ਸੇਠੀ ਅਤੇ ਪੰਜਾਬੀ ਕਲਚਰ ਸੁਸਾਇਟੀ ਦੇ ਡਾਇਰੈਕਟਰ ਇਕਬਾਲ ਸਿੰਘ ਨੇ ਕਿਹਾ ਕਿ ਸੰਸਥਾ ਪਹਿਲੇ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸ ’ਤੇ ਮੁਕਾਬਲਾ ਕਰਵਾ ਰਹੀ ਹੈ ਅਤੇ ਉਨ੍ਹਾਂ ਨੂੰ ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਇਸ ਤਰ੍ਹਾਂ ਦਾ ਮੁਕਾਬਲਾ ਨਾ ਸਿਰਫ਼ ਜ਼ਿਲ੍ਹੇ ਵਿਚ ਸਗੋਂ ਸੂਬੇ ’ਚ ਪਹਿਲੀ ਵਾਰ ਕਰਵਾਇਆ ਜਾਵੇਗਾ।

ਅਜੀਤ ਡੈਸਕ 16-10-2026
ਫ਼ਤਿਹਾਬਾਦ, 15 ਅਕਤੂਬਰ (ਹਰਬੰਸ ਸਿੰਘ ਮੰਡੇਰ)- ਬਾਬਾ ਬੰਦਾ ਸਿੰਘ ਬਹਾਦਰ ਸਟੱਡੀ ਸਰਕਲ ਸੁਸਾਇਟੀ ਨਵੀਂ ਦਿੱਲੀ ਦੇ ਬੈਨਰ ਹੇਠ ਸਕੂਲੀ ਬੱਚਿਆਂ ਲਈ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਸੁਸਾਇਟੀ ਦੇ ਮੈਂਬਰ ਤੇ ਅਧਿਆਪਕ ਗੌਰਵ ਭੂਟਾਨੀ, ਸਮਾਜ ਸੇਵਕ ਹੈਪੀ ਸਿੰਘ ਸੇਠੀ ਅਤੇ ਪੰਜਾਬੀ ਕਲਚਰ ਸੁਸਾਇਟੀ ਦੇ ਡਾਇਰੈਕਟਰ ਇਕਬਾਲ ਸਿੰਘ ਨੇ ਕਿਹਾ ਕਿ ਸੰਸਥਾ ਪਹਿਲੇ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸ ’ਤੇ ਮੁਕਾਬਲਾ ਕਰਵਾ ਰਹੀ ਹੈ ਅਤੇ ਉਨ੍ਹਾਂ ਨੂੰ ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਇਸ ਤਰ੍ਹਾਂ ਦਾ ਮੁਕਾਬਲਾ ਨਾ ਸਿਰਫ਼ ਜ਼ਿਲ੍ਹੇ ਵਿਚ ਸਗੋਂ ਸੂਬੇ ’ਚ ਪਹਿਲੀ ਵਾਰ ਕਰਵਾਇਆ ਜਾਵੇਗਾ। ਇਸ ਮੁਕਾਬਲੇ ਵਿਚ ਸਕੂਲੀ ਬੱਚੇ ਪੰਜਾਬੀ ਭਾਸ਼ਾ ਦੀ ਪੂਰੀ ਤਰ੍ਹਾਂ ਵਰਤੋਂ ਕਰਨਗੇ ਅਤੇ ਮੁਕਾਬਲੇ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਬਾਰੇ ਜਾਣਨਗੇ। ਇਹ ਮੁਕਾਬਲਾ 27 ਅਕਤੂਬਰ ਨੂੰ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਮਾਡਲ ਟਾਊਨ, ਹਿਸਾਰ ਦੇ ਹਾਲ ਵਿਚ ਹੋਵੇਗਾ। ਇਹ ਮੁਕਾਬਲਾ 5ਵੀਂ-6ਵੀਂ, 7ਵੀਂ-8ਵੀਂ ਅਤੇ 9ਵੀਂ-10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਮੂਹਾਂ ਵਿਚਕਾਰ ਕਰਵਾਇਆ ਜਾਵੇਗਾ। ਭਾਗੀਦਾਰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ’ਤੇ ਪੰਜਾਬੀ ਭਾਸ਼ਾ ’ਚ ਭਾਸ਼ਣ ਅਤੇ ਕਵਿਤਾ ਪਾਠ (ਸਮਾਂ ਸੀਮਾ 3 ਤੋਂ 5 ਮਿੰਟ) ਤਿਆਰ ਕਰਨਗੇ। 5ਵੀਂ ਜਮਾਤ, 7ਵੀਂ-8ਵੀਂ ਅਤੇ 9ਵੀਂ ਜਮਾਤ ਦੇ ਸਮੂਹਾਂ ’ਚ ਕੁੱਲ 6 ਵਿਦਿਆਰਥੀਆਂ (ਹਰੇਕ ਸਮੂਹ ਵਿਚੋਂ 2 ਵਿਦਿਆਰਥੀ) ਨੂੰ ਇਕ ਕਵਿਤਾ ਅਤੇ ਇਕ ਭਾਸ਼ਣ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਜੇਤੂ ਬੱਚਿਆਂ ਨੂੰ ਪ੍ਰਬੰਧਕਾਂ ਵੱਲੋਂ ਇਨਾਮ ਦਿੱਤੇ ਜਾਣਗੇ। ਇਸ ਸੰਦਰਭ ’ਚ ਸੰਸਥਾ ਦੇ ਮੈਂਬਰ ਭਾਸ਼ਾ ਅਧਿਆਪਕ ਗੌਰਵ ਭੂਟਾਨੀ, ਸਮਾਜ ਸੇਵਕ ਹੈਪੀ ਸਿੰਘ ਸੇਠੀ ਤੇ ਪੰਜਾਬੀ ਸੱਭਿਆਚਾਰਕ ਸੁਸਾਇਟੀ ਦੇ ਡਾਇਰੈਕਟਰ ਇਕਬਾਲ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਮਰਤਨ ਜੀ ਨਾਲ ਮੁਲਾਕਾਤ ਕੀਤੀ।
ਪਿਛਲੀ ਖ਼ਬਰ ਜਾਦੂਗਰ ਸ਼ੰਕਰ ਸਮਰਾਟ ਜਾਦੂ ਰਾਹੀਂ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਫੈਲਾ ਰਹੇ ਹਨ- ਚੌਧਰੀ ਦੁੜਾਰਾਮ ਅਗਲੀ ਖ਼ਬਰ ਰਾਸ਼ਟਰੀ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਮੌਕੇ ਸ਼ਾਨਦਾਰ ਉਦਘਾਟਨ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।