17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ਵਿਚ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ - ਸਰਨਾ ਕਿਹਾ, ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਹਰ ਸੇਵਾ ਨਿਭਾਉਣ ਲਈ ਤਿਆਰ

ਨਵੀਂ ਦਿੱਲੀ, 16 ਅਕਤੂਬਰ (ਜਗਤਾਰ ਸਿੰਘ)- ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਕਤਲ ਕਰਨ ਦੀ ਕਾਰਵਾਈ ਤੋਂ ਸਾਬਤ ਹੋ ਗਿਆ ਹੈ ਪੰਜਾਬ ਦੀ ਮਾਨ ਸਰਕਾਰ ਹੋਰ ਮਸਲਿਆਂ ਵਾਂਗ ਹੀ ਨਸ਼ੇ ਰੋਕਣ ਦੇ ਮਾਮਲੇ ’ਚ ਵੀ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ(ਬ) ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਦਾ ਕਤਲ ਬੇਹੱਦ ਦੁਖਦਾਈ ਹੈ ਤੇ ਇਸ ਘਾਟੇ ਨੂੰ ਕਦੀ ਪੂਰਾ ਨਹੀਂ ਕੀਤਾ ਜਾ ਸਕਦਾ।

ਅਜੀਤ ਡੈਸਕ 17-10-2026
ਨਵੀਂ ਦਿੱਲੀ, 16 ਅਕਤੂਬਰ (ਜਗਤਾਰ ਸਿੰਘ)- ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਕਤਲ ਕਰਨ ਦੀ ਕਾਰਵਾਈ ਤੋਂ ਸਾਬਤ ਹੋ ਗਿਆ ਹੈ ਪੰਜਾਬ ਦੀ ਮਾਨ ਸਰਕਾਰ ਹੋਰ ਮਸਲਿਆਂ ਵਾਂਗ ਹੀ ਨਸ਼ੇ ਰੋਕਣ ਦੇ ਮਾਮਲੇ ’ਚ ਵੀ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ(ਬ) ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਦਾ ਕਤਲ ਬੇਹੱਦ ਦੁਖਦਾਈ ਹੈ ਤੇ ਇਸ ਘਾਟੇ ਨੂੰ ਕਦੀ ਪੂਰਾ ਨਹੀਂ ਕੀਤਾ ਜਾ ਸਕਦਾ। ਸਰਨਾ ਨੇ ਕਿਹਾ ਕਿ ਮੌਜੂਦਾ ਸਮੇਂ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹਨ ਤੇ ਜ਼ਮੀਨੀ ਪੱਧਰ ‘ਤੇ ਨਸ਼ੇ ਦੀ ਉਪਲਬਧਤਾ ਅਜੇ ਵੀ ਇੱਕ ਵੱਡੀ ਸਮੱਸਿਆ ਬਣੀ ਹੋਈ ਹੈ, ਜਿਸ ਕਾਰਨ ਅਜਿਹੀਆਂ ਦੁਖਦ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਪੀਰਾਂ ਦੀ ਧਰਤੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਸੰਭਵ ਯੋਗਦਾਨ ਦੇਣ ਲਈ ਤਿਆਰ ਹੈ ।
ਪਿਛਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਪੋਕਸੋ ਅਤੇ ਸਾਈਬਰ ਅਪਰਾਧ ਪ੍ਰਤੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।