18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜਲੰਧਰ ਛਾਉਣੀ ਹਲਕੇ ’ਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਲਈ ਮੱਕੜ ਵਲੋਂ ਕਮੇਟੀ ਦਾ ਗਠਨ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਤੇ ਪ੍ਰਸ਼ਾਸਨ ਨੂੰ ਸਹਿਯੋਗ ਦਾ ਫੈਸਲਾ

ਜਲੰਧਰ, 17 ਅਕਤੂਬਰ (ਜਸਪਾਲ ਸਿੰਘ)-ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਅਤੇ ਨਸ਼ਾ ਤਸਕਰੀ ਵਿਰੁੱਧ ਲੋਕ ਲਹਿਰ ਖੜ੍ਹੀ ਕਰਨ ਦੇ ਮਕਸਦ ਨਾਲ ਜਲੰਧਰ ਛਾਉਣੀ ਹਲਕੇ ਦੇ ਪ੍ਰਮੁੱਖ ਆਗੂਆਂ ਅਤੇ ਹੋਰ ਸਾਥੀਆਂ ਦੀ ਇਕ ਮੀਟਿੰਗ ਹਲਕਾ ਇੰਚਾਰਜ ਸਰਬਜੀਤ ਸਿੰਘ ਮੱਕੜ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਲਗਾਤਾਰ ਮੁਹਿੰਮ ਚਲਾਉਣ ਅਤੇ ਇਸ ਕਾਰਜ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣ ਲਈ 51 ਮੈਂਬਰੀ ਕਮੇਟੀ ਗਠਿਤ ਕਰਨ ਦਾ ਫ਼ੈਸਲਾ ਕੀਤਾ ਗਿਆ।

ਅਜੀਤ ਡੈਸਕ 18-10-2026
ਜਲੰਧਰ, 17 ਅਕਤੂਬਰ (ਜਸਪਾਲ ਸਿੰਘ)-ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਅਤੇ ਨਸ਼ਾ ਤਸਕਰੀ ਵਿਰੁੱਧ ਲੋਕ ਲਹਿਰ ਖੜ੍ਹੀ ਕਰਨ ਦੇ ਮਕਸਦ ਨਾਲ ਜਲੰਧਰ ਛਾਉਣੀ ਹਲਕੇ ਦੇ ਪ੍ਰਮੁੱਖ ਆਗੂਆਂ ਅਤੇ ਹੋਰ ਸਾਥੀਆਂ ਦੀ ਇਕ ਮੀਟਿੰਗ ਹਲਕਾ ਇੰਚਾਰਜ ਸਰਬਜੀਤ ਸਿੰਘ ਮੱਕੜ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਲਗਾਤਾਰ ਮੁਹਿੰਮ ਚਲਾਉਣ ਅਤੇ ਇਸ ਕਾਰਜ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣ ਲਈ 51 ਮੈਂਬਰੀ ਕਮੇਟੀ ਗਠਿਤ ਕਰਨ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਕਿ ਕਮੇਟੀ ਵਲੋਂ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ ਸਬੰਧੀ ਜਾਣਕਾਰੀ ਇਕੱਠੀ ਕਰਕੇ ਸਬੰਧਤ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਜਾਣਗੀਆਂ ਅਤੇ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਉਣ ਲਈ ਪੈਰਵੀ ਕੀਤੀ ਜਾਵੇਗੀ| ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਮੱਕੜ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ਸਬੰਧੀ ਮਿਲਣ ਵਾਲੀ ਜਾਣਕਾਰੀ ਦੇ ਆਧਾਰ ’ਤੇ ਪੰਜਾਬ ਦੇ ਡੀ.ਜੀ.ਪੀ., ਐੱਸ.ਐੱਸ.ਪੀ. ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਰਿਪੋਰਟਾਂ ਭੇਜਣ ਲਈ ਉਪਰਾਲੇ ਕੀਤੇ ਜਾਣਗੇ। ਕਮੇਟੀ ’ਚ ਸ਼ਾਮਿਲ ਮੈਂਬਰ – ਗਠਿਤ ਕੀਤੀ ਗਈ ਕਮੇਟੀ ’ਚ ਸਰਬਜੀਤ ਸਿੰਘ ਮੱਕੜ ਤੋਂ ਇਲਾਵਾ ਮਾਣਕ ਫੋਲੜੀਵਾਲ, ਮੋਹਿਤ ਪ੍ਰਤਾਪਪੁਰਾ, ਪ੍ਰਵੀਨ ਕੁਮਾਰ ਅਰੋੜਾ ਪ੍ਰਤਾਪਪੁਰਾ, ਪ੍ਰਤਾਪ ਫੂਲਪੁਰ, ਰਵੀ ਕਸਮਪੁਰ, ਬਲਵਿੰਦਰ ਅਲੀਪੁਰ, ਸਾਹਿਲ ਭਾਟੀਆ, ਆਲਮ ਵਿਜੇ ਸਿੰਘ, ਦਵਿੰਦਰ ਅਮਰ ਕੋਚ, ਗੁਰਕਿਰਪਾਲ, ਸ਼ਿਵ ਦਰਸ਼ਨ ਅਭੀ, ਡਾ. ਮਨਜੀਤ ਸਿੰਘ ਸਰੋਇਆ, ਵਿਕਾਸ ਨਿਸ਼ਚਲ, ਵਿਕਰਾਂਤ ਮਦਾਨ, ਗੌਰਵ ਮਾਹੇ, ਅਨਿਲ ਠਾਕੁਰ, ਸਤਿਆ ਨਾਰਾਇਣ, ਦਿਨੇਸ਼ ਕਮਲ ਮੋਂਟੂ, ਭੁਪਿੰਦਰ ਮਲਹੋਤਰਾ, ਜੱਸੀ ਜੰਡਿਆਲਾ, ਰਾਮ ਭਵਨ, ਸ਼ਸ਼ੀ ਭਗਤ, ਵਰਿੰਦਰ ਭਗਤ, ਬਲਰਾਜ ਬਧਨ, ਭੁਪਿੰਦਰ ਮਾਨ ਸਮਰਾਏ, ਅੰਕੁਰ ਗੋਇਲ, ਸੰਜੀਵ ਭਾਸਕਰ, ਸੰਜੇ ਕਾਲੜਾ, ਜਗਮੋਹਨ ਵਰਮਾ, ਅਸ਼ੋਕ ਸੋਨਕਰ, ਅਸ਼ਵਨੀ ਗਰਗ, ਯੁੱਧਵੀਰ ਸਹੋਤਾ, ਰਾਧੇ ਸ਼ਿਆਮ, ਮਾਸਟਰ ਹੀਰਾ ਲਾਲ ਲਖਨਪਾਲ, ਪੰਕਜ ਕੋਹਲੀ ਅਤੇ ਮਮਤਾ ਲਖਨਪਾਲ ਆਦਿ ਦੇ ਨਾਂਅ ਸ਼ਾਮਿਲ ਹਨ।
ਪਿਛਲੀ ਖ਼ਬਰ ਨਿਹੰਗ ਸਿੰਘ ਜਥੇਬੰਦੀਆਂ ਵਲੋਂ 21 ਨੂੰ ਖ਼ਾਲਸਾਈ ਜਾਹੋ ਜਲਾਲ ਨਾਲ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਸਜਾਇਆ ਜਾਵੇਗਾ ਮਹੱਲਾ : ਬ... ਅਗਲੀ ਖ਼ਬਰ ਗੁਰਦੁਆਰਾ ਬਾਜ਼ਾਰ ਸ਼ੇਖਾਂ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਰੋਜ਼ਾ ਗੁਰਮਤਿ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।