20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਰਾਣੀ ਬਾਗ਼ ਵਿਖੇ ਸਾਲਾਨਾ ਸਮਾਗਮ ਕਰਾਇਆ

ਨਵੀਂ ਦਿੱਲੀ,19 ਅਕਤੂਬਰ(ਜਗਤਾਰ ਸਿੰਘ)- ਰਾਣੀ ਬਾਗ਼ ਇਲਾਕੇ ਵਿਚ ਸਥਿਤ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵੱਲੋਂ 23ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੱਚਿਆਂ ਨੇ ਪੰਜਾਬੀ ਵਿਰਸੇ, ਸੱਭਿਆਚਾਰ ਤੇ ਦੇਸ਼ ਭਗਤੀ ‘ਤੇ ਆਧਾਰਿਤ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 20-10-2026
ਨਵੀਂ ਦਿੱਲੀ,19 ਅਕਤੂਬਰ(ਜਗਤਾਰ ਸਿੰਘ)- ਰਾਣੀ ਬਾਗ਼ ਇਲਾਕੇ ਵਿਚ ਸਥਿਤ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵੱਲੋਂ 23ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੱਚਿਆਂ ਨੇ ਪੰਜਾਬੀ ਵਿਰਸੇ, ਸੱਭਿਆਚਾਰ ਤੇ ਦੇਸ਼ ਭਗਤੀ ‘ਤੇ ਆਧਾਰਿਤ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇਸ ਸਮਾਗਮ ਵਿਚ ਹਾਜ਼ਰੀ ਭਰਦੇ ਹੋਏ ਵਿਦਿਆਰਥੀਆਂ ਦਾ ਹੌਸਲਾ ਵਧਾਇਆ। ਸਮਾਗਮ ਦੌਰਾਨ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਕਾਲਕਾ ਨੇ ਸਕੂਲ ਦੇ ਚੇਅਰਮੈਨ ਸਰਦਾਰ ਨਿਰੰਜਨ ਸਿੰਘ ਚਾਵਲਾ ਤੇ ਮੈਨੇਜਰ ਸਰਦਾਰ ਮਨਪ੍ਰੀਤ ਸਿੰਘ ਸੇਠੀ ਦੇ ਯਤਨਾਂ ਦੀ ਸ਼ਲਾਘਾ ਕਰਨ ਦੇ ਨਾਲ ਹੀ ਬੱਚਿਆਂ ਦੇ ਪੇਸ਼ਕਾਰੀ ਨੂੰ ਵੀ ਸਲਾਹਿਆ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਬੱਚਿਆਂ ਨਾਲ ਪੰਜਾਬੀ ਭਾਸ਼ਾ ਵਿੱਚ ਗੱਲਬਾਤ ਕਰਨ ਤਾਂ ਜੋ ਨਵੀਂ ਪੀੜ੍ਹੀ ਆਪਣੀ ਮਾਂ-ਬੋਲੀ ਨਾਲ ਜੁੜੀ ਰਹੇ। ਸਮਾਗਮ ਵਿਚ ਕੌਂਸਲਰ ਜੋਤੀ ਅਗਰਵਾਲ, ਅਜੀਤ ਸਿੰਘ, ਸੁਦੀਪ ਸਿੰਘ ਤੇ ਹੋਰਨਾ ਵੀ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਜੀਵਯਾਂਸ਼ੀ ਗੋਇਲ ਨੇ ਸ਼ੂਟਿੰਗ ’ਚ ਜਿੱਤੇ ਸੋਨੇ ਤੇ ਚਾਂਦੀ ਦੇ ਤਗਮੇ ਅਗਲੀ ਖ਼ਬਰ ਪਾਕਿਸਤਾਨ ਸਰਕਾਰ ਘੱਟ ਗਿਣਤੀਆਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਵੇ - ਗੁਣਜੀਤ ਸਿੰਘ ਬਖ਼ਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।