20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵਿਧਾਇਕ ਸਵਨਾ ਦੇ ਦਫ਼ਤਰ ਦਾ 21 ਅਕਤੂਬਰ ਨੂੰ ਘਿਰਾਓ ਕੀਤਾ ਜਾਵੇਗਾ- ਛੱਪੜੀਵਾਲਾ

ਮੰਡੀ ਲਾਧੂਕਾ, 19 ਅਕਤੂਬਰ (ਰਾਕੇਸ਼ ਛਾਬੜਾ)- ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਦੋਂ ਤੱਕ ਮੰਗਾਂ ਨੂੰ ਸਵੀਕਾਰ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਹ ਵਿਚਾਰ ਆਲ ਇੰਡੀਆ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਏਟਕ ਪੰਜਾਬ ਦੀ ਸੂਬਾ ਪ੍ਰਧਾਨ ਸਰੋਜ ਛੱਪੜੀਵਾਲਾ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਸਾਂਝੇ ਕੀਤੇ ਹਨ।

ਸਰੋਜ ਛੱਪੜੀਵਾਲਾ 20-10-2026
ਮੰਡੀ ਲਾਧੂਕਾ, 19 ਅਕਤੂਬਰ (ਰਾਕੇਸ਼ ਛਾਬੜਾ)- ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਦੋਂ ਤੱਕ ਮੰਗਾਂ ਨੂੰ ਸਵੀਕਾਰ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਹ ਵਿਚਾਰ ਆਲ ਇੰਡੀਆ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਏਟਕ ਪੰਜਾਬ ਦੀ ਸੂਬਾ ਪ੍ਰਧਾਨ ਸਰੋਜ ਛੱਪੜੀਵਾਲਾ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਸਾਂਝੇ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਆਂਗਣਵਾੜੀ ਵਰਕਰ ਤੇ ਹੈਲਪਰ ਘੱਟ ਤਨਖ਼ਾਹਾਂ ’ਤੇ ਜ਼ਿਆਦਾ ਕੰਮ ਰਹੀਆਂ ਹਨ ਪਰ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਜਦੋਂ ਤੱਕ ਵਰਕਰਾਂ ਦੀਆਂ ਮੰਗਾਂ ਨੂੰ ਸਵੀਕਾਰ ਨਹੀਂ ਕੀਤਾ ਜਾਂਦਾ ਇਹ ਸੰਘਰਸ਼ ਜਾਰੀ ਰਹੇਗਾ ਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਦਾ ਪ੍ਰੋਗਰਾਮ ਜਾਰੀ ਰਹੇਗਾ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੋਬਾਈਲ ਭੱਤਾ, ਟੀ.ਏ. ਡੀ.ਏ, ਵਾਧੂ ਪੈਨਸ਼ਨ, ਖ਼ਾਲੀ ਅਸਾਮੀਆਂ ਨੂੰ ਭਰਨ ਸਬੰਧੀ ਮੰਗਾਂ ਨੂੰ ਤੁਰੰਤ ਸਵੀਕਾਰ ਕੀਤੇ ਜਾਣ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ 29ਵਾਂ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਅਗਲੀ ਖ਼ਬਰ ਧਾਰਮਿਕ ਸਮਾਗਮ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।