20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੁਰਮੁਖੀ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਵਿਸ਼ੇਸ਼ ਸੈਮੀਨਾਰ ਕਰਵਾਇਆ- ਸੁਖਵਿੰਦਰ ਸਿੰਘ

ਕਰਨਾਲ, 19 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁ: ਪ੍ਰੰ: ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਮਿਸ਼ਨ ਹਰਿਆਣਾ, ਕੁਰੂਕਸ਼ੇਤਰ ਵਲੋਂ ਬ੍ਰਾਈਟ ਫਿਊਚਰ ਅਕਾਲ ਅਕੈਡਮੀ ਮਾਂਡੀ ਕੁਰੂਕਸ਼ੇਤਰ ਵਿਖੇ ਇਕ ਰੋਜ਼ਾ ਵਿਸ਼ੇਸ਼ ਗੁਰਮਤਿ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਗੁਰਮੁਖੀ ਦਿਵਸ ਨੂੰ ਸਮਰਪਿਤ ਸੀ ਜਿਸ ਵਿਚ ਭਾਈ ਨਵਜੋਤ ਸਿੰਘ ਪ੍ਰਚਾਰਕ ਵਲੋਂ ਗੁਰਮੁਖੀ ਲਿਪੀ, ਗੁਰਬਾਣੀ ਸੰਥਿਆ ਤੇ ਸਿੱਖ ਇਤਿਹਾਸ ਤੇ ਗੁਰਮਤਿ ਰਹਿਣੀ ਬਾਰੇ ਤੇ ਅਗਾਮੀ ਸਾਲਾਨਾ ਧਾਰਮਿਕ ਪ੍ਰੀਖਿਆ ਨਵੰਬਰ 2026 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 20-10-2026
ਕਰਨਾਲ, 19 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁ: ਪ੍ਰੰ: ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਮਿਸ਼ਨ ਹਰਿਆਣਾ, ਕੁਰੂਕਸ਼ੇਤਰ ਵਲੋਂ ਬ੍ਰਾਈਟ ਫਿਊਚਰ ਅਕਾਲ ਅਕੈਡਮੀ ਮਾਂਡੀ ਕੁਰੂਕਸ਼ੇਤਰ ਵਿਖੇ ਇਕ ਰੋਜ਼ਾ ਵਿਸ਼ੇਸ਼ ਗੁਰਮਤਿ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਗੁਰਮੁਖੀ ਦਿਵਸ ਨੂੰ ਸਮਰਪਿਤ ਸੀ ਜਿਸ ਵਿਚ ਭਾਈ ਨਵਜੋਤ ਸਿੰਘ ਪ੍ਰਚਾਰਕ ਵਲੋਂ ਗੁਰਮੁਖੀ ਲਿਪੀ, ਗੁਰਬਾਣੀ ਸੰਥਿਆ ਤੇ ਸਿੱਖ ਇਤਿਹਾਸ ਤੇ ਗੁਰਮਤਿ ਰਹਿਣੀ ਬਾਰੇ ਤੇ ਅਗਾਮੀ ਸਾਲਾਨਾ ਧਾਰਮਿਕ ਪ੍ਰੀਖਿਆ ਨਵੰਬਰ 2026 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਦੇ ਸਵਾਲ-ਜਵਾਬ ਮੁਕਾਬਲੇ ਕਰਵਾਏ ਗਏ। ਸੈਮੀਨਾਰ ਵਿਚ ਵਿਸ਼ੇਸ਼ ਸਹਿਯੋਗ ਲਈ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਸੁਖਵਿੰਦਰ ਸਿੰਘ ਨੇ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਅਨੁਜ ਤੰਵਰ, ਪੂਨਮ ਤੰਵਰ ਵਾਈਸ ਪ੍ਰਿੰਸੀਪਲ, ਗੁਰਦੇਵ ਸਿੰਘ ਪੰਜਾਬੀ ਅਧਿਆਪਕ, ਗੁਰਲਾਲ ਸਿੰਘ, ਜਸਬੀਰ ਸਿੰਘ, ਸ਼ੇਰ ਸਿੰਘ, ਉਜਾਗਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਮੈਡਲ ਜੇਤੂ ਜਗਸ਼ੇਰ ਸਿੰਘ ਖੰਗੂੜਾ ਦਾ ਮੁਹਾਲੀ ਏਅਰ ਪੋਰਟ ਪਹੁੰਚਣ ’... ਅਗਲੀ ਖ਼ਬਰ ਮੰਤਰੀਆਂ ਦੇ ਮੰਡੀ ਦੌਰੇ ਸਿਰਫ਼ ਦਿਖਾਵਾ, ਸਰਕਾਰ ਨੇ ਕਿਸਾਨਾਂ ਦੀ ਲੁੱਟ ਲਈ ਖੁੱਲ੍ਹੀ ਛੋਟ ਦਿੱਤੀ- ਗੋਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।