20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਵਿਖੇ ਨਸ਼ਿਆਂ ਵਿਰੁੱਧ ਵਿਸ਼ਾਲ ਮੋਟਰਸਾਈਕਲ ਰੈਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੱਸਿਆ ਪੂਰੀ ਤਰ੍ਹਾਂ ਫੇਲ੍ਹ

ਐੱਸ. ਏ.

ਇਕੱਠ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ। ਅਜੀਤ ਤਸਵੀਰ 20-10-2026
ਐੱਸ. ਏ. ਐੱਸ. ਨਗਰ, 19 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਮੁਹਾਲੀ ਵਿਖੇ ਨਸ਼ਿਆਂ ਦੇ ਕੋਹੜ ਵਿਰੁੱਧ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਗਈ, ਜਿਸ ਵਿਚ ਸੈਂਕੜੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਨਸ਼ਾ ਮੁਕਤ ਪੰਜਾਬ ਦੀ ਆਵਾਜ਼ ਬੁਲੰਦ ਕਰਦਿਆਂ ਸਿੱਧੂ ਨੇ ਸੂਬੇ ਵਿਚ ਨਸ਼ਿਆਂ ਦੀ ਲਗਾਤਾਰ ਵਧ ਰਹੀ ਸਮੱਸਿਆ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹਾਲ ਹੀ ਵਿਚ ਹੋਈ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ। ਇਕੱਠ ਨੂੰ ਸੰਬੋਧਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਅਤੇ ਨਸ਼ਿਆਂ ਨਾਲ ਜੁੜੀਆਂ ਹੋਰ ਹਾਲੀਆ ਦੁਖਦਾਈ ਘਟਨਾਵਾਂ ਨੇ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਅਨੇਕਾਂ ਪਰਿਵਾਰ ਨਸ਼ਿਆਂ ਦੀ ਲਤ ਅਤੇ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦਾ ਸੰਤਾਪ ਹੰਢਾ ਰਹੇ ਹਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਠੋਸ ਕਾਰਵਾਈ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਰਕਾਰ ਆਪਣੀ ਜਵਾਬਦੇਹੀ ਤੈਅ ਕਰੇ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ। ਸਿੱਧੂ ਨੇ ਕਿਹਾ ਕਿ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਕੇਂਦਰ ਦੀ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਸਿੱਧੂ ਨੇ ਕਿਹਾ ਕਿ ਸਰਹੱਦ ਪਾਰੋਂ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਰਾਹੀਂ ਹੋ ਰਹੀ ਨਸ਼ਾ ਤਸਕਰੀ ਨੂੰ ਰੋਕਣ ਲਈ ਹੋਰ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਨਸ਼ਾ ਤਸਕਰੀ ਦੇ ਰੂਟਾਂ ਦੀ ਪਾਰਦਰਸ਼ੀ ਜਾਂਚ, ਖੁਫ਼ੀਆ ਜਾਣਕਾਰੀ ਦੇ ਬਿਹਤਰ ਤਾਲਮੇਲ ਅਤੇ ਹਰ ਤਸਕਰੀ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ। ਇਸ ਰੈਲੀ ਵਿਚ ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਕੰਵਰਬੀਰ ਸਿੰਘ ਸਿੱਧੂ, ਮੰਡਲ ਪ੍ਰਧਾਨ ਅਸ਼ੋਕ ਕੌਂਡਲ, ਮੰਡਲ ਪ੍ਰਧਾਨ ਕੁਲਵਿੰਦਰ ਸਿੰਘ ਸੰਜੂ, ਮੰਡਲ ਪ੍ਰਧਾਨ ਅਤੇ ਕਨਵਿਨਰ ਹੈਪੀ ਮਲੀਕ, ਮੰਡਲ ਪ੍ਰਧਾਨ ਨਵਦੀਪ ਸਿੰਘ ਨਵੀ ਸੰਧੂ, ਰਜਿੰਦਰ ਸਿੰਘ ਰਾਣਾ ਸਾਬਕਾ ਪ੍ਰਧਾਨ ਨਗਰ ਨਿਗਮ ਮੁਹਾਲੀ, ਕਮਲਪ੍ਰੀਤ ਸਿੰਘ ਬੰਨੀ ਕੌਂਸਲਰ, ਅਮਨ ਪਾਸਵਾਨ ਕੌਂਸਲਰ, ਦਵਿੰਦਰ ਕੌਰ ਵਾਲਿਆਂ, ਪਰਮਜੀਤ ਸਿੰਘ ਹੈਪੀ, ਇੰਦਰਜੀਤ ਸਿੰਘ ਢਿੱਲੋਂ, ਲਖਬੀਰ ਸਿੰਘ ਫੇਸ-6, ਸਾਰੇ ਸਾਬਕਾ ਕੌਂਸਲਰ, ਮੁਕੁਲ ਸ਼ਰਮਾਂ ਬਲਾਕ ਯੂਥ ਕਾਂਗਰਸ ਪ੍ਰਧਾਨ, ਰਵਿੰਦਰ ਸਿੰਘ ਰਵੀ ਚੇਅਰਮੈਨ ਐਸ. ਸੀ. ਸੈਲ., ਰਾਮ ਨਾਥ ਪਾਸਵਾਨ ਚੇਅਰਮੈਨ ਐਸ. ਸੀ. ਸੈਲ.,ਪਰਮਜੀਤ ਸਿੰਘ ਚੌਹਾਨ ਆਈ. ਟੀ. ਸੈੱਲ., ਬਲਜਿੰਦਰ ਸਿੰਘ ਫੇਸ-2, ਓਮੀ ਗਿਰ ਸ਼ਾਮਪੁਰ, ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ, ਮਨਮੋਹਣ ਸਿੰਘ ਫੇਸ 6, ਕੁਲਵੰਤ ਸਿੰਘ ਫ਼ੌਜੀ ਗੀਗੇ ਮਾਜਰਾ,ਸੰਜੀਵ ਬੰਟੀ ਗੋਬਿੰਦਗੜ੍ਹ , ਕਰਨਵੀਰ ਸਿੰਘ ਢਿੱਲੋ ਫੇਸ-11, ਨਵਦੀਪ ਸਿੰਘ ਗੋਲਡੀ ਦਾਊ, ਸ਼ਮੀ ਜਗਤਪੁਰਾ, ਸਤੀਸ਼ ਕੁਮਾਰ ਜਗਤਪੁਰਾ, ਜਤਿੰਦਰ ਸੋਢੀ ਫੇਸ-4, ਸੁਰਜੀਤ ਸਿੰਘ 3ਬੀ 2, ਰਘਬੀਰ ਸਿੰਘ ਫੇਸ-1, ਅਜਮੇਰ ਸਿੰਘ ਸਾਬਕਾ ਸਰਪੰਚ ਦਾਊਂ, ਦਲਵਿੰਦਰ ਸਿੰਘ ਸੈਣੀ ਦਾਊ, ਅਮਰਜੀਤ ਸਿੰਘ ਮੋਨੀ ਜੁਝਾਰ ਨਗਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ।
ਪਿਛਲੀ ਖ਼ਬਰ ਹਰਿਆਵਲ ਲਈ ਰਾਖਵੀਂ ਜ਼ਮੀਨ ਬਣੀ ਕੂੜੇ ਦਾ ਟਿਕਾਣਾ , 9 ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ 15 ਦਿਨਾਂ ਅੰਦਰ ਸਫ਼ਾਈ ਅਤੇ ਗਰ... ਅਗਲੀ ਖ਼ਬਰ ਜੀ . ਬੀ . ਰਿਐਲਟੀ ਗਰੁੱਪ ਬਾਰੇ ਸੋਸ਼ਲ ਮੀਡੀਆ ’ ਤੇ ਕਥਿਤ ਗ਼ਲਤ ਪ੍ਰਚਾਰ ਕਰਨ ਦੇ ਦੋਸ਼ ਹੇਠ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।