21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨਾਰਾਇਣਗੜ੍ਹ ’ਚ ਰਾਵਣ ਅਤੇ ਕੁੰਭਕਰਨ ਦੇ ਪੁਤਲਿਆਂ ਦਾ ਦਹਿਨ

ਨਾਰਾਇਣਗੜ੍ਹ, 20 ਅਕਤੂਬਰ (ਪੀ ਸਿੰਘ)- ਨਾਰਾਇਣਗੜ੍ਹ ਵਿਚ ਦੁਸਹਿਰੇ ਦਾ ਤਿਉਹਾਰ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਤਿਉਹਾਰ ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਦੁਆਰਾ ਮਨਾਇਆ ਗਿਆ। ਇਸ ਸਮਾਗਮ ਵਿਚ ਸਾਬਕਾ ਵਿਧਾਇਕ ਪਵਨ ਸੈਣੀ, ਵਪਾਰ ਭਲਾਈ ਬੋਰਡ ਦੇ ਉਪ ਚੇਅਰਮੈਨ ਰਾਕੇਸ਼ ਬਿੰਦਲ ਅਤੇ ਉਦਯੋਗਪਤੀ ਸ਼ਿਵ ਸ਼ੰਕਰ ਗੋਇਲ ਨੇ ਸ਼ਿਰਕਤ ਕੀਤੀ।

ਨਾਰਾਇਣਗੜ੍ਹ ਵਿਚ ਰਾਵਣ ਅਤੇ ਕੁੰਭਕਰਨ ਦੇ ਪੁਤਲੇ ਸਾੜਦੇ ਹੋਏ । ਤਸਵੀਰ : ਪੀ ਸਿੰਘ 21-10-2026
ਨਾਰਾਇਣਗੜ੍ਹ, 20 ਅਕਤੂਬਰ (ਪੀ ਸਿੰਘ)- ਨਾਰਾਇਣਗੜ੍ਹ ਵਿਚ ਦੁਸਹਿਰੇ ਦਾ ਤਿਉਹਾਰ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਤਿਉਹਾਰ ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਦੁਆਰਾ ਮਨਾਇਆ ਗਿਆ। ਇਸ ਸਮਾਗਮ ਵਿਚ ਸਾਬਕਾ ਵਿਧਾਇਕ ਪਵਨ ਸੈਣੀ, ਵਪਾਰ ਭਲਾਈ ਬੋਰਡ ਦੇ ਉਪ ਚੇਅਰਮੈਨ ਰਾਕੇਸ਼ ਬਿੰਦਲ ਅਤੇ ਉਦਯੋਗਪਤੀ ਸ਼ਿਵ ਸ਼ੰਕਰ ਗੋਇਲ ਨੇ ਸ਼ਿਰਕਤ ਕੀਤੀ। ਮੁੱਖ ਮਹਿਮਾਨਾਂ ਨੇ ਰਾਵਣ ਅਤੇ ਕੁੰਭਕਰਨ ਦੇ ਪੁਤਲੇ ਸਾੜੇ। ਇਸ ਮੌਕੇ ਸਾਬਕਾ ਵਿਧਾਇਕ ਪਵਨ ਸੈਣੀ ਨੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਵਾਲੇ ਤਿਉਹਾਰ ਦੀ ਮਹੱਤਤਾ ‘ਤੇ ਚਾਨਣਾ ਪਾਇਆ ਅਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਪਹਿਲਾਂ ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਨੇ ਸਥਾਨਕ ਸ੍ਰੀ ਨਗਰ ਖੇੜਾ ਮੰਦਿਰ ਤੋਂ ਸ਼ੋਭਾ ਯਾਤਰਾ ਕੱਢੀ। ਇਹ ਯਾਤਰਾ ਸ਼ਹਿਰ ਦੇ ਮੁੱਖ ਬਾਜ਼ਾਰ ਵਿਚੋਂ ਹੁੰਦੀ ਹੋਈ ਦੁਸਹਿਰਾ ਗਰਾਊਂਡ ਪਹੁੰਚੀ। ਸੁੰਦਰ ਝਾਕੀਆਂ ਨੇ ਸਾਰਿਆਂ ਨੂੰ ਮੋਹ ਲਿਆ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।
ਪਿਛਲੀ ਖ਼ਬਰ ਸੇਂਟ ਜੇਵੀਅਰ ਸਕੂਲ ’ਚ ਕਰਵਾਇਆ ਇਨਾਮ ਵੰਡ ਸਮਾਰੋਹ ਅਗਲੀ ਖ਼ਬਰ ਵਿਧਾਇਕ ਟੌਂਗ ਵਲੋਂ ਅਰਵਿੰਦ ਕੇਜਰੀਵਾਲ ਨਾਲ ਅਹਿਮ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।