23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਵਿਦਿਆਰਥਣਾਂ ਨੇ ਖੇਤਰੀ ਯੁਵਕ ਮੇਲੇ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੋਰਿੰਡਾ, 22 ਅਕਤੂਬਰ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਵਿਦਿਆਰਥਣਾਂ ਵਲੋਂ ਪਟਿਆਲਾ ਦੇ ਖੇਤਰੀ ਯੁਵਕ ਮੇਲੇ ਵਿਚ ਗਿੱਧੇ ਅਤੇ ਲੋਕ ਕਲਾਵਾਂ ਸ਼੍ਰੇਣੀ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਕੋਆਰਡੀਨੇਟਰ ਪ੍ਰੋ.

ਅਜੀਤ ਡੈਸਕ 23-10-2026
ਮੋਰਿੰਡਾ, 22 ਅਕਤੂਬਰ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਵਿਦਿਆਰਥਣਾਂ ਵਲੋਂ ਪਟਿਆਲਾ ਦੇ ਖੇਤਰੀ ਯੁਵਕ ਮੇਲੇ ਵਿਚ ਗਿੱਧੇ ਅਤੇ ਲੋਕ ਕਲਾਵਾਂ ਸ਼੍ਰੇਣੀ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਕੋਆਰਡੀਨੇਟਰ ਪ੍ਰੋ. ਦਿਵਿਆ ਸ਼ਰਮਾ ਨੇ ਦੱਸਿਆ ਕਿ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀ ਗਿੱਧਾ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੋਕ ਕਲਾਵਾਂ ਸ਼੍ਰੇਣੀ ਵਿਚ ਪੀੜ੍ਹੀ, ਪਰਾਂਦਾ, ਕਢਾਈ, ਗੁੱਡੀਆਂ, ਪਟੋਲੇ ਵਿਚ ਵੀ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ, ਪ੍ਰਿੰਸੀਪਲ ਡਾ. ਗੁਰਪ੍ਰੀਤ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਅਲਕਾ, ਪ੍ਰੋ. ਪਵਨਜੋਤ ਕੌਰ, ਪ੍ਰੋ. ਜਸਮੀਨ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਸਮਾਜ ਸੇਵਾ ਲਹਿਰ ਘਨੌਲੀ ਨੇ ਮਲੇਰੀਆ ਤੇ ਮੱਛਰਾਂ ਤੋਂ ਬਚਾਅ ਲਈ ਪਿੰਡ ’ਚ ਸਪਰੇਅ ਕਰਵਾਈ ਅਗਲੀ ਖ਼ਬਰ ਅਲੀਸ਼ੇਰ ਸੜਕ ਹਾਦਸਾ : ਗਮਗੀਨ ਮਾਹੌਲ ਵਿਚ ਮ੍ਰਿਤਕਾਂ ਨੂੰ ਦਿੱਤੀ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।