25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਰਾਲੀ ਦੀ ਖੇਤਾਂ ’ਚ ਸੰਭਾਲ ਨਾਲ ਵਧੇਗੀ ਮਿੱਟੀ ਦੀ ਉਪਜਾਊ ਸ਼ਕਤੀ- ਡਾ.ਜਗਜੋਤ ਸਿੰਘ ਗਿੱਲ

ਤਲਵੰਡੀ ਭਾਈ, 24 ਅਕਤੂਬਰ (ਰਵਿੰਦਰ ਸਿੰਘ ਬਜਾਜ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਝੋਨੇ ਦੀ ਪਰਾਲੀ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ਤੇ ਕਿਸਾਨਾਂ ਨੂੰ ਇਸ ਦੇ ਲਾਭਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪਿੰਡ ਕੋਟ ਕਰੋੜ ਕਲਾਂ ਵਿਖੇ ‘ਖੇਤ ਦਿਵਸ’ ਮਨਾਇਆ ਗਿਆ। ਇਸ ਮੌਕੇ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ, ਖੇਤੀ ਮਸ਼ੀਨਰੀ, ਮਿੱਟੀ ਦੀ ਸਿਹਤ ਤੇ ਹਾੜ੍ਹੀ ਦੀਆਂ ਸਬਜ਼ੀਆਂ ਦੀ ਕਾਸ਼ਤ ਸਬੰਧੀ ਅਹਿਮ ਜਾਣਕਾਰੀ ਦਿੱਤੀ।

ਅਜੀਤ ਡੈਸਕ 25-10-2026
ਤਲਵੰਡੀ ਭਾਈ, 24 ਅਕਤੂਬਰ (ਰਵਿੰਦਰ ਸਿੰਘ ਬਜਾਜ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਝੋਨੇ ਦੀ ਪਰਾਲੀ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ਤੇ ਕਿਸਾਨਾਂ ਨੂੰ ਇਸ ਦੇ ਲਾਭਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪਿੰਡ ਕੋਟ ਕਰੋੜ ਕਲਾਂ ਵਿਖੇ ‘ਖੇਤ ਦਿਵਸ’ ਮਨਾਇਆ ਗਿਆ। ਇਸ ਮੌਕੇ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ, ਖੇਤੀ ਮਸ਼ੀਨਰੀ, ਮਿੱਟੀ ਦੀ ਸਿਹਤ ਤੇ ਹਾੜ੍ਹੀ ਦੀਆਂ ਸਬਜ਼ੀਆਂ ਦੀ ਕਾਸ਼ਤ ਸਬੰਧੀ ਅਹਿਮ ਜਾਣਕਾਰੀ ਦਿੱਤੀ। ਪ੍ਰੋਗਰਾਮ ਦੀ ਸ਼ੁਰੂਆਤ ਡਾ.ਜਗਜੋਤ ਸਿੰਘ ਗਿੱਲ ਇੰਚਾਰਜ ਫਾਰਮ ਸਲਾਹਕਾਰ ਸੇਵਾ ਕੇਂਦਰ ਫ਼ਿਰੋਜ਼ਪੁਰ ਨੇ ਕੀਤੀ। ਇਸ ਮੌਕੇ ਡਾ . ਮਨਵਿੰਦਰ ਸਿੰਘ ਔਲਖ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਘੱਲ ਖ਼ੁਰਦ ਨੇ ਪਰਾਲੀ ਦੇ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਵੱਖ-ਵੱਖ ਖੇਤੀ ਮਸ਼ੀਨਰੀ, ਉਸ ਦੀ ਉਪਲਬਧਤਾ ਤੇ ਸਰਕਾਰੀ ਸਬਸਿਡੀ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਡਾ.ਮਨਜੀਤ ਕੌਰ ਵਿਗਿਆਨੀ (ਭੂਮੀ ਵਿਗਿਆਨ) ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ, ਡਾ. ਭੱਲਣ ਸਿੰਘ ਸੇਖੋਂ ਵਿਗਿਆਨੀ (ਸਬਜ਼ੀ ਵਿਗਿਆਨ), ਅਗਾਂਹਵਧੂ ਕਿਸਾਨ ਗੁਰਜੀਤ ਸਿੰਘ ਖੋਸਾ, ਹੈਰੀ ਉੱਪਲ, ਗੁਰਪ੍ਰੀਤ ਸਿੰਘ (ਲੋਕ ਭਲਾਈ ਆਰਮੀ ਗਰੁੱਪ), ਗੁਰਨਾਮ ਸਿੰਘ ਤੇ ਜਸਵੀਰ ਸਿੰਘ (ਦੋਵੇਂ ਮੈਂਬਰ ਪੰਚਾਇਤ), ਰਾਮਸੇਵਕ ਸਿੰਘ, ਬਲਕਾਰ ਸਿੰਘ ਨੰਬਰਦਾਰ, ਸੁਖਜੀਤ ਸਿੰਘ, ਹਰਪਾਲ ਸਿੰਘ, ਛਿੰਦਰਪਾਲ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਇੰਸਪੈਕਟਰ ਖੋਸਲਾ ਦੀ ਅਗਵਾਈ ਵਿਚ ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਇੰਟਰਨੈਸ਼ਨਲ ਹੋਟਲ ਦੀ ਚੈਕਿੰਗ ਅਗਲੀ ਖ਼ਬਰ ਗੰਨਮੈਨ ਕੋਲੋਂ ਅਫ਼ੀਮ ਮਿਲਣ ਦੇ ਮਾਮਲੇ ’ਚ ਕੁਲਬੀਰ ਸਿੰਘ ਜ਼ੀਰਾ ਨੂੰ ਘੇਰਨਾ ਗ਼ਲਤ- ਮਹਿੰਦਰ ਮਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।