28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰੂ ਰਾਮਦਾਸ ਜੀ ਦੇ ਉਪਦੇਸ਼ਾਂ ’ਤੇ ਡਟ ਕੇ ਪਹਿਰਾ ਦੇਣ ਦੀ ਲੋੜ - ਗੁਣਜੀਤ ਸਿੰਘ ਬਖ਼ਸ਼ੀ

ਨਵੀਂ ਦਿੱਲੀ,27 ਅਕਤੂਬਰ(ਜਗਤਾਰ ਸਿੰਘ)-ਸਿੱਖ ਇੰਟਰਨੈਸ਼ਨਲ ਬ੍ਰਦਰਹੁੱਡ ਦੇ ਕੌਮੀ ਜਨਰਲ ਸਕੱਤਰ ਤੇ ਦਿੱਲੀ ਦੇ ਅਕਾਲੀ ਆਗੂ ਗੁਣਜੀਤ ਸਿੰਘ ਬਖ਼ਸ਼ੀ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦੇਣ ਦੇ ਨਾਲ ਹੀ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਡਟ ਕੇ ਪਹਿਰਾ ਦੇਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਉਪਦੇਸ਼ ਮਨੁੱਖਤਾ ਨੂੰ ਨਿਮਰਤਾ, ਸੇਵਾ, ਅਤੇ ਪ੍ਰਭੂ ਭਗਤੀ ਦਾ ਮਾਰਗ ਦਿਖਾਉਂਦੇ ਹਨ ਤਾਂ ਜੋ ਸਮਾਜ ਵਿੱਚੋਂ ਨਫ਼ਰਤ ਅਤੇ ਹਉਮੈ ਨੂੰ ਖ਼ਤਮ ਕਰਕੇ ਆਪਸੀ ਸਾਂਝ ਨੂੰ ਮਜ਼ਬੂਤ ਕੀਤਾ ਜਾ ਸਕੇ।

ਅਜੀਤ ਡੈਸਕ 28-10-2026
ਨਵੀਂ ਦਿੱਲੀ,27 ਅਕਤੂਬਰ(ਜਗਤਾਰ ਸਿੰਘ)-ਸਿੱਖ ਇੰਟਰਨੈਸ਼ਨਲ ਬ੍ਰਦਰਹੁੱਡ ਦੇ ਕੌਮੀ ਜਨਰਲ ਸਕੱਤਰ ਤੇ ਦਿੱਲੀ ਦੇ ਅਕਾਲੀ ਆਗੂ ਗੁਣਜੀਤ ਸਿੰਘ ਬਖ਼ਸ਼ੀ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦੇਣ ਦੇ ਨਾਲ ਹੀ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਡਟ ਕੇ ਪਹਿਰਾ ਦੇਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਉਪਦੇਸ਼ ਮਨੁੱਖਤਾ ਨੂੰ ਨਿਮਰਤਾ, ਸੇਵਾ, ਅਤੇ ਪ੍ਰਭੂ ਭਗਤੀ ਦਾ ਮਾਰਗ ਦਿਖਾਉਂਦੇ ਹਨ ਤਾਂ ਜੋ ਸਮਾਜ ਵਿੱਚੋਂ ਨਫ਼ਰਤ ਅਤੇ ਹਉਮੈ ਨੂੰ ਖ਼ਤਮ ਕਰਕੇ ਆਪਸੀ ਸਾਂਝ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਪੈਦਾ ਹੋ ਰਹੀਆਂ ਸਮਾਜਿਕ, ਨੈਤਿਕ ਅਤੇ ਆਤਮਿਕ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਉਹਨਾਂ ਦੀਆਂ ਸਿੱਖਿਆਵਾਂ ‘ਤੇ ਡਟ ਕੇ ਪਹਿਰਾ ਦੇਣਾ ਬਹੁਤ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸੰਗਤ ਅਤੇ ਪੰਗਤ ਦੀ ਪ੍ਰਥਾ ਨੂੰ ਮਜ਼ਬੂਤ ਕਰਕੇ ਜਾਤ-ਪਾਤ ਅਤੇ ਊਚ-ਨੀਚ ਦੇ ਵਿਤਕਰੇ ਨੂੰ ਖ਼ਤਮ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੇ ਪਦਾਰਥਵਾਦੀ ਯੁੱਗ ਵਿਚ ਇਮਾਨਦਾਰੀ ਦੀ ਕਮਾਈ ਕਰਨੀ ਅਤੇ ਗ਼ਰੀਬਾਂ-ਲੋੜਵੰਦਾਂ ਦੀ ਬਾਂਹ ਫੜਨਾ ਹੀ ਗੁਰੂ ਸਾਹਿਬ ਦੀ ਸਿੱਖਿਆ ’ਤੇ ਪਹਿਰਾ ਦੇਣਾ ਹੈ
ਪਿਛਲੀ ਖ਼ਬਰ ਐਨ.ਕੇ. ਬਾਗਰੋਡੀਆ ਪਬਲਿਕ ਸਕੂਲ ਨੇ ਮਨਾਇਆ ਸਾਲਾਨਾ ਦਿਵਸ ਅਗਲੀ ਖ਼ਬਰ ਨ੍ਰਿਤ ਪੇਸ਼ ਕਰਨ ਵਾਲੇ ਕਲਾਕਾਰ। ਭਾਰਤੀਯ ਸਮਕਾਲੀਨ ਨ੍ਰਿਤ ਮਹਾਂਉਤਸਵ 2026

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।