28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸੈਮੀਨਾਰ- ਸੁਖਵਿੰਦਰ ਸਿੰਘ

ਕਰਨਾਲ, 27 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਸਕੂਲ ਪੱਕਾ ਖੇੜਾ ਜ਼ਿਲ੍ਹਾ ਕਰਨਾਲ ਵਿਖੇ 27 ਅਕਤੂਬਰ ਨੂੰ ਇਕ ਰੋਜ਼ਾ ਵਿਸ਼ੇਸ਼ ਗੁਰਮਤਿ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਥਾਪਨਾ ਦਿਵਸ ਅਤੇ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਸੀ।

ਜੇਤੂ ਬੱਚਿਆਂ ਨਾਲ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਅਤੇ ਹੋਰ । ਤਸਵੀਰ : ਗੁਰਮੀਤ ਸਿੰਘ ਸੱਗੂ 28-10-2026
ਕਰਨਾਲ, 27 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਸਕੂਲ ਪੱਕਾ ਖੇੜਾ ਜ਼ਿਲ੍ਹਾ ਕਰਨਾਲ ਵਿਖੇ 27 ਅਕਤੂਬਰ ਨੂੰ ਇਕ ਰੋਜ਼ਾ ਵਿਸ਼ੇਸ਼ ਗੁਰਮਤਿ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਥਾਪਨਾ ਦਿਵਸ ਅਤੇ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਸੀ। ਜਿਸ ਵਿਚ ਭਾਈ ਨਵਜੋਤ ਸਿੰਘ ਪ੍ਰਚਾਰਕ ਵਲੋਂ ਗੁਰਮੁਖੀ ਲਿਪੀ, ਗੁਰਬਾਣੀ ਸੰਥਿਆ ਅਤੇ ਸਿੱਖ ਇਤਿਹਾਸ ਤੇ ਗੁਰਮਤਿ ਰਹਿਣੀ ਬਾਰੇ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੌਰਾਨ 250 ਬੱਚਿਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਦੇ ਸਵਾਲ-ਜਵਾਬ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਬੱਚਿਆਂ ਨੂੰ ਸਿੱਖ ਮਿਸ਼ਨ ਹਰਿਆਣਾ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸੈਮੀਨਾਰ ਵਿਚ ਵਿਸ਼ੇਸ਼ ਸਹਿਯੋਗ ਲਈ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਸੁਖਵਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਾਡੇ ਲਈ ਪ੍ਰੇਰਨਾਦਾਇਕ ਹੈ। ਸਾਨੂੰ ਉਨ੍ਹਾਂ ਦੇ ਜੀਵਨ ਤੋਂ ਸਿੱਖਿਆ ਲੈ ਕੇ ਲਾਹਾ ਲੈਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਫਾਉਂਡਰ ਸੰਤ ਬਾਬਾ ਦਲਵਿੰਦਰ ਸਿੰਘ ਇਸਰਾਨਾ ਸਾਹਿਬ ਪਾਣੀਪਤ, ਸਕੂਲ ਡਾਇਰੈਕਟਰ ਅਮਨਦੀਪ ਸਿੰਘ, ਪ੍ਰਿੰ. ਮਨੀਸ਼ਾ ਰਾਵਤ,.ਅਮਰਜੀਤ ਸਿੰਘ ਡਿਸਿਪਲਿਨ ਇੰਚਾਰਜ , ਮੋਨਿਕਾ ਭਾਟੀਆ, ਜਸਵਿੰਦਰ ਕੌਰ, ਗੁਰਲਾਲ ਸਿੰਘ , ਸ਼ੇਰ ਸਿੰਘ, ਉਜਾਗਰ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਡੀ. ਏ. ਵੀ. ਕਾਲਜ ਫਾਰ ਗਰਲਜ਼ ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।