29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਡੀ.ਟੀ.ਸੀ. ਬੱਸ ਨੇ 22 ਸਾਲਾ ਨੌਜਵਾਨ ਨੂੰ ਦਰੜਿਆ

ਨਵੀਂ ਦਿੱਲੀ, 28 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਪੱਛਮੀ ਦਿੱਲੀ ਦੇ ਪੰਜਾਬੀ ਇਲਾਕੇ ਵਿਚ ਇਕ ਡੀ.

ਅਜੀਤ ਡੈਸਕ 29-10-2026
ਨਵੀਂ ਦਿੱਲੀ, 28 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਪੱਛਮੀ ਦਿੱਲੀ ਦੇ ਪੰਜਾਬੀ ਇਲਾਕੇ ਵਿਚ ਇਕ ਡੀ.ਟੀ.ਸੀ. ਦੀ ਬੱਸ ਨੇ ਇਕ 22 ਸਾਲ ਦੇ ਨੌਜਵਾਨ ਨੂੰ ਕੁਚਲ ਦਿੱਤਾ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ। ਇਹ ਹਾਦਸਾ ਬੁੱਧਵਾਰ ਸਵੇਰੇ ਹੋਇਆ। ਇਸ ਮਾਮਲੇ ਪ੍ਰਤੀ ਪੁਲਿਸ ਨੂੰ ਪੀ.ਸੀ.ਆਰ. ਕਾਲ ਮਿਲੀ ਸੀ। ਮਰਨ ਵਾਲੇ ਨੌਜਵਾਨ ਦੀ ਪਹਿਚਾਣ ਸੋਨੂੰ ਦੇ ਰੂਪ ਵਿਚ ਹੋਈ ਹੈ ਜੋ ਕਿ ਪੰਜਾਬੀ ਬਾਗ ਦੀ ਝੁੱਗੀਆਂ ਦੀ ਇੰਦਰਾ ਕਾਲੋਨੀ ਵਿਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ। ਇਸ ਦੇ ਪਿਤਾ ਇਕ ਮੀਟ ਦੀ ਦੁਕਾਨ ’ਤੇ ਕੰਮ ਕਰਦੇ ਹਨ। ਸੋਨੂੰ ਦਾ ਇਕ ਭਰਾ 17 ਸਾਲ ਦਾ ਹੈ ਜੋ ਕਿ ਡਲਿਵਰੀ ਬੁਆਏ ਦਾ ਕੰਮ ਕਰਦਾ ਹੈ। ਹਾਦਸੇ ਦੇ ਬਾਅਦ ਬੱਸ ਦਾ ਡਰਾਈਵਰ ਬੱਸ ਛੱਡ ਕੇ ਭੱਜ ਗਿਆ, ਜਿਸ ਦੀ ਪੁਲਿਸ ਭਾਲ ਕਰ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਵਿਚ ਭੇਜ ਦਿੱਤਾ ਹੈ। ਪੁਲਿਸ ਦੀ ਟੀਮ ਇਸ ਰੂਟ ’ਤੇ ਲੱਗੇ ਸੀ.ਸੀ.ਟੀ.ਵੀ. ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਅਤੇ ਸਥਾਨਿਕ ਲੋਕ ਇਨਸਾਫ਼ ਦੀ ਮੰਗ ਨੂੰ ਲੈ ਕੇ ਸੜਕ ’ਤੇ ਬੈਠ ਗਏ। ਇਸ ਥਾਂ ’ਤੇ ਲੱਗੀ ਭੀੜ ਨੇ ਗੁੱਸੇ ਵਿਚ ਆ ਕੇ ਇਕ ਹੋਰ ਆ ਰਹੀ ਬੱਸ ਦੇ ਸ਼ੀਸ਼ੇ ਤੋੜ ਦਿੱਤੇ।
ਪਿਛਲੀ ਖ਼ਬਰ ਨਗਰ ਨਿਗਮ ਮਕੈਨੀਕਲ ਰੋਡ ਸਵੀਪਿੰਗ ਮਸ਼ੀਨਾਂ ਨਾਲ ਸੜਕਾਂ ਦੀ ਕਰਵਾਏਗਾ ਸਫ਼ਾਈ ਅਗਲੀ ਖ਼ਬਰ ਸਾਈਬਰ ਪੁਲਿਸ ਨੇ ਸ਼ੱਕੀ ਮਿਊਲ ਬੈਂਕ ਖਾਤਾ ਨੈੱਟਵਰਕ ਦਾ ਕੀਤਾ ਪਰਦਾਫ਼ਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।