29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰਮਤਿ ਸਮਾਗਮ ਕਰਵਾਇਆ

ਕਰਨਾਲ, 28 ਅਕਤੂਬਰ (ਗੁਰਮੀਤ ਸਿੰਘ ਸੱਗੂ )-ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀਬੀ ਅਮਰਜੀਤ ਕੌਰ ਬਾੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਅਗਵਾਈ ਵਿਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਗੁਰਦੁਆਰਾ ਕਲਗੀਧਰ ਸਾਹਿਬ ਪਿੰਡ ਅਹਿਰਵਾਂ ਜ਼ਿਲ੍ਹਾ ਫ਼ਤਿਹਾਬਾਦ ਹਰਿਆਣਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਗ੍ਰੰਥੀ ਸਭਾ ਸੁਤੰਤਰ ਸਟੇਟ ਹਰਿਆਣਾ ਦੇ ਸਹਿਯੋਗ ਨਾਲ ਦਸਤਾਰ ਸਿਖਲਾਈ ਤੇ ਗੁਰਮਤਿ ਟ੍ਰੇਨਿੰਗ ਕੈਂਪ ਮਿਤੀ 18 ਅਕਤੂਬਰ ਤੋਂ 28 ਅਕਤੂਬਰ ਤੀਕ 11 ਰੋਜ਼ਾ ਲਗਾਉਣ ਉਪੰਰਤ ਅੱਜ ਸਮਾਪਤੀ ਸਮੇਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹ ਸੈਮੀਨਾਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ, ਸ੍ਰੀ ਅਮ੍ਰਿੰਤਸਰ ਸਾਹਿਬ ਜੀ ਦੇ ਸਥਾਪਨਾ ਦਿਵਸ ਅਤੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੀ ਜਿਸ ਵਿਚ ਭਾਈ ਮਨਿੰਦਰਜੀਤ ਸਿੰਘ ਇੰਨਾਂ ਖੇੜਾ ਪ੍ਰਚਾਰਕ ਵਲੋਂ ਗੁਰਮੁਖੀ ਲਿਪੀ, ਗੁਰਬਾਣੀ ਸੰਥਿਆ ਤੇ ਸਿੱਖ ਇਤਿਹਾਸ ਤੇ ਗੁਰਮਤਿ ਰਹਿਣੀ ਬਾਰੇ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 29-10-2026
ਕਰਨਾਲ, 28 ਅਕਤੂਬਰ (ਗੁਰਮੀਤ ਸਿੰਘ ਸੱਗੂ )-ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀਬੀ ਅਮਰਜੀਤ ਕੌਰ ਬਾੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਅਗਵਾਈ ਵਿਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਗੁਰਦੁਆਰਾ ਕਲਗੀਧਰ ਸਾਹਿਬ ਪਿੰਡ ਅਹਿਰਵਾਂ ਜ਼ਿਲ੍ਹਾ ਫ਼ਤਿਹਾਬਾਦ ਹਰਿਆਣਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਗ੍ਰੰਥੀ ਸਭਾ ਸੁਤੰਤਰ ਸਟੇਟ ਹਰਿਆਣਾ ਦੇ ਸਹਿਯੋਗ ਨਾਲ ਦਸਤਾਰ ਸਿਖਲਾਈ ਤੇ ਗੁਰਮਤਿ ਟ੍ਰੇਨਿੰਗ ਕੈਂਪ ਮਿਤੀ 18 ਅਕਤੂਬਰ ਤੋਂ 28 ਅਕਤੂਬਰ ਤੀਕ 11 ਰੋਜ਼ਾ ਲਗਾਉਣ ਉਪੰਰਤ ਅੱਜ ਸਮਾਪਤੀ ਸਮੇਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹ ਸੈਮੀਨਾਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ, ਸ੍ਰੀ ਅਮ੍ਰਿੰਤਸਰ ਸਾਹਿਬ ਜੀ ਦੇ ਸਥਾਪਨਾ ਦਿਵਸ ਅਤੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੀ ਜਿਸ ਵਿਚ ਭਾਈ ਮਨਿੰਦਰਜੀਤ ਸਿੰਘ ਇੰਨਾਂ ਖੇੜਾ ਪ੍ਰਚਾਰਕ ਵਲੋਂ ਗੁਰਮੁਖੀ ਲਿਪੀ, ਗੁਰਬਾਣੀ ਸੰਥਿਆ ਤੇ ਸਿੱਖ ਇਤਿਹਾਸ ਤੇ ਗੁਰਮਤਿ ਰਹਿਣੀ ਬਾਰੇ ਜਾਣਕਾਰੀ ਦਿੱਤੀ ਗਈ। ਭਾਈ ਵਿੰਦਰ ਸਿੰਘ ਤੰਤੀਸਾਜ਼ ਹਜ਼ੂਰੀ ਰਾਗੀ ਜਥਾ ਤਖਤ ਸ ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਦੇ ਰਾਗੀ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਦਸਤਾਰ ਸਿਖਲਾਈ ਵਿਚ ਭਾਗ ਲੈਣ ਵਾਲੇ ਬੱਚਿਆਂ ਤੇ ਗੁਰਬਾਣੀ ਸੰਥਿਆ ਕਰਨ ਵਾਲੇ ਸਿਖਿਆਰਥੀਆਂ ਨੂੰ ਸਿੱਖ ਮਿਸ਼ਨ ਹਰਿਆਣਾ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਕੈਂਪ ਵਿਚ ਭਾਗ ਲੈਣ ਵਾਲਿਆਂ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਨੇ ਕਿਹਾ ਕਿ ਗੁਰਮਤਿ ਟ੍ਰੇਨਿੰਗ ਕੈਂਪ ਵਿਚ ਭਾਗ ਲੈਣ ਵਾਲੇ ਸਾਰੇ ਹੀ ਸਿਖਿਆਰਥੀ ਵਧਾਈ ਦੇ ਪਾਤਰ ਹਨ। ਇਸ ਮੌਕੇ ਹਰਿਆਣਾ ਸਿੱਖ ਪੰਥਕ ਦਲ ਦੇ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਅਹਿਰਵਾਂ,ਗ੍ਰੰਥੀ ਸਭਾ ਦੇ ਮੁੱਖ ਸੇਵਾਦਾਰ ਗਿਆਨੀ ਹਾਕਮ ਸਿੰਘ ਤੇ ਮੈਂਬਰ , ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ, ਖਜ਼ਾਨਚੀ ਦਰਸ਼ਨ ਸਿੰਘ, ਬਲਕਾਰ ਸਿੰਘ, ਮੁੱਖ ਗ੍ਰੰਥੀ ਭਾਈ ਮਾਨ ਸਿੰਘ, ਭਾਈ ਗੁਰਪਾਲ ਸਿੰਘ ਸਿਰਸਾ, ਸ਼ੇਰ ਸਿੰਘ, ਮਲਕੀਤ ਸਿੰਘ ਉਜਾਗਰ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਉੁਘੇ ਸਿੱਖਿਆ ਸ਼ਾਸਤਰੀ ਸਤੀਸ਼ ਸ਼ਰਮਾ ਦੀ 38ਵੀਂ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਪ੍ਰਾਇਮਰੀ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।