30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਹੈਰੋਇਨ ਦਾ ਨਸ਼ਾ ਕਰਨ ਵਾਲਾ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ੍ਰੀ ਮੁਕਤਸਰ ਸਾਹਿਬ ਬੱਸ ਅੱਡੇ ਦੇ ਓਵਰਬ੍ਰਿਜ ਹੇਠਾਂ ਪਹੁੰਚੀ ਤਾਂ ਇੱਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਲੱਗਿਆ।

ਅਜੀਤ ਡੈਸਕ 30-10-2026
ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ੍ਰੀ ਮੁਕਤਸਰ ਸਾਹਿਬ ਬੱਸ ਅੱਡੇ ਦੇ ਓਵਰਬ੍ਰਿਜ ਹੇਠਾਂ ਪਹੁੰਚੀ ਤਾਂ ਇੱਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਲੱਗਿਆ। ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ ਗਿਆ। ਉਸ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮੋਠਾਂ ਵਾਲਾ ਗੁਰੂਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ। ਉਸ ਕੋਲੋਂ ਇਕ ਲਾਈਟਰ, ਹੈਰੋਇਨ ਲੱਗੀ ਚਾਂਦੀ ਦੀ ਪੰਨੀ ਤੇ 10 ਰੁਪਏ ਦਾ ਨੋਟ ਬਰਾਮਦ ਹੋਣ ’ਤੇ ਉਕਤ ਵਿਅਕਤੀ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਮੋਟਰਸਾਈਕਲ ਚੋਰ ਗ੍ਰਿਫ਼ਤਾਰ ਅਗਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਪ੍ਰਸ਼ਾਸਨ ਨੇ ਕੀਤੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।