30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮੋਟਰਸਾਈਕਲ ਚੋਰ ਗ੍ਰਿਫ਼ਤਾਰ

ਯਮੁਨਾਨਗਰ, 29 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਵਾਹਨ ਚੋਰੀ ਵਿਰੋਧੀ ਸੈੱਲ ਦੀ ਟੀਮ ਨੇ ਮੋਟਰਸਾਈਕਲ ਚੋਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਚੋਰੀ ਹੋਈ ਮੋਟਰਸਾਈਕਲ ਬਰਾਮਦ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਾਹਨ ਚੋਰੀ ਵਿਰੋਧੀ ਸੈੱਲ ਦੇ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਇਕ ਨੌਜਵਾਨ ਚੋਰੀ ਹੋਈ ਮੋਟਰਸਾਈਕਲ ਲੈ ਕੇ ਕਲਾਨੌਰ ਸਰਹੱਦ ਰਾਹੀਂ ਉੱਤਰ ਪ੍ਰਦੇਸ਼ ਵੱਲ ਜਾ ਰਿਹਾ ਹੈ।

ਅਜੀਤ ਡੈਸਕ 30-10-2026
ਯਮੁਨਾਨਗਰ, 29 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਵਾਹਨ ਚੋਰੀ ਵਿਰੋਧੀ ਸੈੱਲ ਦੀ ਟੀਮ ਨੇ ਮੋਟਰਸਾਈਕਲ ਚੋਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਚੋਰੀ ਹੋਈ ਮੋਟਰਸਾਈਕਲ ਬਰਾਮਦ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਾਹਨ ਚੋਰੀ ਵਿਰੋਧੀ ਸੈੱਲ ਦੇ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਇਕ ਨੌਜਵਾਨ ਚੋਰੀ ਹੋਈ ਮੋਟਰਸਾਈਕਲ ਲੈ ਕੇ ਕਲਾਨੌਰ ਸਰਹੱਦ ਰਾਹੀਂ ਉੱਤਰ ਪ੍ਰਦੇਸ਼ ਵੱਲ ਜਾ ਰਿਹਾ ਹੈ। ਇਸ ਜਾਣਕਾਰੀ ਦੇ ਆਧਾਰ ‘ਤੇ ਹੈੱਡ ਕਾਂਸਟੇਬਲ ਲਾਭ ਸਿੰਘ, ਰਵਿੰਦਰ, ਯੋਗੇਸ਼, ਨਰੇਸ਼ ਅਤੇ ਜਤਿੰਦਰ ਦੀ ਅਗਵਾਈ ਵਿਚ ਇਕ ਵਿਸ਼ੇਸ਼ ਟੀਮ ਬਣਾਈ ਗਈ ਸੀ। ਟੀਮ ਨੇ ਇਕ ਸੰਭਾਵੀ ਸਥਾਨ ‘ ਤੇ ਨਾਕਾਬੰਦੀ ਸਥਾਪਤ ਕੀਤੀ ਅਤੇ ਵਾਹਨਾਂ ਦੀ ਸਖ਼ਤ ਜਾਂਚ ਸ਼ੁਰੂ ਕੀਤੀ। ਨਾਕਾਬੰਦੀ ਦੌਰਾਨ ਕੁਝ ਸਮੇਂ ਬਾਅਦ ਇਕ ਨੌਜਵਾਨ ਨੂੰ ਮੋਟਰਸਾਈਕਲ ‘ਤੇ ਆਉਂਦਾ ਦੇਖਿਆ ਗਿਆ। ਜਦੋਂ ਪੁਲਿਸ ਟੀਮ ਨੇ ਉਸ ਨੂੰ ਰੋਕਿਆ ਅਤੇ ਜਾਂਚ ਕੀਤੀ ਤਾਂ ਮੋਟਰਸਾਈਕਲ ਦੇ ਦਸਤਾਵੇਜ਼ ਸ਼ੱਕੀ ਪਾਏ ਗਏ। ਪੂਰੀ ਪੁੱਛਗਿੱਛ ਕਰਨ ‘ਤੇ ਮੋਟਰਸਾਈਕਲ ਚੋਰੀ ਦੀ ਪਾਈ ਗਈ। ਦੋਸ਼ੀ ਨੇ ਮੰਨਿਆ ਕਿ ਉਸਨੇ 18 ਅਕਤੂਬਰ ਨੂੰ ਯਮੁਨਾ ਨਗਰ ਪੁਲਿਸ ਸਟੇਸ਼ਨ ਖੇਤਰ ਤੋਂ ਮੋਟਰਸਾਈਕਲ ਚੋਰੀ ਕੀਤੀ ਸੀ। ਪੁੱਛਗਿੱਛ ਦੌਰਾਨ ਦੋਸ਼ੀ ਦੀ ਪਛਾਣ ਸ਼ਹਿਜ਼ਾਦ ਪੁੱਤਰ ਯੂਸਫ਼ ਵਜੋਂ ਹੋਈ, ਜੋ ਕਿ ਸਹਾਰਨਪੁਰ ਜ਼ਿਲ੍ਹੇ ਦੇ ਪਿੰਡ ਬੇਲਸਾਨ ਵਾਲਾ ਦਾ ਰਹਿਣ ਵਾਲਾ ਹੈ। ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਅਤੇ ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।
ਪਿਛਲੀ ਖ਼ਬਰ ਇਕ ਨਵਜੰਮੀ ਬੱਚੀ ਦਾ ਇਲਾਜ ਕਰ ਕੇ ਭੇਜਿਆ ਪੰਚਕੂਲਾ ਦੇ ਇਕ ਕ੍ਰੈਚ ’ਚ ਅਗਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਨ ਵਾਲਾ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।