01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਡਾ. ਗੁਰਵਿੰਦਰ ਕੌਰ ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ

ਯਮੁਨਾਨਗਰ, 31 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਵਲੋਂ ਗਣਿਤ ਵਿਭਾਗ ਦੀ ਮੁਖੀ ਡਾ. ਗੁਰਵਿੰਦਰ ਕੌਰ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਾ ਪ੍ਰਬੰਧ ਕੀਤਾ ਗਿਆ।

ਅਜੀਤ ਡੈਸਕ 01-11-2026
ਯਮੁਨਾਨਗਰ, 31 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਵਲੋਂ ਗਣਿਤ ਵਿਭਾਗ ਦੀ ਮੁਖੀ ਡਾ. ਗੁਰਵਿੰਦਰ ਕੌਰ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਾ ਪ੍ਰਬੰਧ ਕੀਤਾ ਗਿਆ। ਜ਼ਿਕਰਯੋਗ ਹੈ ਕਿ ਡਾ. ਗੁਰਵਿੰਦਰ ਕੌਰ ਲਗਭਗ 1995 ‘ਚ ਕਾਲਜ ਨਾਲ ਜੁੜੇ ਸਨ ਅਤੇ ਉਨ੍ਹਾਂ ਨੇ ਇਸ ਸੰਸਥਾ ਨੂੰ 31 ਸਾਲਾਂ ਤੱਕ ਆਪਣੀਆਂ ਸੁਹਿਰਦ ਅਤੇ ਸਮਰਪਿਤ ਸੇਵਾਵਾਂ ਦਿੱਤੀਆਂ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਕਾਲਜ ਦੇ ਅਕਾਦਮਿਕ ਵਿਕਾਸ ‘ਚ ਡਾ. ਗੁਰਵਿੰਦਰ ਕੌਰ ਦੇ ਅਮੁੱਲ ਯੋਗਦਾਨ ਦੀ ਸ਼ਲਾਘਾ ਕੀਤੀ। ਇਸੇ ਦੌਰਾਨ ਪ੍ਰਿੰਸੀਪਲ ਸਮੁੱਚੇ ਫੈਕਲਟੀ ਮੈਂਬਰਾਂ ਨੇ ਡਾ. ਗੁਰਵਿੰਦਰ ਕੌਰ, ਉਨ੍ਹਾਂ ਦੇ ਜੀਵਨ ਸਾਥੀ ਹਰਜੀਤ ਸਿੰਘ ਤੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਡਾ. ਗੁਰਵਿੰਦਰ ਕੌਰ ਦੇ ਵਿਭਾਗੀ ਸਾਥੀ ਪ੍ਰੋ. ਆਸ਼ਾ ਨੇ ਪੇਸ਼ੇਵਰ ਜੀਵਨ ਦੌਰਾਨ ਵਿਭਾਗ ਮੁਖੀ ਵਜੋਂ ਉਨ੍ਹਾਂ ਦੀ ਭੂਮਿਕਾ ‘ਤੇ ਚਾਨਣਾ ਪਾਇਆ ਜਦਕਿ ਡਾ. ਆਰ. ਐੱਸ. ਵੋਹਰਾ, ਡਾ. ਕਿਰਨਪਾਲ ਸਿੰਘ ਵਿਰਕ, ਡਾ. ਇਕਬਾਲ ਸਿੰਘ ਤੇ ਡਾ. ਅੰਮ੍ਰਿਤਾ ਨੇ ਡਾ. ਗੁਰਵਿੰਦਰ ਕੌਰ ਦੇ ਸ਼ਾਨਦਾਰ ਸਫ਼ਰ, ਵਿਦਿਆਰਥੀਆਂ ਪ੍ਰਤੀ ਉਨ੍ਹਾਂ ਦੇ ਸਮਰਪਣ ਤੇ ਵਿਭਾਗ ਨੂੰ ਮਜ਼ਬੂਤ ਕਰਨ ‘ਚ ਉਨ੍ਹਾਂ ਦੀ ਭੂਮਿਕਾ ਬਾਰੇ ਵਿਚਾਰ ਰੱਖੇ। ਉਨ੍ਹਾਂ ਡਾ. ਗੁਰਵਿੰਦਰ ਕੌਰ ਦੀਆਂ ਸੇਵਾਵਾਂ ਲਈ ਧੰਨਵਾਦ ਪ੍ਰਗਟਾਇਆ ਤੇ ਉਨ੍ਹਾਂ ਨੂੰ ਖੁਸ਼ਹਾਲ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ. ਗੁਰਵਿੰਦਰ ਕੌਰ ਨੇ ਆਪਣੇ ਪੂਰੇ ਕਾਰਜਕਾਲ ਦੌਰਾਨ ਮਿਲੇ ਸਹਿਯੋਗ ਲਈ ਪ੍ਰਬੰਧਕਾਂ, ਸਾਥੀਆਂ ਤੇ ਵਿਦਿਆਰਥੀਆਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਕਾਲਜ ‘ਚ ਬਿਤਾਏ ਸਮੇਂ ਦੀਆਂ ਸੁਖਾਵੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਅੰਤ ‘ਚ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਦੀਪ ਸਿੰਘ ਜੌਹਰ ਤੇ ਸਮੁੱਚੀ ਪ੍ਰਬੰਧਕ ਕਮੇਟੀ ਨੇ ਡਾ. ਗੁਰਵਿੰਦਰ ਕੌਰ ਨੂੰ ਉਨ੍ਹਾਂ ਦੀਆਂ ਸਮਰਪਿਤ ਸੇਵਾਵਾਂ ਲਈ ਸਨਮਾਨ ਵਜੋਂ ਇਕ ਯਾਦਗਾਰੀ ਚਿੰਨ੍ਹ ਭੇਟ ਕੀਤਾ।
ਪਿਛਲੀ ਖ਼ਬਰ ਕਾਕਾ ਸਿੰਘ ਲੱਧੂਵਾਸ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਫ਼ਤਿਹਾਬਾਦ ਦੇ ਜ਼ਿਲ੍ਹਾ ਪ੍ਰਧਾਨ ਬਣੇ ਅਗਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।