03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਕੀਤਾ ਸਵਾਗਤ

ਮੱਖੂ, 2 ਨਵੰਬਰ (ਵਰਿੰਦਰ ਮਨਚੰਦਾ)-ਕਸਬਾ ਮੱਖੂ ਦੇ ਮੁਹੱਲਾ ਬਾਬਾ ਬਾਠਾਂ ਵਾਲਾ, ਵਾਰਡ ਨੰਬਰ 2 ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ 19 ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਬਲਾਕ ਕਾਂਗਰਸ ਕਮੇਟੀ ਮੱਖੂ ਦੇ ਪ੍ਰਧਾਨ ਸ਼ਿਵ ਸਾਗਰ ਸ਼ਰਮਾ ਅਤੇ ਗੁਰਦਿਆਲ ਸਿੰਘ ਗੈਰੀ ਫੇਮੀਵਾਲਾ ਦੀ ਪ੍ਰੇਰਨਾ ਸਦਕਾ ਕਾਂਗਰਸ ਵਿਚ ਸ਼ਾਮਿਲ ਹੋਏ ਇਨ੍ਹਾਂ ਪਰਿਵਾਰਾਂ ਦਾ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪਾਰਟੀ ਦੇ ਨਿਸ਼ਾਨ ਵਾਲੇ ਸਿਰੋਪਾਓ ਪਾ ਕੇ ਸਵਾਗਤ ਕੀਤਾ।

ਅਜੀਤ ਡੈਸਕ 03-11-2026
ਮੱਖੂ, 2 ਨਵੰਬਰ (ਵਰਿੰਦਰ ਮਨਚੰਦਾ)-ਕਸਬਾ ਮੱਖੂ ਦੇ ਮੁਹੱਲਾ ਬਾਬਾ ਬਾਠਾਂ ਵਾਲਾ, ਵਾਰਡ ਨੰਬਰ 2 ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ 19 ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਬਲਾਕ ਕਾਂਗਰਸ ਕਮੇਟੀ ਮੱਖੂ ਦੇ ਪ੍ਰਧਾਨ ਸ਼ਿਵ ਸਾਗਰ ਸ਼ਰਮਾ ਅਤੇ ਗੁਰਦਿਆਲ ਸਿੰਘ ਗੈਰੀ ਫੇਮੀਵਾਲਾ ਦੀ ਪ੍ਰੇਰਨਾ ਸਦਕਾ ਕਾਂਗਰਸ ਵਿਚ ਸ਼ਾਮਿਲ ਹੋਏ ਇਨ੍ਹਾਂ ਪਰਿਵਾਰਾਂ ਦਾ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪਾਰਟੀ ਦੇ ਨਿਸ਼ਾਨ ਵਾਲੇ ਸਿਰੋਪਾਓ ਪਾ ਕੇ ਸਵਾਗਤ ਕੀਤਾ। ਇਸ ਮੌਕੇ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਰਿਵਾਰਾਂ ਦਾ ਪਾਰਟੀ ਨਾਲ ਜੁੜਨਾ ਪਾਰਟੀ ਦੀ ਮਜ਼ਬੂਤੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਵਰਕਰ ਅਤੇ ਪਰਿਵਾਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਸਹਿਯੋਗ ਮਿਲੇਗਾ। ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ’ਚ ਜਗਦੇਵ ਸਿੰਘ, ਗੁਰਦੇਵ ਸਿੰਘ, ਰਘਬੀਰ ਸਿੰਘ, ਸਰਬਜੀਤ ਸਿੰਘ, ਜਗਦੀਪ ਸਿੰਘ, ਅਮਨਦੀਪ ਸਿੰਘ, ਭਜਨ ਸਿੰਘ, ਹੀਰਾ ਸਿੰਘ, ਸੰਗਰਾਮ ਸਿੰਘ, ਨਿਸ਼ਾਨ ਸਿੰਘ, ਲਖਵਿੰਦਰ ਸਿੰਘ, ਵਰਿੰਦਰ ਸਿੰਘ ਵਿੱਕੀ, ਜਸਪਾਲ ਸਿੰਘ, ਸੁਖਬੀਰ ਸਿੰਘ, ਗੁਰਲਾਲ ਸਿੰਘ, ਬਲਕਾਰ ਸਿੰਘ, ਗੋਲਡੀ, ਗਗਨਦੀਪ ਸਿੰਘ, ਬਲਜੀਤ ਕੌਰ, ਸੁਖਜੀਤ ਕੌਰ ਅਤੇ ਜਸਬੀਰ ਕੌਰ ਸਮੇਤ ਹੋਰ ਮੈਂਬਰ ਆਪਣੇ ਪਰਿਵਾਰਾਂ ਸਮੇਤ ਸ਼ਾਮਿਲ ਹੋਏ। ਇਸ ਮੌਕੇ ਮਹਿੰਦਰ ਮਦਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ, ਸਰਵਣ ਮਸੀਹ ਸੰਮਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ, ਬਲਵਿੰਦਰ ਸਿੰਘ ਰਸੂਲਪੁਰ, ਪ੍ਰਦੀਪ ਕੁਮਾਰ, ਜਸਕਰਨ ਸਿੰਘ ਵਸਤੀ ਸ਼ਾਮੇ ਵਾਲੀ, ਸ਼ਿਵੰਸ਼ ਸਾਗਰ, ਜਸਪਾਲ ਸਿੰਘ, ਸੁਖਦੇਵ ਸਿੰਘ ਕੈਨਾਲ ਕਾਲੋਨੀ, ਗੁਰਲਾਲ ਸਿੰਘ ਗੋਰਾ ਸੰਧਰ ਵਾਲਾ, ਗੁਰਵਿੰਦਰ ਸਿੰਘ ਗੈਰੀ ਸੂਦਾ, ਹਰਪ੍ਰੀਤ ਸਿੰਘ ਹੈਪੀ ਕੈਨਾਲ ਕਾਲੋਨੀ, ਦਲੇਰ ਸਿੰਘ ਪੀਰ ਮੁਹੰਮਦ, ਲਾਭਜੀਤ ਸਿੰਘ ਬਾਹਰਵਾਲੀ, ਸਰਬਜੋਤ ਸਿੰਘ ਧੁੰਨਾ, ਭਾਗ ਮੱਲ, ਰਮਨਦੀਪ ਸਿੰਘ ਰਸੂਲਪੁਰ ਅਤੇ ਭੁਪਿੰਦਰ ਸਿੰਘ ਸਾਬਕਾ ਐਮ.ਸੀ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਫੈਕਟਰੀ ਮਾਲਕ ਨੇ ਮ੍ਰਿਤਕਾਂ ਦੇ ਪਰਿਵਾਰਾਂ ਦੀ ਕੋਈ ਆਰਥਿਕ ਮਦਦ ਨਾ ਕੀਤੀ ਅਗਲੀ ਖ਼ਬਰ ਸਵਰਗੀ ਡਾ.ਪਰਵਿੰਦਰ ਕੰਬੋਜ ਦੀ ਯਾਦ ਨੂੰ ਸਮਰਪਿਤ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਮਨਾਇਆ ‘ਪੰਜਾਬ ਦਿਵਸ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।