03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਅਰਜਨ ਤ੍ਰੇਹਨ ਨੇ ਨਿਤਿਨ ਨਬੀਨ ਨਾਲ ਕੀਤੀ ਮੁਲਾਕਾਤ

ਜਲੰਧਰ, 2 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ, ਪੰਜਾਬ ਦੇ ਪ੍ਰਦੇਸ਼ ਲੀਗਲ ਸੈੱਲ ਦੇ ਸਹਿ-ਸੰਯੋਜਕ ਨਿਯੁਕਤ ਹੋਣ ’ਤੇ ਐਡਵੋਕੇਟ ਅਰਜੁਨ ਤ੍ਰੇਹਨ ਨੇ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਐਡਵੋਕੇਟ ਅਰਜੁਨ ਤ੍ਰੇਹਨ ਨੇ ਆਪਣੀ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ, ਸਮਰਪਣ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਅਜੀਤ ਡੈਸਕ 03-11-2026
ਜਲੰਧਰ, 2 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ, ਪੰਜਾਬ ਦੇ ਪ੍ਰਦੇਸ਼ ਲੀਗਲ ਸੈੱਲ ਦੇ ਸਹਿ-ਸੰਯੋਜਕ ਨਿਯੁਕਤ ਹੋਣ ’ਤੇ ਐਡਵੋਕੇਟ ਅਰਜੁਨ ਤ੍ਰੇਹਨ ਨੇ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਐਡਵੋਕੇਟ ਅਰਜੁਨ ਤ੍ਰੇਹਨ ਨੇ ਆਪਣੀ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ, ਸਮਰਪਣ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸੰਗਠਨ ਨੂੰ ਮਜ਼ਬੂਤ ਕਰਨ, ਨੌਜਵਾਨ ਕਾਰਕੁਨਾਂ ਨੂੰ ਨਾਲ ਲੈ ਕੇ ਚੱਲਣ ਤੇ ਪੰਜਾਬ ਵਿੱਚ ਭਾਜਪਾ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਨਿਰੰਤਰ ਕੰਮ ਕਰਨਗੇ। ਅਰਜੁਨ ਤ੍ਰੇਹਨ ਨੇ ਕਿਹਾ ਕਿ ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਹਰ ਕਾਰਕੁਨ ਪੂਰੀ ਊਰਜਾ ਤੇ ਵਚਨਬੱਧਤਾ ਨਾਲ ਮੈਦਾਨ ’ਚ ਉਤਰੇਗਾ। ਉਨ੍ਹਾਂ ਸੰਕਲਪ ਲਿਆ ਕਿ ਪਾਰਟੀ ਦੇ ਸਾਰੇ ਕਾਰਕੁਨ ਇਕਜੁੱਟ ਹੋ ਕੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਜਿੱਤ ਹਾਸਲ ਕਰਨ ਤੇ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦੇ ਟੀਚੇ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਜ਼ਿਲ੍ਹਾ ਜਲੰਧਰ ਦੇ ਲੜਕੇ ਖੋ-ਖੋ ’ਚ ਪੰਜਾਬ ਪੱਧਰ ’ਤੇ ਬਣੇ ਚੈਂਪੀਅਨ ਅਗਲੀ ਖ਼ਬਰ ਆਜ਼ਾਦੀ ਘੁਲਾਟੀਏ ਅਤੇ ਪ੍ਰਸਿੱਧ ਸਿਆਸਤਦਾਨ ‘ ਸ੍ਰੀ ਯਸ਼ ’ ਦੇ ਬੁੱਤ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।