ਹੈਰੋਇਨ ਸਮੇਤ ਇੱਕ ਗਿ੍ਫਤਾਰ
ਕਾਲਾਂਵਾਲੀ/ਸਿਰਸਾ, 3 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸੀਆਈਏ ਸਟਾਫ ਪੁਲੀਸ ਨੇ ਪਿੰਡ ਤਾਰੂਆਣਾ ਦੇ ਕੋਲੋਂ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ ਅਤੇ ਉਸ ਦੇ ਖਿਲਾਫ ਥਾਣਾ ਕਾਲਾਂਵਾਲੀ ’ਚ ਨਸ਼ਾ ਵਿਰੋਧੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਏਐਸਆਈ ਦਲਬੀਰ ਸਿੰਘ ਦੀ ਅਗਵਾਈ ਵਿੱਚ ਸੀਆਈਏ ਸਟਾਫ ਪੁਲੀਸ ਪਿੰਡ ਤਾਰੂਆਣਾ ਖੇਤਰ ਵਿੱਚ ਗਸ਼ਤ ਕਰ ਰਹੀ ਸੀ, ਇਸ ਦੌਰਾਨ ਉਨ੍ਹਾਂ ਦੀ ਟੀਮ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ ’ਤੇ ਫੜ ਲਿਆ।
ਅਜੀਤ ਡੈਸਕ
04-11-2026