06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਸੰਵਿਧਾਨ ਅਤੇ ਆਮ ਨਾਗਰਿਕ ਦੀ ਵੋਟ - ਨਾਇਬ ਸਿੰਘ ਸੈਣੀ * ਕਿਹਾ, ਐੱਸ . ਆਈ . ਆਰ . ਨੂੰ ਲੈ ਕੇ ਕਾਂਗਰਸ ਲੋਕਾਂ ਵਿਚ ਭਰਮ ਫੈਲਾ ਰਹੀ ਹੈ * ਮਨੋਹਰ ਲਾਲ ਨੇ ਵਿਰੋਧੀ ਧਿਰ ’ ਤੇ ਦੇਸ਼ ਵਿਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰਨ ਦਾ ਲਾਇਆ ਦੋਸ਼ * ਡਾ . ਅਰਚਨਾ ਗੁਪਤਾ ਨੇ ਅਮਿਤ ਸ਼ਾਹ ਨੂੰ ਦੱਸਿਆ ਅਜੋਕੇ ਭਾਰਤ ਦਾ ਚਾਣਕਿਆ , ਧਾਰਾ 370 ਅਤੇ 35 ਏ ਹਟਾਉਣ ਨੂੰ ਦੱਸਿਆ ਇਤਿਹਾਸਕ ਕਦਮ

ਕਰਨਾਲ, 5 ਨਵੰਬਰ (ਗੁਰਮੀਤ ਸਿੰਘ ਸੱਗੂ)-ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਵੀਰਵਾਰ ਨੂੰ ਕਰਨਾਲ ਵਿਚ ਕੱਢੀ ਗਈ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਯਾਤਰਾ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਮੰਤਰੀ ਮਨੋਹਰ ਲਾਲ ਅਤੇ ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਜਨ ਸਭਾ ਨੂੰ ਸੰਬੋਧਨ ਕੀਤਾ।

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਕਰਨਾਲ ਵਿਖੇ ਹੋਈ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ । ਤਸਵੀਰ : ਗੁਰਮੀਤ ਸਿੰਘ ਸੱਗੂ 06-11-2026
ਕਰਨਾਲ, 5 ਨਵੰਬਰ (ਗੁਰਮੀਤ ਸਿੰਘ ਸੱਗੂ)-ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਵੀਰਵਾਰ ਨੂੰ ਕਰਨਾਲ ਵਿਚ ਕੱਢੀ ਗਈ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਯਾਤਰਾ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਮੰਤਰੀ ਮਨੋਹਰ ਲਾਲ ਅਤੇ ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਤਿੰਨਾਂ ਆਗੂਆਂ ਨੇ ਲੋਕਤੰਤਰ, ਸੰਵਿਧਾਨ, ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘਾਈ ਨਾਲ ਸੋਧ (ਐੱਸ. ਆਈ. ਆਰ.), ਰਾਸ਼ਟਰੀ ਏਕਤਾ ਅਤੇ ਵਿਰੋਧੀ ਧਿਰ ਦੀ ਰਾਜਨੀਤੀ ਨਾਲ ਜੁੜੇ ਮੁੱਦਿਆਂ ’ਤੇ ਆਪਣੇ ਵਿਚਾਰ ਰੱਖੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਸਾਡਾ ਸੰਵਿਧਾਨ ਅਤੇ ਆਮ ਨਾਗਰਿਕ ਦੀ ਇਕ ਵੋਟ ਹੈ। ਕਿਸੇ ਵਿਅਕਤੀ ਕੋਲ ਭਾਵੇਂ ਕਿੰਨਾ ਵੀ ਧਨ, ਪ੍ਰਭਾਵ ਜਾਂ ਵੱਡੇ ਪਰਿਵਾਰ ਦਾ ਨਾਂਅ ਹੋਵੇ ਜਾਂ ਨਾ ਹੋਵੇ, ਪਰ ਪੋਲਿੰਗ ਬੂਥ ’ਤੇ ਉਸ ਦੀ ਇਕ ਵੋਟ ਦੀ ਅਹਿਮੀਅਤ ਦੇਸ਼ ਦੇ ਹਰ ਨਾਗਰਿਕ ਦੀ ਵੋਟ ਦੇ ਬਰਾਬਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਕ ਵੋਟ ਵਿਚ ਕਿਸਾਨ ਦੀ ਮਿਹਨਤ, ਮਜ਼ਦੂਰ ਦੀ ਉਮੀਦ, ਨੌਜਵਾਨਾਂ ਦਾ ਭਵਿੱਖ ਅਤੇ ਮਾਵਾਂ-ਭੈਣਾਂ ਦੀਆਂ ਆਸਾਂ ਜੁੜੀਆਂ ਹੁੰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘਾਈ ਨਾਲ ਸੋਧ (ਐੱਸ. ਆਈ. ਆਰ.) ਚੋਣ ਕਮਿਸ਼ਨ ਦੀ ਨਿਯਮਿਤ ਸੰਵਿਧਾਨਕ ਪ੍ਰਕਿਰਿਆ ਹੈ, ਜੋ ਸਮੇਂ-ਸਮੇਂ ’ਤੇ ਹੁੰਦੀ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਇਸ ਪ੍ਰਕਿਰਿਆ ਨੂੰ ਲੈ ਕੇ ਲੋਕਾਂ ਵਿਚ ਝੂਠ ਅਤੇ ਭਰਮ ਫੈਲਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਐੱਸ. ਆਈ. ਆਰ. ਦੀ ਪ੍ਰਕਿਰਿਆ ਦੀ ਸ਼ੁਰੂਆਤ 1952 ਵਿਚ ਹੋਈ ਸੀ ਅਤੇ ਉਸ ਤੋਂ ਬਾਅਦ ਵੀ ਵੱਖ-ਵੱਖ ਸਮੇਂ ’ਤੇ ਇਹ ਪ੍ਰਕਿਰਿਆ ਅਪਣਾਈ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸੋਧ ਲੋਕਤੰਤਰੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਜ਼ਰੂਰੀ ਹੈ। ਕੇਂਦਰੀ ਮੰਤਰੀ ਅਤੇ ਕਰਨਾਲ ਤੋਂ ਸੰਸਦ ਮੈਂਬਰ ਮਨੋਹਰ ਲਾਲ ਨੇ ਕਿਹਾ ਕਿ ਕਾਂਗਰਸ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਦੇਸ਼ ਵਿਚ ਅਰਾਜਕਤਾ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਿਛਲੇ ਕੁਝ ਸਾਲਾਂ ਦੌਰਾਨ ਦੇਸ਼ ਵਿਚ ਦੇਸ਼ ਭਗਤੀ ਅਤੇ ਰਾਸ਼ਟਰੀ ਚੇਤਨਾ ਦੀ ਭਾਵਨਾ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਦੇ ਕੁਝ ਆਗੂ ਦੇਸ਼ ਵਿਰੋਧੀ ਤੱਤਾਂ ਨੂੰ ਅੱਗੇ ਕਰਕੇ ਉਨ੍ਹਾਂ ਦੇ ਮੋਢਿਆਂ ’ਤੇ ਬੰਦੂਕ ਰੱਖ ਕੇ ਦੇਸ਼ ਵਿਚ ਭਰਮ, ਅਵਿਵਸਥਾ ਅਤੇ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮਨੋਹਰ ਲਾਲ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦੀ ਲੋਕਤੰਤਰ ਅਤੇ ਸੰਵਿਧਾਨ ਵਿਚ ਦਰਜ ਕਦਰਾਂ-ਕੀਮਤਾਂ ਪ੍ਰਤੀ ਡੂੰਘੀ ਆਸਥਾ ਹੈ। ਹਰਿਆਣਾ ਦੀ ਧਰਤੀ ਹਮੇਸ਼ਾ ਦੇਸ਼ ਦੀ ਰੱਖਿਆ ਅਤੇ ਰਾਸ਼ਟਰ ਸੇਵਾ ਲਈ ਜਾਣੀ ਜਾਂਦੀ ਰਹੀ ਹੈ। ਇਸ ਲਈ ਲੋਕਤੰਤਰੀ ਸੰਸਥਾਵਾਂ ਅਤੇ ਸੰਵਿਧਾਨਕ ਵਿਵਸਥਾਵਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਣਾਈ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਾਂਗਰਸ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਨੂੰ ਅਰਾਜਕਤਾ ਫੈਲਾਉਣ ਵਾਲੀ ਰਾਜਨੀਤੀ ਛੱਡਣ ਦੀ ਅਪੀਲ ਕੀਤੀ। ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੂੰ ਅਜੋਕੇ ਭਾਰਤ ਦਾ ਚਾਣਕਿਆ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਚਾਰੀਆ ਚਾਣਕਿਆ ਨੇ ਭਾਰਤ ਦੀ ਏਕਤਾ ਅਤੇ ਅਖੰਡਤਾ ਲਈ ਕੰਮ ਕੀਤਾ ਅਤੇ ਵਿਦੇਸ਼ੀ ਹਮਲਾਵਰਾਂ ਤੇ ਘੁਸਪੈਠੀਆਂ ਨੂੰ ਦੇਸ਼ ਵਿਚੋਂ ਬਾਹਰ ਕੱਢਣ ਲਈ ਰਣਨੀਤੀ ਬਣਾਈ ਸੀ, ਉਸੇ ਤਰ੍ਹਾਂ ਅੱਜ ਅਮਿਤ ਸ਼ਾਹ ਰਾਸ਼ਟਰੀ ਏਕਤਾ ਅਤੇ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੇ ਹਨ। ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿਚੋਂ ਧਾਰਾ 370 ਅਤੇ 35 ਏ ਹਟਾ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਦਾ ਇਤਿਹਾਸਕ ਕੰਮ ਕੀਤਾ ਹੈ। ਉਨ੍ਹਾਂ ਨਕਸਲਵਾਦ ਵਿਰੁੱਧ ਫੈਸਲਾਕੁੰਨ ਮੁਹਿੰਮ ਚਲਾਈ ਅਤੇ ਦੇਸ਼ ਨੂੰ ਨਕਸਲਵਾਦ ਤੋਂ ਮੁਕਤ ਕਰਨ ਦੀ ਦਿਸ਼ਾ ਵਿਚ ਅਹਿਮ ਕਦਮ ਚੁੱਕੇ ਹਨ। ਇਸੇ ਤਰ੍ਹਾਂ ਉਹ ਦੇਸ਼ ਨੂੰ ਨਸ਼ਿਆਂ ਵਰਗੀ ਗੰਭੀਰ ਚੁਣੌਤੀ ਤੋਂ ਮੁਕਤ ਕਰਵਾਉਣ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਦੂਰਅੰਦੇਸ਼ੀ ਸੋਚ ਅਤੇ ਮਜ਼ਬੂਤ ਇੱਛਾ ਸ਼ਕਤੀ ਵਾਲੇ ਅਜਿਹੇ ਗ੍ਰਹਿ ਮੰਤਰੀ ਦਾ ਹਰਿਆਣਾ ਦੀ ਇਤਿਹਾਸਕ ਧਰਤੀ ’ਤੇ ਆਉਣਾ ਸੂਬੇ ਦੇ ਭਾਜਪਾ ਵਰਕਰਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਹਰਿਆਣਾ ਭਾਜਪਾ ਦੇ ਸਮੂਹ ਵਰਕਰਾਂ ਵਲੋਂ ਅਮਿਤ ਸ਼ਾਹ ਦਾ ਕਰਨਾਲ ਦੀ ਧਰਤੀ ’ਤੇ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ। ਇਸ ਮੌਕੇ ਭਾ ਜਪਾ ਦੀ ਕੌਮੀ ਜਨਰਲ ਸਕੱਤਰ ਅਤੇ ਹਰਿਆਣਾ ਇੰਚਾਰਜ ਸਮ੍ਰਿਤੀ ਇਰਾਨੀ, ਸੂਬਾ ਸਹਿ-ਇੰਚਾਰਜ ਡਾ. ਭੋਲਾ ਸਿੰਘ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ, ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ, ਮਹੀਪਾਲ ਢਾਂਡਾ, ਰਣਬੀਰ ਗੰਗਵਾ, ਰਾਓ ਨਰਬੀਰ ਸਿੰਘ, ਕ੍ਰਿਸ਼ਨ ਬੇਦੀ, ਡਾ. ਅਰਵਿੰਦ ਸ਼ਰਮਾ, ਡਾ. ਕ੍ਰਿਸ਼ਨ ਮਿੱਢਾ, ਗੌਰਵ ਗੌਤਮ, ਵਿਧਾਇਕ ਜਗਮੋਹਨ ਆਨੰਦ, ਯੋਗੇਂਦਰ ਰਾਣਾ, ਭਾਜਪਾ ਦੇ ਸੂਬਾ ਜਨਰਲ ਸਕੱਤਰ ਗੋਪਾਲ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਲਾਠਰ ਸਮੇਤ ਕਈ ਹੋਰ ਸੀਨੀਅਰ ਆਗੂ ਅਤੇ ਪਾਰਟੀ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਜਥੇਦਾਰ ਝੀਂਡਾ ਨੇ ਮੁੱਖ ਮੰਤਰੀ ਨਾਇਬ ਸੈਣੀ ਕੋਲ ਚੁੱਕਿਆ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦਾ ਮੁੱਦਾ * ਲੇਹ - ਲੱਦਾਖ... ਅਗਲੀ ਖ਼ਬਰ ਜੀ.ਐਨ.ਡੀ.ਯੂ. ਰਿਜਨਲ ਕੈਂਪਸ ਦੇ ਵਿਦਿਆਰਥੀਆਂ ਵਲੋਂ ਜਨ ਜਾਗਰੂਕਤਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।