ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੇ ਪੰਜਾਬ ਕਾਂਗਰਸ ਨੂੰ ਇਕ ਧਾਗੇ ਵਿਚ ਪਰੋਇਆ-ਰਜਿੰਦਰ ਕੌਰ, ਸੁਧੀਰ ਭਾਦੂ
ਅਬੋਹਰ, 9 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਈ ਰੈਲੀ ਨੇ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਜੋਸ਼ ਭਰਦਿਆਂ ਪਾਰਟੀ ਨੂੰ ਇਕ ਮੰਚ ’ਤੇ ਇਕੱਠਾ ਕਰਨ ਦਾ ਕੰਮ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਕਾਂਗਰਸ ਪਾਰਟੀ ਦੀ ਇੰਚਾਰਜ ਬੀਬੀ ਰਜਿੰਦਰ ਕੌਰ ਅਤੇ ਜ਼ਿਲ੍ਹਾ ਕਾਂਗਰਸ ਦੇ ਉਪ ਪ੍ਰਧਾਨ ਸੁਧੀਰ ਭਾਦੂ ਨੇ ਕੀਤਾ।
ਬੀਬੀ ਰਜਿੰਦਰ ਕੌਰ ਅਤੇ ਸੁਧੀਰ ਭਾਦੂ। ਅਜੀਤ ਤਸਵੀਰ
10-11-2026