11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮੋਟਰਸਾਈਕਲ ਖੋਹਣ ਵਾਲਾ ਵਿਅਕਤੀ ਪੁਲਿਸ ਨੇ ਕੀਤਾ ਕਾਬੂ

ਨਵੀਂ ਦਿੱਲੀ, 10 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਆਊਟਰ ਨਾਰਥ ਜ਼ਿਲ੍ਹੇ ਦੇ ਥਾਣਾ ਬਵਾਨਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਇਕ ਵਿਅਕਤੀ ਦਾ ਮੋਟਰਸਾਈਕਲ ਖੋਹ ਲਿਆ ਸੀ ਅਤੇ ਫਰਾਰ ਹੋ ਗਿਆ ਸੀ।

ਅਜੀਤ ਡੈਸਕ 11-11-2026
ਨਵੀਂ ਦਿੱਲੀ, 10 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਆਊਟਰ ਨਾਰਥ ਜ਼ਿਲ੍ਹੇ ਦੇ ਥਾਣਾ ਬਵਾਨਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਇਕ ਵਿਅਕਤੀ ਦਾ ਮੋਟਰਸਾਈਕਲ ਖੋਹ ਲਿਆ ਸੀ ਅਤੇ ਫਰਾਰ ਹੋ ਗਿਆ ਸੀ। ਪੁਲਿਸ ਨੇ ਇਸ ਮਾਮਲੇ ’ਚ ਕਾਰਵਾਈ ਕਰਦੇ ਹੋਏ ਸੀ.ਸੀ.ਟੀ.ਵੀ. ਦੀ ਫੁਟੇਜ ਵੇਖੀ। ਪੁਲਿਸ ਦੀ ਟੀਮ ਨੂੰ ਥੋੜ੍ਹੇ ਹੀ ਸਮੇਂ ਬਾਅਦ ਇਕ ਸਥਾਨਿਕ ਗੁਪਤ ਸੂਚਨਾ ਮਿਲੀ ਜਿਸ ਦੇ ਆਧਾਰ ’ਤੇ ਪੁਲਿਸ ਨੇ ਦੱਸੀ ਥਾਂ ’ਤੇ ਪੁੱਜ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਜਦੋਂ ਉਸ ਕੋਲੋਂ ਪੁੱਛ-ਪੜਤਾਲ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਨੇ ਮੋਟਰਸਾਈਕਲ ਖੋਹਿਆ ਹੈ। ਦੋਸ਼ੀ ਦੀ ਨਿਸ਼ਾਨਦੇਹੀ ’ਤੇ ਪੁਲਿਸ ਨੇ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਪੁਲਿਸ ਇਹ ਵੀ ਪਤਾ ਕਰ ਰਹੀ ਹੈ ਕਿ ਇਹ ਦੋਸ਼ੀ ਪਹਿਲਾਂ ਹੋਰ ਕਿਹੜੇ ਮਾਮਲਿਆਂ ਵਿਚ ਸ਼ਾਮਿਲ ਰਿਹਾ ਹੈ।
ਪਿਛਲੀ ਖ਼ਬਰ ਪ੍ਰਦੂਸ਼ਣ ਦਾ ਪੱਧਰ ਖ਼ਰਾਬ ਹੋਣ ਕਾਰਨ ਹਸਪਤਾਲਾਂ ’ਚ ਰੋਗੀਆਂ ਦੀ ਵਧੀ ਗਿਣਤੀ ਅਗਲੀ ਖ਼ਬਰ ਦਿੱਲੀ ਦੇ ਲਾਲ ਕਿਲ੍ਹੇ ਅਤੇ ਆਸਪਾਸ ਦੀ ਸੁਰੱਖਿਆ ਲਈ ਭਾਰੀ ਫੋਰਸ ਤਾਇਨਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।