ਤਲਵੰਡੀ ਭਾਈ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਮੌਕੇ ਸਮਾਗਮ ਕਰਵਾਇਆ
ਤਲਵੰਡੀ ਭਾਈ, 10 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਵਿਖੇ ਸ਼ਿਲਪ ਕਲਾ ਦੇ ਮੋਢੀ ਅਤੇ ਕਿਰਤੀਆਂ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਉਤਸਵ ਬੜੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ’ਤੇ ਰਾਮਗੜ੍ਹੀਆ ਸੇਵਾ ਸੋਸਾਇਟੀ ਅਤੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਵਿਸ਼ਵਕਰਮਾ ਜੀ ਭਵਨ ਵਿਖੇ ਆਖੰਡ ਪਾਠ ਦਾ ਭੋਗ ਪਾਇਆ ਗਿਆ।
ਅਜੀਤ ਡੈਸਕ
11-11-2026