ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਿਸ਼ਾਹੀ ਛੇਵੀਂ ਜੰਡਸਿੰਘਾ ਵਿਖੇ ਮੱਸਿਆ ਤੇ ਬੰਦੀ ਛੋੜ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ
ਚੁਗਿੱਟੀ/ ਜੰਡੂ ਸਿੰਘਾ, 10 ਨਵੰਬਰ ( ਨਰਿੰਦਰ ਲਾਗੂ)-ਜਲੰਧਰ-ਹੁਸ਼ਿਆਰਪੁਰ ਮਾਰਗ ‘ਤੇ ਸਥਿਤ ਪਿੰਡ ਜੰਡੂਸਿੰਘਾ ‘ਚ ਸੁਸ਼ੋਭਿਤ ਇਤਿਹਾਸਕ ਗੁਰੂਘਰ ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕਾਂ ਵਲੋਂ ਮੱਸਿਆ ਦੇ ਪਾਵਨ ਦਿਹਾੜੇ ਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਹੋਏ ਦੀਵਾਨ ’ਚ ਵੱਖ -ਵੱਖ ਰਾਗੀ ਜਥਿਆਂ ਤੋਂ ਇਲਾਵਾ ਭਾਈ ਬਿਮਲਜੀਤ ਸਿੰਘ ਖ਼ਾਲਸਾ ਦੇ ਢਾਡੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਹਾਜ਼ਰੀਨ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।
ਅਜੀਤ ਡੈਸਕ
11-11-2026