12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਨਗਰ ਨਿਗਮ ਦੀ ਕਾਰਵਾਈ ’ਤੇ ਸਾਬਕਾ ਮੇਅਰ ਨੇ ਚੁੱਕੇ ਸਵਾਲ-ਨਿਗਮ ਨੇ ਉਤਾਰੇ 200 ਤੋਂ ਜ਼ਿਆਦਾ ਬੋਰਡ

ਜਲੰਧਰ, 11 ਨਵੰਬਰ (ਸ਼ਿਵ)- ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਠੌਰ ਨਾਲ ਸਬੰਧਤ ਬੋਰਡ ਤੇ ਪੋਸਟਰ ਨਗਰ ਨਿਗਮ ਵਲੋਂ ਉਤਾਰੇ ਜਾਣ ਦੇ ਮਾਮਲੇ ਨੇ ਸ਼ਹਿਰ ਦੀ ਸਿਆਸਤ ਗਰਮਾ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਰਾਕੇਸ਼ ਰਠੌਰ ਨੇ ਅੱਜ ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਸਾਂਝੀ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ।

ਮੇਅਰ ਵਨੀਤ ਧੀਰ ਤੇ ਰਾਕੇਸ਼ ਰਾਠੌਰ ਦੀ ਤਸਵੀਰ ਵਾਲੇ ਬੋਰਡ ਉਤਾਰਦੀ ਹੋਏ ਨਿਗਮ ਕਰਮਚਾਰੀ। ਤਸਵੀਰਾਂ : ਮੁਨੀਸ਼ 12-11-2026
ਜਲੰਧਰ, 11 ਨਵੰਬਰ (ਸ਼ਿਵ)- ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਠੌਰ ਨਾਲ ਸਬੰਧਤ ਬੋਰਡ ਤੇ ਪੋਸਟਰ ਨਗਰ ਨਿਗਮ ਵਲੋਂ ਉਤਾਰੇ ਜਾਣ ਦੇ ਮਾਮਲੇ ਨੇ ਸ਼ਹਿਰ ਦੀ ਸਿਆਸਤ ਗਰਮਾ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਰਾਕੇਸ਼ ਰਠੌਰ ਨੇ ਅੱਜ ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਸਾਂਝੀ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਰਾਕੇਸ਼ ਰਠੌਰ ਨੇ ਦੋਸ਼ ਲਾਇਆ ਕਿ ਜਾਣਬੁੱਝ ਕੇ ਉਨ੍ਹਾਂ ਦੇ ਬੋਰਡ ਤੇ ਪੋਸਟਰ ਉਤਾਰੇ ਜਾ ਰਹੇ ਹਨ, ਕਿਉਂਕਿ ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਤੇ ਲੋਕਾਂ ਵਲੋਂ ਮਿਲ ਰਹੇ ਸਮਰਥਨ ਕਾਰਨ ਸੱਤਾਧਾਰੀ ਪਾਰਟੀ ਘਬਰਾਹਟ ’ਚ ਹੈ। ਉਨ੍ਹਾਂ ਨਿਗਮ ਦੀ ਕਾਰਵਾਈ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਕੱਲੇ ਭਾਜਪਾ ਆਗੂਆਂ ਦੇ ਬੋਰਡ ਹੀ ਕਿਉਂ ਉਤਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾ ਸਪੱਸ਼ਟ ਕਰਦੀ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਵਧਦੀ ਲੋਕਪ੍ਰਿਯਤਾ ਤੇ ਜਨਤਾ ਵਲੋਂ ਮਿਲ ਰਹੇ ਸਮਰਥਨ ਤੋਂ ਘਬਰਾਈ ਹੋਈ ਹੈ। ਅਜਿਹੀਆਂ ਕਾਰਵਾਈਆਂ ਨਾਲ ਭਾਜਪਾ ਵਰਕਰਾਂ ਦੇ ਹੌਂਸਲੇ ਨਹੀਂ ਡਿੱਗਣਗੇ ਤੇ ਪਾਰਟੀ ਦਾ ਹਰ ਵਰਕਰ ਪੂਰੀ ਦ੍ਰਿੜਤਾ ਨਾਲ ਲੋਕਾਂ ਦੀ ਆਵਾਜ਼ ਬੁਲੰਦ ਕਰਦਾ ਰਹੇਗਾ। ਰਾਠੌਰ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਤੇ ਉਹ ਸਾਰੀਆਂ ਸਿਆਸੀ ਗਤੀਵਿਧੀਆਂ ‘ਤੇ ਨਜ਼ਰ ਰੱਖ ਰਹੇ ਹਨ। ਸਮਾਂ ਆਉਣ ‘ਤੇ ਲੋਕਤੰਤਰੀ ਤਰੀਕੇ ਨਾਲ ਅਜਿਹੀ ਰਾਜਨੀਤੀ ਦਾ ਢੁੱਕਵਾਂ ਜਵਾਬ ਦੇਣਗੇ। ਉਧਰ ਨਗਰ ਨਿਗਮ ਦੀ ਤਹਿਬਜ਼ਾਰੀ ਸ਼ਾਖਾ ਦੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਨਾਲ ਸੰਪਰਕ ਕਰਨ ’ਤੇ ਉਨਾਂ ਨੇ ਦੱਸਿਆ ਕਿ ਸ਼ਹਿਰ ’ਚ ਸਿਰਫ ਇਕ ਆਗੂ ਦੇ ਨਹੀਂ ਸਗੋਂ ਸਾਰਿਆਂ ਦੇ ਲਗਾਏ ਗਏ ਫਲੈਕਸਾਂ ਨੂੰ ਉਤਾਰ ਦਿੱਤਾ ਗਿਆ ਹੈ। ਬਾਕੀ ਆਗੂਆਂ ਤੋਂ ਇਲਾਵਾ ਮੇਅਰ ਦੇ ਵੀ ਬੋਰਡ ਉਤਾਰੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸੁੰਦਰ ਰੱਖਣ ਲਈ ਕਾਰਵਾਈ ਕੀਤੀ ਗਈ। ਸ. ਮਿੱਠੂ ਨੇ ਕਿਹਾ ਕਿ ਅੱਜ ਦੀ ਕਾਰਵਾਈ ਦੌਰਾਨ 200 ਤੋਂ ਜ਼ਿਆਦਾ ਬੋਰਡ ਉਤਾਰੇ ਗਏ ਹਨ। ਉਨ੍ਹਾਂ ਕਿਹਾ ਕਿ ਨਿਗਮ ਨੇ ਬੋਰਡਾਂ ਲਈ ਕੰਪਨੀ ਨੂੰ ਠੇਕਾ ਦਿੱਤਾ ਹੈ ਤਾਂ ਉਨ੍ਹਾਂ ਕੋਲੋਂ ਹੀ ਬੋਰਡ ਲਗਵਾਏ ਜਾਣ।
ਪਿਛਲੀ ਖ਼ਬਰ ਚਾਂਦੀ ਦੇ ਕੜੇ, ਸੋਨੇ ਦੇ ਗਹਿਣੇ ਅਤੇ ਨਕਦੀ ਵੀ ਲੁੱਟੀ ਅਗਲੀ ਖ਼ਬਰ ਪ੍ਰੈਸ਼ਰ ਹਾਰਨ ਵਜਾਉਣ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ, ਦੋਵਾਂ ਧਿਰਾਂ ਨੇ ਥਾਣਾ ਮਕਸੂਦਾਂ ’ਚ ਦਿੱਤੀਆਂ ਸ਼ਿਕਾਇਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।