13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੋਲਰ ਪਲਾਂਟ ਠੇਕੇਦਾਰ ਕਤਲ ਮਾਮਲੇ ’ਚ ਮੁੱਖ ਸਾਜਿਸ਼ਕਰਤਾ ਗ੍ਰਿਫ਼ਤਾਰ

ਸਿਰਸਾ, 12 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਜਮਾਲ ਵਿੱਚ ਸੋਲਰ ਪਲਾਂਟ ਠੇਕੇਦਾਰ ਸੁਭਾਸ਼ ਚੰਦਰ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਮੁੱਖ ਸਾਜ਼ਿਸ਼ਕਰਤਾ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਪਿੰਡ ਜਮਾਲ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਉਰਫ਼ ਰਾਕਾ ਵਜੋਂ ਕੀਤੀ ਗਈ ਹੈ।

ਅਜੀਤ ਡੈਸਕ 13-11-2026
ਸਿਰਸਾ, 12 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਜਮਾਲ ਵਿੱਚ ਸੋਲਰ ਪਲਾਂਟ ਠੇਕੇਦਾਰ ਸੁਭਾਸ਼ ਚੰਦਰ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਮੁੱਖ ਸਾਜ਼ਿਸ਼ਕਰਤਾ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਪਿੰਡ ਜਮਾਲ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਉਰਫ਼ ਰਾਕਾ ਵਜੋਂ ਕੀਤੀ ਗਈ ਹੈ। ਚੇਤੇ ਰਹੇ ਕਿ 6 ਅਕਤੂਬਰ 2026 ਨੂੰ ਰਾਜਸਥਾਨ ਦੀ ਸਰਹੱਦ ਨੇੜੇ ਪਿੰਡ ਜਮਾਲ ਵਿੱਚ ਹੈਕਸਾ ਸਨ ਐਨਰਜੀ ਪ੍ਰਾਈਵੇਟ ਲਿਮਟਿਡ ਦੇ ਸੋਲਰ ਪਲਾਂਟ ਦੇ ਠੇਕੇਦਾਰ ਸੁਭਾਸ਼ ਚੰਦਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਸਮੇਂ ਸੁਭਾਸ਼ ਪਲਾਂਟ ਦੇ ਅੰਦਰ ਬੈਠਾ ਸੀ ਜਦੋਂ ਦੋ-ਤਿੰਨ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਅਤੇ ਭੱਜ ਗਏ। ਉਸਨੂੰ ਗੰਭੀਰ ਹਾਲਤ ਵਿੱਚ ਸਿਰਸਾ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਭੱਦਰ ਰਾਮ ਦੀ ਸ਼ਿਕਾਇਤ ’ਤੇ ਪੁਲਿਸ ਨੇ ਮੁੱਖ ਦੋਸ਼ੀ ਰਾਹੁਲ ਸਮੇਤ 11 ਲੋਕਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਪੁਲਿਸ ਪਹਿਲਾਂ ਹੀ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਚੁੱਕੀ ਹੈ।
ਪਿਛਲੀ ਖ਼ਬਰ ਨਾਜਾਇਜ਼ ਹਥਿਆਰਾਂ ਦੀ ਖ਼ਰੀਦੋ-ਫਰੋਖ਼ਤ ਦੇ ਮਾਮਲੇ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ ਪਹਿਲਾਂ ਗ੍ਰਿਫ਼ਤਾਰ ਕੀਤੇ ਚਾਰ ਮੁਲਜ਼... ਅਗਲੀ ਖ਼ਬਰ ਨਾਇਬ ਤਹਿਸੀਲਦਾਰ ਅਮਿਤ ਵਰਮਾ ਨੇ ਸਮਾਧਾਨ ਕੈਂਪ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।