ਐੱਸ.ਡੀ.ਐੱਮ. ਨੇ ਕੈਂਪ ’ਚ ਜਨਤਕ ਸ਼ਿਕਾਇਤਾਂ ਸੁਣੀਆਂ
ਸਿਰਸਾ , 12 ਨਵੰਬਰ ( ਭੁਪਿੰਦਰ ਪੰਨੀਵਾਲੀਆ )- ਹਰਿਆਣਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਨਤਕ ਸ਼ਿਕਾਇਤਾਂ ਦਾ ਜਲਦੀ ਅਤੇ ਪ੍ਰਭਾਵਸ਼ਾਲੀ ਹੱਲ ਪ੍ਰਦਾਨ ਕਰਨ ਲਈ ਜ਼ਿਲ੍ਹਾ ਹੈੱਡਕੁਆਰਟਰ ’ ਤੇ ਲਾਏ ਗਏ ਕੈਂਪ ਵਿੱਚ ਐੱਸਡੀਐੱਮ ਰਾਜਿੰਦਰ ਕੁਮਾਰ ਨੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ’ ਚ ਸਮਾਧਾਨ ਕੈਂਪ ਵਿੱਚ ਜਨਤਕ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਮੌਕੇ ’ ਤੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ । ਐੱਸਡੀਐਮ ਰਾਜਿੰਦਰ ਕੁਮਾਰ ਨੇ ਸਮਾਧਾਨ ਕੈਂਪ ਵਿਖੇ ਪ੍ਰਾਪਤ ਸ਼ਿਕਾਇਤਾਂ ਨੂੰ ਸੁਣਦੇ ਹੋਏ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜਨਤਾ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫਤਰਾਂ ਵਿੱਚ ਚੱਕਰ ਨਾ ਲਾਉਣੇ ਪੈਣ ।
ਅਜੀਤ ਡੈਸਕ
13-11-2026