13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਯਮੁਨਾਨਗਰ, 12 ਨਵੰਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਯਮੁਨਾਨਗਰ ਵਲੋਂ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਗੁਰਦੁਆਰਾ ਡੇਰਾ ਸੰਤਪੁਰਾ ਯਮੁਨਾਨਗਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਕਾਲਜ ਦੇ ਜਨਰਲ ਸਕੱਤਰ ਐਮ.

ਅਜੀਤ ਡੈਸਕ 13-11-2026
ਯਮੁਨਾਨਗਰ, 12 ਨਵੰਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਯਮੁਨਾਨਗਰ ਵਲੋਂ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਗੁਰਦੁਆਰਾ ਡੇਰਾ ਸੰਤਪੁਰਾ ਯਮੁਨਾਨਗਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਕਾਲਜ ਦੇ ਜਨਰਲ ਸਕੱਤਰ ਐਮ. ਐਸ. ਸਾਹਨੀ ਜੀ ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪ੍ਰਿੰ. ਡਾ. ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹੋਈ। ਇਸ ਮੌਕੇ ਸਭ ਤੋਂ ਪਹਿਲਾਂ ਕਾਲਜ ਦੀਆਂ ਵਿਦਿਆਰਥਣਾਂ ਨੇ ਗੁਰਬਾਣੀ ਕੀਰਤਨ ਕੀਤਾ। ਪੰਥ ਪ੍ਰਸਿੱਧ ਰਾਗੀ ਜਥੇ ਸੰਤ ਸੁਰਿੰਦਰ ਸਿੰਘ ਜੀ (ਮੀਠਾ ਟਿਵਾਣਾ ਅੰਮ੍ਰਿਤਸਰ) ਅਤੇ ਭਾਈ ਓਂਕਾਰ ਸਿੰਘ ਜੀ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ) ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮਹੰਤ ਕਰਮਜੀਤ ਸਿੰਘ ਜੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸ਼ਖ਼ਸੀਅਤ ਅਤੇ ਸਿੱਖ ਧਰਮ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਅਤੇ ਕਾਲਜ ਸਟਾਫ਼ ਅਤੇ ਵਿਦਿਆਰਥਣਾਂ ਨੂੰ ਇਸ ਪਾਵਨ ਸਮਾਗਮ ਦੀ ਵਧਾਈ ਦਿੱਤੀ। ਇਸ ਤੋਂ ਇਲਾਵਾ ਸੰਤ ਚਮਕੌਰ ਸਿੰਘ ਜੀ ਪਟਿਆਲਾ ਵਾਲੇ ਵੀ ਇਸ ਪਵਿੱਤਰ ਸਮਾਗਮ ਵਿਚ ਉਚੇਚੇ ਤੌਰ ‘ਤੇ ਸ਼ਾਮਿਲ ਹੋਏ। ਇਸ ਪਵਿੱਤਰ ਮੌਕੇ ‘ਤੇ ਯਮੁਨਾਨਗਰ ਦੀਆਂ ਸੰਗਤਾਂ ਨੇ ਵੀ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਅਤੇ ਕਾਲਜ ਵਿਦਿਆਰਥਣਾਂ ਨੇ ਵੀ ਇਸ ਸੁਭਾਗੇ ਸਮੇਂ ਵਿਚ ਸੇਵਾ ਤੇ ਸਿਮਰਨ ਦਾ ਆਨੰਦ ਮਾਣਿਆ। ਸਮੂਹ ਸੰਗਤਾਂ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਅੰਤ ਵਿਚ ਸਮੂਹ ਸੰਗਤਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮੁੱਚਾ ਸਮਾਗਮ ਗੁਰਬਾਣੀ ਦੀ ਮਿੱਠੀ ਧੁਨ ਅਤੇ ਸ਼ਰਧਾ ਭਾਵਨਾ ਨਾਲ ਰੂਹਾਨੀ ਰੰਗ ਵਿਚ ਰੰਗਿਆ ਗਿਆ।
ਪਿਛਲੀ ਖ਼ਬਰ ਡਾਇਰੈਕਟਰ ਜਨਰਲ ਡਾ. ਆਦਿੱਤਿਆ ਦਹੀਆ ਨੇ ਡਿਪਟੀ ਕਮਿਸ਼ਨਰ ਪ੍ਰੀਤੀ ਨਾਲ ਕਪਾਲ ਮੋਚਨ ਦੇ ਮੇਲੇ ਦੇ ਪ੍ਰਬੰਧਾਂ ਬਾਰੇ ਕੀਤੀ ਚ... ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਨੇ ਯੂਥ ਮੈਰਾਥਨ ਦੀਆਂ ਤਿਆਰੀਆਂ ਦਾ ਕੀਤਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।