ਮੇਅਰ ਵਨੀਤ ਧੀਰ ਨੇ ਪਰਿਵਾਰ ਸਮੇਤ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਮੱਥਾ ਟੇਕਿਆ
ਜਲੰਧਰ, 15 ਨਵੰਬਰ (ਸ਼ਿਵ)-ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਮੇਅਰ ਵਨੀਤ ਧੀਰ ਨੇ ਆਪਣੇ ਪਰਿਵਾਰ ਸਮੇਤ ਪ੍ਰਸਿੱਧ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਮੱਥਾ ਟੇਕ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪੂਰੀ ਸ਼ਰਧਾ ਤੇ ਵਿਸ਼ਵਾਸ ਨਾਲ ਮਾਤਾ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਆਉਣ ਵਾਲੀਆਂ ਚੋਣਾਂ ਵਿਚ ਜਿੱਤ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
ਅਜੀਤ ਡੈਸਕ
16-11-2026