‘ ਆਪ’ ਉਮੀਦਵਾਰ ਦੀਪਕ ਬਾਲੀ ਦੇ ਦਫ਼ਤਰ ਦਾ ਮਾਤਾ ਸਰਲਾ ਦੇਵੀ ਤੇ ਪਿਤਾ ਧਰਮਪਾਲ ਬਾਲੀ ਵਲੋਂ ਉਦਘਾਟਨ
ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਪਕ ਬਾਲੀ ਦੇ ਦਫ਼ਤਰ ਦਾ ਅੱਜ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਦਘਾਟਨ ਕੀਤਾ ਗਿਆ। ਇਸ ਮੌਕੇ ਦੀਪਕ ਬਾਲੀ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਸਰਲਾ ਦੇਵੀ ਤੇ ਪਿਤਾ ਸ੍ਰੀ ਧਰਮਪਾਲ ਬਾਲੀ ਨੇ ਰਸਮੀ ਤੌਰ ‘ ਤੇ ਦਫ਼ਤਰ ਦਾ ਉਦਘਾਟਨ ਕੀਤਾ।
ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਪਕ ਬਾਲੀ ਦੇ ਦਫ਼ਤਰ ਦਾ ਅੱਜ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਦਘਾਟਨ ਕੀਤਾ ਗਿਆ। ਇਸ ਮੌਕੇ ਦੀਪਕ ਬਾਲੀ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਸਰਲਾ ਦੇਵੀ ਤੇ ਪਿਤਾ ਸ੍ਰੀ ਧਰਮਪਾਲ ਬਾਲੀ ਨੇ ਰਸਮੀ ਤੌਰ ‘ ਤੇ ਦਫ਼ਤਰ ਦਾ ਉਦਘਾਟਨ ਕੀਤਾ। ਸਮਾਗਮ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ, ਵਰਕਰਾਂ ਤੇ ਸਮਰਥਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਦੀਪਕ ਬਾਲੀ ਨੂੰ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪੂਰੇ ਇਲਾਕੇ ’ਚ ਖੁਸ਼ੀ ਦੀ ਲਹਿਰ ਹੈ। ਪਾਰਟੀ ਵਰਕਰਾਂ ਤੇ ਸਮਰਥਕਾਂ ਵਲੋਂ ਇਸ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜਲੰਧਰ ਕੈਂਟ ਵਿਧਾਨ ਸਭਾ ਹਲਕੇ ’ਚ ਪਾਰਟੀ ਦਫ਼ਤਰ ਖੁੱਲ੍ਹਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਲੋਕ ਸਭਾ ਇੰਚਾਰਜ ਰਮਨੀਕ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਡਿਪਟੀ ਮੇਅਰ ਮਲਕੀਤ ਸਿੰਘ, ਦੋਆਬਾ ਯੂਥ ਇੰਚਾਰਜ ਗੁਰਿੰਦਰ ਸਿੰਘ ਸ਼ੇਰਗਿੱਲ, ਦੋਆਬਾ ਮੀਡੀਆ ਸਕੱਤਰ ਆਤਮ ਪ੍ਰਕਾਸ਼ ਸਿੰਘ ਬੱਬਲੂ, ਕੈਂਟ ਸੰਗਠਨ ਇੰਚਾਰਜ ਸੁਭਾਸ਼ ਭਗਤ, ਜ਼ਿਲ੍ਹਾ ਸਕੱਤਰ ਜਸਕਰਨ ਸਿੰਘ, ਕੌਂਸਲਰ ਮੋਂਟੂ ਸਭਰਵਾਲ, ਕੌਂਸਲਰ ਪਤੀ ਰਾਜੇਸ਼ ਭਾਟੀਆ, ਕੌਂਸਲਰ ਮਿੰਟੂ ਜੁਨੇਜਾ, ਕੌਂਸਲਰ ਪਤੀ ਸੁਰਿੰਦਰ ਸਾਂਪਲਾ, ਵਾਰਡ ਇੰਚਾਰਜ ਸਿਮਰਨਜੀਤ ਕੌਰ ਓਬਰਾਏ, ਟਰੇਡ ਕਮਿਸ਼ਨ ਹਲਕਾ ਕੈਂਟ ਦੇ ਚੇਅਰਮੈਨ ਬਿੰਨੀ ਜੁਨੇਜਾ, ਬਲਾਕ ਪ੍ਰਧਾਨ ਅਰਸ਼ ਮਾਹਲ, ਵਿਸ਼ਾਲ ਸੇਖੜੀ, ਸਿਮਰਨਜੀਤ ਕੌਰ ਰੰਧਾਵਾ, ਸੁਭਾਸ਼ ਸ਼ਰਮਾ, ਮਨਜੀਤ ਸਿੰਘ ਸੂਰੀ ਅਤੇ ਵਾਰਡ ਇੰਚਾਰਜ ਇੰਦਰਜੀਤ ਸਿੰਘ ਸੋਨੂੰ ਸਮੇਤ ਵੱਖ-ਵੱਖ ਵਾਰਡਾਂ ਦੇ ਇੰਚਾਰਜ, ਸਰਪੰਚ, ਬਲਾਕ ਸੰਮਤੀ ਮੈਂਬਰ, ਚੇਅਰਮੈਨ ਅਤੇ ਪਾਰਟੀ ਦੇ ਹੋਰ ਅਹੁਦੇਦਾਰ ਤੇ ਵਰਕਰ ਮੌਜੂਦ ਰਹੇ। ਸਮਾਗਮ ਦੌਰਾਨ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਵਿਸ਼ਵਾਸ ਜਤਾਇਆ ਕਿ ਦੀਪਕ ਬਾਲੀ ਦੀ ਅਗਵਾਈ ਹੇਠ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ।