17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਨਗਰ ਨਿਗਮ ਦੇ ਐਸ.ਈ. ਰਾਹੁਲ ਧਵਨ ਦੀ ਬਦਲੀ ਰੱਦ

ਜਲੰਧਰ, 16 ਨਵੰਬਰ (ਸ਼ਿਵ)- ਪੰਜਾਬ ਸਰਕਾਰ ਵਲੋਂ ਇੱਕ ਅਹਿਮ ਪ੍ਰਸ਼ਾਸਨਿਕ ਫੈਸਲਾ ਲੈਂਦਿਆਂ ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ.

ਅਜੀਤ ਡੈਸਕ 17-11-2026
ਜਲੰਧਰ, 16 ਨਵੰਬਰ (ਸ਼ਿਵ)- ਪੰਜਾਬ ਸਰਕਾਰ ਵਲੋਂ ਇੱਕ ਅਹਿਮ ਪ੍ਰਸ਼ਾਸਨਿਕ ਫੈਸਲਾ ਲੈਂਦਿਆਂ ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ ਦੇ ਐਸ.ਈ. ਰਾਹੁਲ ਧਵਨ ਦੀ ਅੰਮ੍ਰਿਤਸਰ ਕੀਤੀ ਗਈ ਬਦਲੀ ਨੂੰ ਰੱਦ ਕਰ ਦਿੱਤਾ ਗਿਆ ਹੈ। ਸਰਕਾਰ ਵਲੋਂ ਜਾਰੀ ਨਵੇਂ ਹੁਕਮਾਂ ਅਨੁਸਾਰ ਰਾਹੁਲ ਧਵਨ ਜਲੰਧਰ ਨਗਰ ਨਿਗਮ ’ਚ ਐਸ . ਈ. ਵਜੋਂ ਤਾਇਨਾਤ ਰਹਿਣਗੇ ਤੇ ਉਨ੍ਹਾਂ ਨੂੰ ਬਟਾਲਾ ਨਗਰ ਨਿਗਮ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਵਲੋਂ ਰਾਹੁਲ ਧਵਨ ਦੀ ਬਦਲੀ ਜਲੰਧਰ ਤੋਂ ਅੰਮ੍ਰਿਤਸਰ ਨਗਰ ਨਿਗਮ ਵਿਚ ਕਰ ਦਿੱਤੀ ਗਈ ਸੀ ਅਤੇ ਉਨ੍ਹਾਂ ਨੂੰ ਬਟਾਲਾ ਨਗਰ ਨਿਗਮ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਸੀ । ਇਸੇ ਤਰ੍ਹਾਂ ਨਗਰ ਨਿਗਮ ਦੇ ਇੱਕ ਹੋਰ ਐਸ.ਈ. ਰਜਨੀਸ਼ ਡੋਗਰਾ ਦੀ ਵੀ ਬਦਲੀ ਕੀਤੀ ਗਈ ਸੀ, ਪਰ ਬਾਅਦ ਵਿਚ ਉਨ੍ਹਾਂ ਦੀ ਬਦਲੀ ਵੀ ਰੱਦ ਕਰ ਦਿੱਤੀ ਗਈ ਸੀ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਇਨ੍ਹਾਂ ਅਧਿਕਾਰੀਆਂ ਦੀ ਅਗਵਾਈ ਹੇਠ ਹੀ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਸਨ। ਅਜਿਹੇ ਵਿਚ ਨਵੇਂ ਅਧਿਕਾਰੀਆਂ ਦੀ ਤਾਇਨਾਤੀ ਕਾਰਨ ਉਨ੍ਹਾਂ ਨੂੰ ਕੰਮ ਸਮਝਣ ਵਿਚ ਸਮਾਂ ਲੱਗਣ ਤੇ ਵਿਕਾਸ ਕਾਰਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਕੁਝ ਅਧਿਕਾਰੀਆਂ ਦੀਆਂ ਬਦਲੀਆਂ ਰੱਦ ਕੀਤੇ ਜਾਣ ਨੂੰ ਅਹਿਮ ਫੈਸਲਾ ਮੰਨਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਜਲੰਧਰ ਇੰਪਰੂਵਮੈਂਟ ਟਰੱਸਟ ਵੱਲ ਅਲਾਟੀਆਂ ਦੀ 102 ਕਰੋੜ ਤੱਕ ਪੁੱਜੀ ਦੇਣਦਾਰੀ ਅਗਲੀ ਖ਼ਬਰ ‘ ਆਪ’ ਉਮੀਦਵਾਰ ਦੀਪਕ ਬਾਲੀ ਦੇ ਦਫ਼ਤਰ ਦਾ ਮਾਤਾ ਸਰਲਾ ਦੇਵੀ ਤੇ ਪਿਤਾ ਧਰਮਪਾਲ ਬਾਲੀ ਵਲੋਂ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।