ਹਰਿੰਦਰ ਸਿੰਘ ਢੀਂਡਸਾ ਨੇ ਚੁੱਕਿਆ ਉੱਤਰੀ ਹਲਕੇ ’ਚ ਸੀਵਰੇਜ ਦੀ ਸਮੱਸਿਆ ਦਾ ਮੁੱਦਾ
ਜਲੰਧਰ, 17 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਵਰੇਜ ਦੀ ਸਮੱਸਿਆ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕਈ ਥਾਵਾਂ ‘ਤੇ ਸੀਵਰੇਜ ਦਾ ਗੰਦਾ ਪਾਣੀ ਸੜਕਾਂ ਅਤੇ ਗਲੀਆਂ ਵਿੱਚ ਖੜ੍ਹਾ ਹੋਣ ਕਾਰਨ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਸਗੋਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧ ਰਿਹਾ ਹੈ ।
ਅਜੀਤ ਡੈਸਕ
18-11-2026