18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕੈਂਬਰਿਜ ਤੋਂ ਰਾਸ਼ਟਰਪਤੀ ਭਵਨ: ਵਿਦਿਆਰਥੀਆਂ ਨੂੰ ਬਾਲ ਦਿਵਸ ਮੌਕੇ ਰਾਸ਼ਟਰਪਤੀ ਭਵਨ ਆਉਣ ਦਾ ਸੱਦਾ ਮਿਲਿਆ

ਜਲੰਧਰ, 17 ਨਵੰਬਰ(ਅ. ਬ.)

ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਗੱਲਬਾਤ ਕਰਦੇ ਸਮੇਂ ਵਿਦਿਆਰਥੀ। 18-11-2026
ਜਲੰਧਰ, 17 ਨਵੰਬਰ(ਅ.ਬ.)- ਐੱਚ.ਆਰ. ਭਾਟੀਆ ਐਜੂਕੇਸ਼ਨ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਕੈਂਬਰਿਜ ਇੰਟਰਨੈਸ਼ਨਲ ਸਕੂਲ (ਕੋ-ਐਡ), ਜਲੰਧਰ ਲਈ ਇਹ ਬਹੁਤ ਮਾਣ ਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮੌਕੇ ਰਾਸ਼ਟਰਪਤੀ ਭਵਨ ਆਉਣ ਦਾ ਮਾਣਮੱਤਾ ਸੱਦਾ ਮਿਲਿਆ ਹੈ। ਇਹ ਵਿਸ਼ੇਸ਼ ਸੱਦਾ ਸਕੂਲ ਦੇ ਵਿਦਿਆਰਥੀਆਂ ਨੂੰ ਕਲਾਸਰੂਮ ਦੀਆਂ ਸੀਮਾਵਾਂ ਤੋਂ ਪਰੇ ਅਰਥਪੂਰਨ ਤੇ ਪ੍ਰੇਰਨਾਦਾਇਕ ਅਨੁਭਵ ਪ੍ਰਦਾਨ ਕਰਨ ਦੇ ਨਿਰੰਤਰ ਯਤਨਾਂ ਦੀ ਇੱਕ ਮਹੱਤਵਪੂਰਨ ਪ੍ਰਾਪਤੀ ਹੈ। ਇਹ ਯਾਤਰਾ ਵਿਦਿਆਰਥੀਆਂ ਨੂੰ ਦੇਸ਼ ਦੀ ਸਰਵਉੱਚ ਸੰਵਿਧਾਨਕ ਸੰਸਥਾ ਨਾਲ ਜੁੜਨ ਤੇ ਭਾਰਤ ਦੀ ਲੋਕਤੰਤਰੀ ਵਿਰਾਸਤ, ਰਾਸ਼ਟਰੀ ਕਦਰਾਂ-ਕੀਮਤਾਂ ਅਤੇ ਲੀਡਰਸ਼ਿਪ ਦੀਆਂ ਪਰੰਪਰਾਵਾਂ ਦੀ ਨੇੜਿਓਂ ਸਮਝ ਪ੍ਰਾਪਤ ਕਰਨ ਦਾ ਇੱਕ ਵਿਲੱਖਣ ਮੌਕਾ ਪ੍ਰਦਾਨ ਕਰੇਗੀ। ਰਾਸ਼ਟਰਪਤੀ ਭਵਨ ਦਾ ਇਹ ਦੌਰਾ ਵਿਦਿਆਰਥੀਆਂ ਲਈ ਜੀਵਨ ਭਰ ਯਾਦ ਰੱਖਣ ਵਾਲਾ ਅਨੁਭਵ ਸਾਬਤ ਹੋਵੇਗਾ। ਇਹ ਪ੍ਰਾਪਤੀ ਇਸ ਲਈ ਵੀ ਵਿਸ਼ੇਸ਼ ਮਹੱਤਵ ਰੱਖਦੀ ਹੈ ਕਿਉਂਕਿ ਇਹ ਸਕੂਲ ਦੀ ‘ਨੇਸ਼ਨ ਫਸਟ’ ਪਹਿਲਕਦਮੀ ਨਾਲ ਜੁੜੀ ਹੋਈ ਹੈ, ਜਿਸਦੀ ਕਲਪਨਾ ਤੇ ਸ਼ੁਰੂਆਤ ਵਾਈਸ ਚੇਅਰਪਰਸਨ ਸ਼੍ਰੀਮਤੀ ਪੂਜਾ ਭਾਟੀਆ ਦੀ ਪ੍ਰੇਰਨਾਦਾਇਕ ਅਗਵਾਈ ਹੇਠ ਕੀਤੀ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਵਿੱਚ ਦੇਸ਼ ਭਗਤੀ, ਨਾਗਰਿਕ ਜ਼ਿੰਮੇਵਾਰੀ, ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕਤਾ ਤੇ ਸੇਵਾ ਭਾਵਨਾ ਨੂੰ ਵਿਕਸਤ ਕਰਨਾ ਹੈ ਤਾਂ ਜੋ ਉਹ ਭਵਿੱਖ ਵਿੱਚ ਜ਼ਿੰਮੇਵਾਰ ਨਾਗਰਿਕ ਬਣ ਸਕਣ ਤੇ ਰਾਸ਼ਟਰ ਨਿਰਮਾਣ ਵਿੱਚ ਅਰਥਪੂਰਨ ਯੋਗਦਾਨ ਪਾ ਸਕਣ। ਸਕੂਲ ਦੇ ਚੇਅਰਮੈਨ ਦੀਪਕ ਭਾਟੀਆ, ਵਾਈਸ ਚੇਅਰਪਰਸਨ ਸ਼੍ਰੀਮਤੀ ਪੂਜਾ ਭਾਟੀਆ, ਖਜ਼ਾਨਚੀ ਸ਼੍ਰੀ ਪਾਰਥ ਭਾਟੀਆ, ਸ਼੍ਰੀਮਤੀ ਨਮਰਤਾ ਭਾਟੀਆ ਅਤੇ ਸਕੱਤਰ ਧਰੁਵ ਭਾਟੀਆ ਨੇ ਖੁਸ਼ੀ ਪ੍ਰਗਟ ਕੀਤੀ ਤੇ ਇਸ ਮਾਣਮੱਤੇ ਮੌਕੇ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਾਰਥਕ ਮੌਕੇ ਪ੍ਰਦਾਨ ਕਰਨ ਲਈ ਸਕੂਲ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਸਕੂਲ ਦੀ ਲੀਡਰਸ਼ਿਪ ਟੀਮ, ਜਿਸ ਵਿੱਚ ਵਾਈਸ ਪ੍ਰਿੰਸੀਪਲ ਦਿਨੇਸ਼ ਕੁਮਾਰ, ਸਿੱਖਿਆ ਅਧਿਕਾਰੀ ਮਨੀਸ਼ ਮਲਹੋਤਰਾ ਤੇ ਅਕਾਦਮਿਕ ਡੀਨ ਸ਼੍ਰੀਮਤੀ ਈਸ਼ਾ ਚੱਢਾ ਸ਼ਾਮਲ ਹਨ, ਨੇ ਵੀ ਵਿਦਿਆਰਥੀਆਂ ਦੇ ਨਾਲ ਇਸ ਮੌਕੇ ‘ਤੇ ਆਪਣੀ ਮੌਜੂਦਗੀ ਦਰਜ ਕਰਵਾਈ।
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦੇ ਦੋ ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਅਗਲੀ ਖ਼ਬਰ ਜਲੰਧਰ ਵੈੱਲਫੇਅਰ ਸੁਸਾਇਟੀ ਨੇ ਕੌਮੀ ਪ੍ਰੈੱਸ ਦਿਵਸ ਮੌਕੇ ਪੱਤਰਕਾਰ ਬਲਜੀਤ ਸਿੰਘ ਬਰਾੜ ਦਾ ਕੀਤਾ ਸਨਮਾਨ ਜੇਕਰ ਚੌਥਾ ਥੰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।