19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬਾਰ ਵਿਚ ਗੋਲੀਆਂ ਚਲਾਉਣ ਵਾਲਿਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 18 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)-ਕੇਂਦਰੀ ਜ਼ਿਲ੍ਹੇ ਦੀ ਪੁਲਿਸ ਵਲੋਂ ਪੰਚਕੋਈਆਂ ਰੋਡ ਸਥਿਤ ‘ਕੁਈਨਜ਼ ਬਾਰ’ ਵਿਚ ਹੋਈ ਗੋਲੀਬਾਰੀ ਦੇ ਮਾਮਲੇ ਨੂੰ ਸੁਲਝਾ ਲਿਆ ਹੈ ਅਤੇ ਇਸ ਮਾਮਲੇ ਵਿਚ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਅਜੀਤ ਡੈਸਕ 19-11-2026
ਨਵੀਂ ਦਿੱਲੀ, 18 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)-ਕੇਂਦਰੀ ਜ਼ਿਲ੍ਹੇ ਦੀ ਪੁਲਿਸ ਵਲੋਂ ਪੰਚਕੋਈਆਂ ਰੋਡ ਸਥਿਤ ‘ਕੁਈਨਜ਼ ਬਾਰ’ ਵਿਚ ਹੋਈ ਗੋਲੀਬਾਰੀ ਦੇ ਮਾਮਲੇ ਨੂੰ ਸੁਲਝਾ ਲਿਆ ਹੈ ਅਤੇ ਇਸ ਮਾਮਲੇ ਵਿਚ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਇਕ ਆਧੁਨਿਕ ਪਿਸਤੌਲ, ਦੋ ਜ਼ਿੰਦਾ ਕਾਰਤੂਸ ਅਤੇ ਤਿੰਨ ਖਾਲੀ ਖੋਲ ਬਰਾਮਦ ਕੀਤੇ ਹਨ। ਇਨ੍ਹਾਂ ਦੇ ਨਾਂਅ ਸਤਿੰਦਰ ਉਰਫ਼ ਕਾਂਤਾ, ਜਤੀਸ਼ ਗੋਲਾ ਅਤੇ ਅਮਿਤ ਗੋਹਰ ਹਨ। ਸਤਿੰਦਰ ਪਹਿਲਾਂ ਵੀ ਅਪਰਾਧ ਦੇ 6 ਮਾਮਲਿਆਂ ਵਿਚ ਸ਼ਾਮਿਲ ਰਿਹਾ ਹੈ। ਜਤੀਸ਼ ਗੋਲਾ ਪਹਿਲਾਂ 3 ਮਾਮਲਿਆਂ ਵਿਚ ਸ਼ਾਮਿਲ ਰਿਹਾ ਹੈ। ਅਮਿਤ ਗੋਹਰ ਪਹਿਲਾਂ ਅਪਰਾਧ ਦੇ 2 ਮਾਮਲਿਆਂ ਵਿਚ ਸ਼ਾਮਿਲ ਰਿਹਾ ਹੈ। ਇਹ ਅਪਰਾਧੀ ਫਿਰੌਤੀ ਮੰਗਣ ਦੇ ਲਈ ਬਾਰ ਵਿਚ ਪੁੱਜੇ ਅਤੇ ਉਨ੍ਹਾਂ ਨੇ ਇਕ ਵਿਅਕਤੀ ’ਤੇ ਗੋਲੀਆਂ ਚਲਾਈਆਂ ਤੇ ਫਰਾਰ ਹੋ ਗਏ। ਅਪਰਾਧ ਸ਼ਾਖਾ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਨਾਲ ਹੀ ਸੀ. ਸੀ. ਟੀ. ਵੀ. ਦੀ ਫੁਟੇਜ ਦੀ ਜਾਂਚ ਕੀਤੀ। ਪੁਲਿਸ ਨੂੰ ਬਾਰ ਦੇ ਮੁੱਖ ਗੇਟ ’ਤੇ ਅਪਰਾਧੀ ਗੋਲੀਆਂ ਚਲਾਉਂਦੇ ਨਜ਼ਰ ਆਏ। ਪੁਲਿਸ ਨੇ ਮਾਮਲਾ ਦਰਜ ਕਰਕੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਡੱਬਵਾਲੀ ‘ਚ 22 ਤੇ 24 ਨਵੰਬਰ ਨੂੰ ਹੋਣਗੇ ਧਾਰਮਿਕ ਸਮਾਗਮ ਅਗਲੀ ਖ਼ਬਰ ਪੁਲਿਸ ਨੇ ਠੱਗੀ ਮਾਰਨ ਵਾਲੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।