18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਤਿੰਨ ਸ਼੍ਰੇਣੀਆਂ ਵਿੱਚ ਕਰਵਾਈ ਜਾਵੇਗੀ ਯੂਥ ਮੈਰਾਥਨ, ਜੇਤੂਆਂ ਨੂੰ ਦਿੱਤੇ ਜਾਣਗੇ ਨਗਦ ਇਨਾਮ

ਕਾਲਾਂਵਾਲੀ/ਸਿਰਸਾ, 18 ਨਵੰਬਰ (ਭੁਪਿੰਦਰ ਪੰਨੀਵਾਲੀਆ)- ‘ਖੇਡੋ, ਦੌੜੋ, ਨਸ਼ਿਆਂ ਨੂੰ ਪਿੱਛੇ ਛੱਡੋ’ ਦੇ ਸੁਨੇਹੇ ਨਾਲ 22 ਨਵੰਬਰ ਨੂੰ ਸਵੇਰੇ 6 ਵਜੇ ਕਾਲਾਂਵਾਲੀ ਦੀ ਅਨਾਜ ਮੰਡੀ ਵਿੱਚ ਮਾਰਕੀਟ ਕਮੇਟੀ ਦਫ਼ਤਰ ਦੇ ਨੇੜੇ ਯੂਥ ਮੈਰਾਥਨ ਦੌੜ ਕਰਵਾਈ ਜਾਵੇਗੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੈਰਾਥਨ ਨੂੰ ਹਰੀ ਝੰਡੀ ਦੇਣਗੇ।

ਅਜੀਤ ਡੈਸਕ 19-11-2026
ਕਾਲਾਂਵਾਲੀ/ਸਿਰਸਾ, 18 ਨਵੰਬਰ (ਭੁਪਿੰਦਰ ਪੰਨੀਵਾਲੀਆ)- ‘ਖੇਡੋ, ਦੌੜੋ, ਨਸ਼ਿਆਂ ਨੂੰ ਪਿੱਛੇ ਛੱਡੋ’ ਦੇ ਸੁਨੇਹੇ ਨਾਲ 22 ਨਵੰਬਰ ਨੂੰ ਸਵੇਰੇ 6 ਵਜੇ ਕਾਲਾਂਵਾਲੀ ਦੀ ਅਨਾਜ ਮੰਡੀ ਵਿੱਚ ਮਾਰਕੀਟ ਕਮੇਟੀ ਦਫ਼ਤਰ ਦੇ ਨੇੜੇ ਯੂਥ ਮੈਰਾਥਨ ਦੌੜ ਕਰਵਾਈ ਜਾਵੇਗੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੈਰਾਥਨ ਨੂੰ ਹਰੀ ਝੰਡੀ ਦੇਣਗੇ। ਇਸ ਦੌੜ ਵਿੱਚ ਜੇਤੂ ਭਾਗੀਦਾਰਾਂ ਲਈ ਨਕਦ ਇਨਾਮ ਦੇ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਦੇ ਵਧੀਕ ਡਿਪਟੀ ਕਮਿਸ਼ਨਰ ਅਰਪਿਤ ਸੰਗਲ ਨੇ ਦੱਸਿਆ ਕਿ ਮੁਕਾਬਲੇ ਵੱਖ-ਵੱਖ ਸ਼੍ਰੇਣੀਆਂ ਵਿੱਚ ਕਰਵਾਏ ਜਾਣਗੇ। ਜਿਨ੍ਹਾਂ ਵਿੱਚ 21 ਕਿਲੋਮੀਟਰ, 10 ਕਿਲੋਮੀਟਰ ਅਤੇ ਉਮਰ ਸਮੂਹ ਸ਼ਾਮਲ ਹਨ। 21 ਕਿਲੋਮੀਟਰ ਦੌੜ ਵਿੱਚ ਪਹਿਲੇ ਸਥਾਨ ‘ਤੇ ਰਹਿਣ ਵਾਲੇ ਜੇਤੂ ਨੂੰ 50,000 ਰੁਪਏ, ਦੂਜੇ ਸਥਾਨ ‘ਤੇ ਰਹਿਣ ਵਾਲੇ ਜੇਤੂ ਨੂੰ 37,500 ਰੁਪਏ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਜੇਤੂ ਨੂੰ 25,000 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਇਸੇ ਤਰ੍ਹਾਂ 10 ਕਿਲੋਮੀਟਰ ਦੌੜ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਜੇਤੂਆਂ ਨੂੰ ਕ੍ਰਮਵਾਰ 25,000, 15,000 ਅਤੇ 10,000 ਰੁਪਏ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ, 18 ਤੋਂ 45, 45 ਤੋਂ 60 ਅਤੇ 60 ਸਾਲ ਤੋਂ ਵੱਧ ਉਮਰ ਦੇ ਭਾਗੀਦਾਰਾਂ ਲਈ ਉਮਰ ਸਮੂਹ ਦੇ ਅਨੁਸਾਰ ਇਨਾਮ ਨਿਰਧਾਰਤ ਕੀਤੇ ਗਏ ਹਨ। ਯੂਥ ਮੈਰਾਥਨ ਵਿੱਚ ਹਿੱਸਾ ਲੈਣ ਵਿੱਚ ਦਿਲਚਸਪੀ ਰੱਖਣ ਵਾਲੇ ਭਾਗੀਦਾਰ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਨਲਾਈਨ ਰਜਿਸਟਰ ਕਰ ਸਕਦੇ ਹਨ। ਅੰਤਰਰਾਸ਼ਟਰੀ ਹਾਕੀ ਖਿਡਾਰੀ ਰਾਜਿੰਦਰ ਸਿੰਘ ਨੇ ਵੀ ਨੌਜਵਾਨਾਂ ਨੂੰ ਕਾਲਾਂਵਾਲੀ ਯੂਥ ਮੈਰਾਥਨ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਨੌਜਵਾਨ ਖੇਡਾਂ ਨਾਲ ਜੁੜਨਗੇ ਤਾਂ ਉਹ ਨਸ਼ਿਆਂ ਤੋਂ ਦੂਰ ਰਹਿ ਸਕਣਗੇ। ਹਰ ਨੌਜਵਾਨ ਨੂੰ ਖੇਡਾਂ ਲਈ ਜ਼ਰੂਰ ਸਮਾਂ ਕੱਢਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਹੁਣ ਤੱਕ 56861 ਲੋਕਾਂ ਨੇ ਇਸ ਯੂਥ ਮੈਰਾਥਨ ਲਈ ਆਪਣੀ ਰਜਿਸਟਰੇਸ਼ਨ ਕਰਵਾਈ ਹੈ।
ਪਿਛਲੀ ਖ਼ਬਰ ਸਿਰਸਾ ਵਿੱਚ ਮਨਾਈ ਸਵ. ਸੁਸ਼ੀਲਾ ਦੇਵੀ ਦੀ ਛੇਵੀਂ ਬਰਸੀ ਮੈਂ ਸਿਰਫ਼ ਇੱਕ ਵਾਰ ਆਪਣੀ ਮਾਂ ਨੂੰ ਦੇਖਣਾ ਚਾਹੁੰਦਾ ਹਾਂ- ਮਨੀਸ਼... ਅਗਲੀ ਖ਼ਬਰ ਸਰਕਾਰ ਨੇ ਆਬਾਦੀ ਦੇਹ ਦੇ ਮਾਲਕੀ ਅਧਿਕਾਰਾਂ ਬਾਰੇ ਜਾਰੀ ਕੀਤਾ ਨੋਟੀਫਿਕੇਸ਼ਨ ਇਤਰਾਜ਼ਾਂ ਦੇ ਹੱਲ ਲਈ ਇੱਕ ਪ੍ਰਕਿਰਿਆ ਸਥਾਪਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।