24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਨਗਰ ਕੀਰਤਨ

ਕਰਨਾਲ, 23 ਨਵੰਬਰ (ਗੁਰਮੀਤ ਸਿੰਘ ਸੱਗੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਕੁਰੂਕਸ਼ੇਤਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ‘ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ’ ਦੇ ਪਾਵਨ ਸ਼ਬਦ ਅਤੇ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਨਗਰ ਕੀਰਤਨ ਦੀ ਸ਼ੁਰੂਆਤ ਹੋਈ।

ਅਜੀਤ ਡੈਸਕ 24-11-2026
ਕਰਨਾਲ, 23 ਨਵੰਬਰ (ਗੁਰਮੀਤ ਸਿੰਘ ਸੱਗੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਕੁਰੂਕਸ਼ੇਤਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ‘ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ’ ਦੇ ਪਾਵਨ ਸ਼ਬਦ ਅਤੇ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਨਗਰ ਕੀਰਤਨ ਦੀ ਸ਼ੁਰੂਆਤ ਹੋਈ। ਇਸ ਦੌਰਾਨ ਸ਼ਬਦ ਕੀਰਤਨ ਕਰਦੀ ਹੋਈ ਸੰਗਤ ਫੁੱਲਾਂ ਨਾਲ ਸਜਾਈ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਦੇ ਨਾਲ ਚੱਲ ਰਹੀ ਸੀ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਰਮਨਪ੍ਰੀਤ ਸਿੰਘ, ਮੈਂਬਰ ਬੀਬੀ ਜਸਬੀਰ ਕੌਰ ਮਸਾਣਾ, ਮੈਂਬਰ ਇੰਦਰਜੀਤ ਸਿੰਘ ਅਤੇ ਸੁਖਜਿੰਦਰ ਸਿੰਘ ਮਸਾਣਾ, ਵਧੀਕ ਸਕੱਤਰ ਰਾਜਪਾਲ ਸਿੰਘ ਦੁਨੀਆ ਮਾਜਰਾ ਪੀ. ਏ., ਵਧੀਕ ਸਕੱਤਰ ਸਤਪਾਲ ਸਿੰਘ ਡੋਚਰ, ਉਪ ਸਕੱਤਰ ਅਮਰਿੰਦਰ ਸਿੰਘ, ਫਲਾਇੰਗ ਇੰਚਾਰਜ ਜੱਜ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਹਰਕੀਰਤ ਸਿੰਘ, ਮੈਨੇਜਰ ਹਰਮੀਤ ਸਿੰਘ, ਦਿਲਬਾਗ ਸਿੰਘ ਅਤੇ ਤੇਜਿੰਦਰ ਸਿੰਘ ਮੱਕੜ ਸਮੇਤ ਵੱਡੀ ਗਿਣਤੀ ਵਿਚ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਸਨਮੁੱਖ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ। ਇਸ ਮੌਕੇ ਮੈਂਬਰ ਸਾਹਿਬਾਨ ਵਲੋਂ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ, ਜਿਸ ਤੋਂ ਬਾਅਦ ਨਗਰ ਕੀਰਤਨ ਰਵਾਨਾ ਹੋਇਆ। ਇਸ ਦੌਰਾਨ ਕਮੇਟੀ ਦੇ ਮੈਂਬਰਾਂ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਮਹਾਨ ਨਗਰ ਕੀਰਤਨ ਦੇ ਅੱਗੇ-ਅੱਗੇ ਨੌਜਵਾਨ ਲੜਕੇ ਅਤੇ ਲੜਕੀਆਂ ਝਾੜੂ ਲਗਾ ਕੇ ਰਸਤੇ ਦੀ ਸਫ਼ਾਈ ਕਰ ਰਹੇ ਸਨ। ਵੱਖ-ਵੱਖ ਥਾਵਾਂ ’ਤੇ ਜਲ ਦਾ ਛਿੜਕਾਅ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਨਗਰ ਕੀਰਤਨ ਦੇ ਨਾਲ ਚੱਲ ਰਹੇ ਬੈਂਡ ਵਲੋਂ ਸ਼ਬਦ ਗਾਇਨ ਕਰਕੇ ਸਮੁੱਚੇ ਮਾਹੌਲ ਨੂੰ ਗੁਰਮਈ ਰੰਗ ਵਿਚ ਰੰਗ ਦਿੱਤਾ ਗਿਆ। ਇਹ ਨਗਰ ਕੀਰਤਨ ਕਿਰਮਿਚ ਰੋਡ, ਚਨਾਰਥਲ ਰੋਡ, ਢਿੱਲੋਂ ਕਾਲੋਨੀ, ਆਕਾਸ਼ ਨਰਸਰੀ, ਗੋਬਿੰਦਗੜ੍ਹ, ਸਲਾਰਪੁਰ ਰੋਡ, ਰੇਲਵੇ ਰੋਡ, ਕੁਟੀਆ ਵਾਲੀ ਗਲੀ, ਗੁਲਜ਼ਾਰੀ ਲਾਲ ਨੰਦਾ ਮਾਰਗ, ਅੰਬੇਡਕਰ ਚੌਕ, ਛੋਟਾ ਬਾਜ਼ਾਰ, ਸਿਕਰੀ ਚੌਕ, ਸ਼ਾਸਤਰੀ ਮਾਰਕੀਟ ਅਤੇ ਬਿਰਲਾ ਮੰਦਰ ਚੌਕ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸੰਪੰਨ ਹੋਇਆ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ-ਰਘੂਜੀਤ ਸਿੰਘ ਵਿਰਕ, ਸੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।