25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੁਲਿਸ ਨੇ ਪਾਨੀਪਤ ਤੋਂ ਦੋ ਚੋਰਾਂ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 24 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)-ਉੱਤਰੀ ਪੂਰਬੀ ਜ਼ਿਲ੍ਹੇ ਦੇ ਥਾਣਾ ਹਰਸ਼ ਵਿਹਾਰ ਦੀ ਪੁਲਿਸ ਨੇ ਇਕ ਚੋਰੀ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਦੋ ਚੋਰਾਂ ਨੂੰ ਪਾਨੀਪਤ ਤੋਂ ਗ੍ਰਿਫ਼ਤਾਰ ਕੀਤਾ ਹੈ।

ਅਜੀਤ ਡੈਸਕ 25-11-2026
ਨਵੀਂ ਦਿੱਲੀ, 24 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)-ਉੱਤਰੀ ਪੂਰਬੀ ਜ਼ਿਲ੍ਹੇ ਦੇ ਥਾਣਾ ਹਰਸ਼ ਵਿਹਾਰ ਦੀ ਪੁਲਿਸ ਨੇ ਇਕ ਚੋਰੀ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਦੋ ਚੋਰਾਂ ਨੂੰ ਪਾਨੀਪਤ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕੋਲੋਂ ਦੋ ਚੋਰੀ ਕੀਤੇ ਮੋਟਰਸਾਈਕਲ, ਮੋਬਾਈਲ ਬਰਾਮਦ ਕੀਤੇ ਹਨ। ਇਨ੍ਹਾਂ ਚੋਰਾਂ ਦੇ ਨਾਂਅ ਰਾਹੁਲ (33) ਪਾਨੀਪਤ, ਹਰਿਆਣਾ ਅਤੇ ਸਾਵਨ ਕਸ਼ਯਪ (32) ਨਿਵਾਸੀ ਪਾਨੀਪਤ ਹਰਿਆਣਾ ਹਨ। ਇਸ ਮਾਮਲੇ ਦੇ ਪ੍ਰਤੀ ਇਕ ਵਿਅਕਤੀ ਅਮਿਤ ਨੇ ਸ਼ਿਕਾਇਤ ਕੀਤੀ ਸੀ ਅਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ। ਪੁਲਿਸ ਨੇ ਆਪਣੀ ਇਕ ਟੀਮ ਬਣਾਈ ਜਿਸ ਨੇ ਤਕਨੀਕੀ ਨਿਗਰਾਨੀ ਅਤੇ ਖੁਫ਼ੀਆ ਜਾਣਕਾਰੀ ਲਈ। ਪੁਲਿਸ ਨੂੰ ਕੁਝ ਸੁਰਾਗ ਮਿਲੇ ਜਿਸ ਤੋਂ ਪਤਾ ਲੱਗਾ ਕਿ ਇਹ ਸ਼ੱਕੀ ਵਿਅਕਤੀ ਹਰਿਆਣਾ ਦੇ ਪਾਨੀਪਤ ਦੇ ਰਹਿਣ ਵਾਲੇ ਹਨ। ਪੁਲਿਸ ਸਭ ਤੋਂ ਪਹਿਲਾਂ ਰਾਹੁਲ ਦੇ ਘਰ ਪੁੱਜੀ ਅਤੇ ਰਾਹੁਲ ਦਾ ਮੋਬਾਈਲ ਨੰਬਰ ਉਸ ਦੀ ਪਤਨੀ ਤੋਂ ਲਿਆ ਬਾਅਦ ਵਿਚ ਪੁਲਿਸ ਨੇ ਰਾਹੁਲ ਤੇ ਉਸ ਦੇ ਸਾਥੀ ਨੂੰ ਫੜ ਲਿਆ। ਪੁਲਿਸ ਨੇ ਇਨ੍ਹਾਂ ਤੋਂ ਮੋਟਰਸਾਈਕਲ ਤੇ ਮੋਬਾਈਲ ਬਰਾਮਦ ਕਰ ਲਏ ਹਨ। ਪੁਲਿਸ ਇਨ੍ਹਾਂ ਤੋਂ ਹੋਰ ਵੀ ਪੁੱਛ-ਪੜਤਾਲ ਕਰ ਰਹੀ ਹੈ।
ਪਿਛਲੀ ਖ਼ਬਰ ਵਿਸ਼ਵ ਸ਼ਾਂਤੀ ਤੇ ਮਾਨਵਤਾ ਲਈ ਕੀਤੀ ਅਰਦਾਸ ਅਗਲੀ ਖ਼ਬਰ ਸਾਈਬਰ ਨਿਵੇਸ਼ ਧੋਖਾਧੜੀ ਦੇ ਮਾਮਲੇ ’ ਚ ਪੁਲਿਸ ਨੇ ਤਿੰਨ ਦੋਸ਼ੀ ਕੀਤੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।