ਇਮਪ੍ਰੀਤ ਸਿੰਘ ਬਖ਼ਸ਼ੀ ਨੇ ਪੰਜਾਬੀ ਅਕਾਦਮੀ ਦਿੱਲੀ ਦੇ ਵਾਈਸ ਚੇਅਰਮੈਨ ਵਜੋਂ ਸੰਭਾਲਿਆ ਅਹੁਦੇ ਦਾ ਕਾਰਜਭਾਰ
ਨਵੀਂ ਦਿੱਲੀ,24 ਨਵੰਬਰ (ਜਗਤਾਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਇਮਪ੍ਰੀਤ ਸਿੰਘ ਬਖ਼ਸ਼ੀ ਨੇ ਪੰਜਾਬੀ ਅਕਾਦਮੀ ਦਿੱਲੀ ਦੇ ਵਾਈਸ ਚੇਅਰਮੈਨ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲ ਲਿਆ। ਇਸ ਮੌਕੇ ਅਕਾਦਮੀ ਦੇ ਨਵ-ਨਿਯੁਕਤ ਗਵਰਨਿੰਗ ਬਾਡੀ ਮੈਂਬਰਾਂ ਦੇ ਸਨਮਾਨ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਅਜੀਤ ਡੈਸਕ
25-11-2026