25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁ. ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਤੇ ਦਿੱਲੀ ਦੇ ਅਕਾਲੀ ਆਗੂ

ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਅਕਾਲੀ ਆਗੂਆਂ ਦੇ ਨਾਲ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੱਸਿਆ ਕਿ ਇਸ ਗੱਠਜੋੜ ਰਾਹੀਂ ਪੰਥ ਤੇ ਪੰਜਾਬ ਦੇ ਭਲੇ ਲਈ ਕਾਰਜਸ਼ੀਲ ਹੋਣ ਦੀ ਅਰਦਾਸ ਕੀਤੀ ਗਈ ਹੈ ।

ਅਜੀਤ ਡੈਸਕ 25-11-2026
ਨਵੀਂ ਦਿੱਲੀ, 24 ਨਵੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਅਕਾਲੀ ਆਗੂਆਂ ਦੇ ਨਾਲ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੱਸਿਆ ਕਿ ਇਸ ਗੱਠਜੋੜ ਰਾਹੀਂ ਪੰਥ ਤੇ ਪੰਜਾਬ ਦੇ ਭਲੇ ਲਈ ਕਾਰਜਸ਼ੀਲ ਹੋਣ ਦੀ ਅਰਦਾਸ ਕੀਤੀ ਗਈ ਹੈ । ਇਸ ਮੌਕੇ ਪਰਮਜੀਤ ਸਿੰਘ ਸਰਨਾ ਤੋਂ ਇਲਾਵਾ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਕੁਲਦੀਪ ਸਿੰਘ ਭੋਗਲ, ਪਰਮਬੰਸ ਸਿੰਘ ਬੰਟੀ ਰੋਮਾਣਾ, ਗੁਣਜੀਤ ਸਿੰਘ ਬਖਸ਼ੀ, ਤਜਿੰਦਰ ਸਿੰਘ ਗੋਪਾ, ਰਮਨਦੀਪ ਸਿੰਘ ਸੋਨੂੰ ਸਮੇਤ ਹੋਰਨਾ ਆਗੂ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਹਾਰੇ ਕਾ ਸਹਾਰਾ ਟਰੱਸਟ ਨੇ ਪਿੰਡ ਪਨੀਹਾਰੀ ਵਿਚ ਭਰੀ 108ਵੀਂ ਨਾਨਕ ਛੱਕ ਅਗਲੀ ਖ਼ਬਰ ਪ੍ਰਵਾਸੀ ਔਰਤ ਤੋਂ ਮੋਬਾਈਲ ਖੋਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।