25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗਾਂਧੀ ਚੌਕ ’ ਚ ਵਿਅਕਤੀ ’ ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ’ ਚ ਦੋ ਮੁਲਜ਼ਮ ਗ੍ਰਿਫ਼ਤਾਰ

ਕਰਨਾਲ, 24 ਨਵੰਬਰ (ਗੁਰਮੀਤ ਸਿੰਘ ਸੱਗੂ) - ਪੁਲਿਸ ਸੁਪਰਡੈਂਟ ਕਰਨਾਲ ਕਰਨ ਗੋਇਲ ਆਈ. ਪੀ.

ਅਜੀਤ ਡੈਸਕ 25-11-2026
ਕਰਨਾਲ, 24 ਨਵੰਬਰ (ਗੁਰਮੀਤ ਸਿੰਘ ਸੱਗੂ) - ਪੁਲਿਸ ਸੁਪਰਡੈਂਟ ਕਰਨਾਲ ਕਰਨ ਗੋਇਲ ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਵਲੋਂ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਮੁਲਜ਼ਮਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਥਾਣਾ ਸਿਟੀ ਕਰਨਾਲ ਦੀ ਪੁਲਿਸ ਟੀਮ ਨੇ ਸਦਰ ਬਾਜ਼ਾਰ ਦੇ ਗਾਂਧੀ ਚੌਕ ਵਿਖੇ ਇਕ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿਚ ਵਰਤਿਆ ਗਿਆ ਇਕ ਕੜਾ ਵੀ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ਿਵ ਕੁਮਾਰ ਪੁੱਤਰ ਈਸ਼ਵਰ ਵਾਸੀ ਅਰਜੁਨ ਗੇਟ ਕਰਨਾਲ ਅਤੇ ਗਿਰਧਾਰੀ ਉਰਫ਼ ਸਾਗਰ ਪੁੱਤਰ ਦਲੀਪ ਕੁਮਾਰ ਵਾਸੀ ਸੁਭਾਸ਼ ਗੇਟ ਕਰਨਾਲ ਵਜੋਂ ਹੋਈ ਹੈ। ਮਾਮਲੇ ਸੰਬੰਧੀ ਜਾਂਚ ਅਧਿਕਾਰੀ ਸਹਾਇਕ ਸਬ-ਇੰਸਪੈਕਟਰ ਸ਼ਿਆਮ ਸਿੰਘ ਨੇ ਦੱਸਿਆ ਕਿ ਗਾਂਧੀ ਚੌਕ ਸਦਰ ਬਾਜ਼ਾਰ ਕਰਨਾਲ ਦੇ ਵਸਨੀਕ ਰਣਜੀਤ ਪੁੱਤਰ ਰਾਧੇਸ਼ਿਆਮ ਨੇ ਥਾਣਾ ਸਿਟੀ ਵਿਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਬਾਜ਼ਾਰ ਵਿਚ ਸਾਮਾਨ ਖਰੀਦਣ ਲਈ ਗਿਆ ਹੋਇਆ ਸੀ। ਇਸ ਦੌਰਾਨ ਇਕ ਦੁਕਾਨਦਾਰ ਨੇ ਉਸ ਨਾਲ ਬਦਸਲੂਕੀ ਕੀਤੀ। ਜਦੋਂ ਉਹ ਉਥੋਂ ਵਾਪਸ ਜਾਣ ਲੱਗਾ ਤਾਂ ਪਿੱਛੋਂ ਆਏ ਤਿੰਨ ਵਿਅਕਤੀਆਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਦੁਕਾਨਦਾਰ ਨੇ ਹੀ ਹੋਰ ਵਿਅਕਤੀਆਂ ਨੂੰ ਬੁਲਾ ਕੇ ਉਸ ’ਤੇ ਹਮਲਾ ਕਰਵਾਇਆ ਸੀ। ਇਸ ਸ਼ਿਕਾਇਤ ਦੇ ਆਧਾਰ ’ਤੇ 24 ਨਵੰਬਰ ਨੂੰ ਥਾਣਾ ਸਿਟੀ ਕਰਨਾਲ ਵਿਖੇ ਭਾਰਤੀ ਦੰਡ ਸੰਹਿਤਾ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਅਰਜੁਨ ਗੇਟ ਕਰਨਾਲ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਨੁਸਾਰ ਜ਼ਰੂਰੀ ਕਾਨੂੰਨੀ ਕਾਰਵਾਈ ਪੂਰੀ ਕਰਨ ਉਪਰੰਤ ਦੋਵਾਂ ਮੁਲਜ਼ਮਾਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤੀ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਗਿਆ।
ਪਿਛਲੀ ਖ਼ਬਰ ਔਰਤ ਸਮੇਤ ਦੋ ਜਣਿਆਂ ਨੂੰ ਸਹਾਰਾ ਸੰਸਥਾ ਵਲੋਂ ਹਸਪਤਾਲ ਦਾਖ਼ਲ ਕਰਵਾਇਆ ਅਗਲੀ ਖ਼ਬਰ ਜਿਊਲਰਜ਼ ਸ਼ੋਅਰੂਮ ’ਚੋਂ 10 ਤੋਂ 15 ਕਿਲੋ ਚਾਂਦੀ ਚੋਰੀ ਕਰਨ ਦੇ ਦੋਸ਼ ਹੇਠ ਸੇਲਜ਼ਮੈਨ ਗ੍ਰਿਫ਼ਤਾਰ ਤਿੰਨ-ਚਾਰ ਮਹੀਨਿਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।